ਅਲਾਹਾਬਾਦ ਯੂਨੀਵਰਸਿਟੀ ਦੇ ਉਪ ਕੁਲਪਤੀ ਰਤਨ ਲਾਲ ਹੈਂਗਲੂ ਨੇ ਬੁੱਧਵਾਰ ਨਵੇਂ ਸਾਲ ਦੇ ਪਹਿਲੇ ਦਿਨ 1 ਜਨਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਹੈਂਗਲੂ ਵਿੱਤੀ ਅਤੇ ਪ੍ਰਬੰਧਕੀ ਬੇਨਿਯਮੀਆਂ ਨੂੰ ਲੈ ਕੇ ਸਾਲ 2016 ਤੋਂ ਨਿਗਰਾਨੀ ਹੇਠ ਸੀ। ਨੈਸ਼ਨਲ ਕਮਿਸ਼ਨ ਫਾਰ ਵੂਮੈਨ ਨੇ ਪਿਛਲੇ ਹਫ਼ਤੇ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਨੂੰ ਸਹੀ ਤਰੀਕੇ ਨਾਲ ਨਾ ਨਜਿੱਠਣ ਅਤੇ ਵਿਦਿਆਰਥਣਾਂ ਲਈ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੀ ਘਾਟ ਲਈ ਸੰਮਨ ਵੀ ਜਾਰੀ ਕੀਤਾ ਸੀ।
ਸੂਤਰਾਂ ਨੇ ਦੱਸਿਆ ਕਿ ਹੈਂਗਲੂ ਨੇ ਆਪਣਾ ਅਸਤੀਫਾ ਕੇਂਦਰੀ ਐਚਆਰਡੀ ਮੰਤਰਾਲੇ ਨੂੰ ਸੌਂਪਿਆ ਹੈ।