ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯੂਪੀ ਹਿੰਸਾ : ਜਨਤਕ ਪੋਸਟਰ 'ਤੇ ਹਾਈ ਕੋਰਟ ਸਖ਼ਤ, ਫ਼ੈਸਲਾ ਸੋਮਵਾਰ ਨੂੰ ਆਵੇਗਾ

ਇਲਾਹਾਬਾਦ ਹਾਈ ਕੋਰਟ ਨੇ ਲਖਨਊ 'ਚ ਸੀਏਏ ਵਿਰੋਧੀ ਪ੍ਰਦਰਸ਼ਨ ਦੌਰਾਨ ਹੋਈਆਂ ਹਿੰਸਕ ਝੜਪਾਂ ਦੇ ਸਬੰਧ ਵਿੱਚ ਮੁਲਜ਼ਮਾਂ ਦੇ ਸੜਕ ਕੰਢੇ ਪੋਸਟਰ ਅਤੇ ਤਸਵੀਰਾਂ ਲਗਾਉਣ ਨੂੰ ਗੰਭੀਰ ਮਾਮਲਾ ਦੱਸਿਆ ਹੈ। ਐਤਵਾਰ ਨੂੰ ਇਸ ਮਾਮਲੇ 'ਤੇ ਸੁਣਵਾਈ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਸੋਮਵਾਰ ਦੁਪਹਿਰ 2 ਵਜੇ ਫੈਸਲਾ ਸੁਣਾਇਆ ਜਾਵੇਗਾ।
 

ਸੁਣਵਾਈ ਦੌਰਾਨ ਸਰਕਾਰ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਉੱਤੇ ਕਾਰਵਾਈ ਕੀਤੀ ਗਈ ਹੈ, ਉਹ ਕਾਨੂੰਨ ਨੂੰ ਤੋੜਨ ਵਾਲੇ ਲੋਕ ਹਨ। ਅਦਾਲਤ ਵਿੱਚ ਦਾਇਰ ਪਟੀਸ਼ਨ ਦਾ ਵਿਰੋਧ ਕਰਦਿਆਂ ਸਰਕਾਰ ਨੇ ਕਿਹਾ ਕਿ ਅਜਿਹੇ ਲੋਕਾਂ ਵਿਰੁੱਧ ਜਨਹਿੱਤ ਪਟੀਸ਼ਨ ਦਾਇਰ ਨਹੀਂ ਹੋਣੀ ਚਾਹੀਦੀ।
 

ਸੂਬਾ ਸਰਕਾਰ ਦੇ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਪੋਸਟਰ ਸੜਕ ਕੰਢੇ ਲਗਾਏ ਗਏ ਹਨ। ਇਨ੍ਹਾਂ ਲੋਕਾਂ ਨੇ ਜਨਤਕ ਹੀ ਨਹੀਂ, ਸਗੋਂ ਨਿੱਜੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਇਨ੍ਹਾਂ ਲੋਕਾਂ ਦੇ ਨਾਂਅ ਸਾਹਮਣੇ ਆਏ ਹਨ। ਕਾਨੂੰਨ ਅਨੁਸਾਰ ਪੂਰੀ ਪ੍ਰਕਿਰਿਆ ਅਪਣਾਉਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵੱਲੋਂ ਨੋਟਿਸ ਵੀ ਜਾਰੀ ਕੀਤੇ ਗਏ। ਅਦਾਲਤ ਦੇ ਨੋਟਿਸ ਦੇ ਬਾਵਜੂਦ ਇਹ ਲੋਕ ਮੌਜੂਦ ਨਹੀਂ ਹੋ ਰਹੇ ਸਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਪੋਸਟਰ ਜਨਤਕ ਰੂਪ 'ਚ ਲਗਾਉਣੇ ਪਏ। ਇਸ 'ਤੇ ਅਦਾਲਤ ਨੇ ਜਾਨਣਾ ਚਾਹਿਆ ਕਿ ਉਹ ਕਿਹੜਾ ਕਾਨੂੰਨ ਹੈ ਜਿਸ ਦੇ ਤਹਿਤ ਅਜਿਹੇ ਲੋਕਾਂ ਦੇ ਪੋਸਟਰ ਜਨਤਕ ਤੌਰ 'ਤੇ ਲਗਾਏ ਜਾ ਸਕਦੇ ਹਨ।
 

ਐਡਵੋਕੇਟ ਜਨਰਲ ਰਾਘਵੇਂਦਰ ਸਿੰਘ ਨੇ ਕਿਹਾ ਕਿ ਇਹ ਕਾਨੂੰਨ ਤੋੜਨ ਵਾਲੇ ਲੋਕ ਹਨ ਅਤੇ ਕਾਨੂੰਨੀ ਪ੍ਰਕਿਰਿਆ ਤੋਂ ਬਚ ਰਹੇ ਹਨ। ਇਸ ਲਈ ਇਨ੍ਹਾਂ ਨੂੰ ਜਨਤਕ ਤੌਰ 'ਤੇ ਇਸ ਤਰ੍ਹਾਂ ਜ਼ਾਹਰ ਕੀਤਾ ਗਿਆ। ਐਡਵੋਕੇਟ ਜਨਰਲ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ, ਉਹ ਸਾਰੇ ਕਾਨੂੰਨ ਦੇ ਮੁਲਜ਼ਮ ਹਨ। ਐਡਵੋਕੇਟ ਜਨਰਲ ਨੇ ਇਹ ਵੀ ਕਿਹਾ ਕਿ ਸਾਰੇ ਪੜ੍ਹੇ-ਲਿਖੇ ਲੋਕ ਹਨ ਅਤੇ ਕਾਨੂੰਨ ਬਾਰੇ ਜਾਣਦੇ ਹਨ। ਇਸ ਲਈ ਅਜਿਹੇ ਮਾਮਲੇ 'ਚ ਜਨਹਿੱਤ ਪਟੀਸ਼ਨ ਰਾਹੀਂ ਦਖਲਅੰਦਾਜੀ ਨਹੀਂ ਕੀਤੀ ਜਾਣੀ ਚਾਹੀਦੀ। ਅਦਾਲਤ ਨੇ ਐਡਵੋਕੇਟ ਜਨਰਲ ਦੀ ਗੱਲ ਸੁਣਨ ਤੋਂ ਬਾਅਦ ਇਸ ਮਾਮਲੇ 'ਤੇ ਫੈਸਲਾ ਰਾਖਵਾਂ ਰੱਖ ਲਿਆ।
 

ਇਸ ਤੋਂ ਪਹਿਲਾਂ ਵਿਸ਼ੇਸ਼ ਬੈਂਚ ਨੇ ਸਵੇਰੇ 10 ਵਜੇ ਮਾਮਲੇ 'ਤੇ ਸੁਣਵਾਈ ਸ਼ੁਰੂ ਕੀਤੀ ਤਾਂ ਐਡਵੋਕੇਟ ਜਨਰਲ ਦੇ ਮੌਜੂਦ ਨਾ ਹੋਣ ਕਾਰਨ ਸੁਣਵਾਈ ਦੁਪਹਿਰ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਉਸ ਸਮੇਂ ਅਦਾਲਤ ਨੇ ਵਧੀਕ ਐਡਵੋਕੇਟ ਜਨਰਲ ਨੀਰਜ ਤ੍ਰਿਪਾਠੀ ਨੂੰ ਜ਼ੁਬਾਨੀ ਕਿਹਾ ਸੀ ਕਿ ਅਜਿਹਾ ਕੋਈ ਕੰਮ ਨਹੀਂ ਕੀਤਾ ਜਾਣਾ ਚਾਹੀਦਾ, ਜਿਸ ਨਾਲ ਕਿਸੇ ਦੇ ਦਿਲ ਨੂੰ ਸੱਟ ਪਹੁੰਚੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Allahabad High Court On CAA Violence Accused Poster In Lucknow