ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੀਬੀਆਈ ਡਾਇਰੈਕਟਰ ਦੇ ਅਹੁਦੇ ਤੋਂ ਹਟਾਏ ਜਾਣ ਬਾਅਦ ਵਰਮਾ ਨੇ ਤੋੜੀ ਚੁੱਪ

ਸੀਬੀਆਈ ਡਾਇਰੈਕਟਰ ਦੇ ਅਹੁਦੇ ਤੋਂ ਹਟਾਏ ਜਾਣ ਬਾਅਦ ਵਰਮਾ ਨੇ ਤੋੜੀ ਚੁੱਪ

ਉਚ ਪੱਧਰੀ ਚੋਣ ਕਮੇਟੀ ਵੱਲੋਂ ਸੀਬੀਆਈ ਡਾਇਰੈਕਟਰ ਦੇ ਅਹੁਦੇ ਤੋਂ ਹਟਾਏ ਜਾਣ ਦੇ ਬਾਅਦ ਆਲੋਕ ਵਰਮਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਬਦਲੀ ਉਨ੍ਹਾਂ ਦੇ ਵਿਰੋਧ `ਚ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਲਗਾਏ ਗਏ ਝੂਠੇ, ਨਿਰਾਧਾਰ ਅਤੇ ਫਰਜ਼ੀ ਦੋਸ਼ਾਂ ਦੇ ਆਧਾਰ `ਤੇ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਉਚ ਪੱਧਰੀ ਚੋਣ ਕਮੇਟੀ ਨੇ ਭ੍ਰਿਸ਼ਟਾਚਾਰ ਅਤੇ ਡਿਊਟੀ `ਚ ਲਾਪਰਵਾਹੀ ਵਰਤਣ ਦੇ ਦੋਸ਼ `ਚ ਵੀਰਵਾਰ ਨੂੰ ਆਲੋਕ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ।


ਇਸ ਮਾਮਲੇ `ਚ ਚੁੱਪ ਤੋੜਦੇ ਹੋਏ ਵਰਮਾ ਨੇ ਦੇਰ ਰਾਤ ਨੂੰ ਪੀਟੀਆਈ ਨੂੰ ਜਾਰੀ ਇਕ ਬਿਆਨ `ਚ ਕਿਹਾ ਕਿ ਭ੍ਰਿਸ਼ਟਾਚਾਰ ਦੇ ਹਾਈ ਪ੍ਰੋਫਾਈਲ ਮਾਮਲਿਆਂ ਦੀ ਜਾਂਚ ਕਰਨ ਵਾਲੀ ਮਹੱਤਵਪੂਰਣ ਏਜੰਸੀ ਹੋਣ ਦੇ ਨਾਂ `ਤੇ ਸੀਬੀਆਈ ਦੀ ਆਜ਼ਾਦੀ ਨੂੰ ਸੁਰੱਖਿਅਤ ਰੱਖਣਾ ਚਾਹੀਦਾ ਹੈ।

 

ਉਨ੍ਹਾਂ ਕਿਹਾ ਕਿ ਇਸ ਨੂੰ ਬਾਹਰੀ ਦਬਾਅ ਦੇ ਬਿਨਾਂ ਕੰਮ ਕਰਨਾ ਚਾਹੀਦਾ ਹੈ। ਮੈਂ ਏਜੰਸੀ ਦੀ ਇਮਾਨਦਾਰੀ ਨੂੰ ਬਣਾਈ ਰੱਖਣ ਦੀ ਕੋਸਿ਼ਸ਼ ਕੀਤੀ ਹੈ ਜਦੋਂ ਕਿ ਉਸ ਨੂੰ ਬਰਬਾਦ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਸੀ। ਇਸ ਕੇਂਦਰ ਸਰਕਾਰ ਅਤੇ ਸੀਵੀਸੀ ਦੇ 23 ਅਕਤੂਬਰ 2018 ਦੇ ਆਦੇਸ਼ਾਂ `ਚ ਦੇਖਿਆ ਜਾ ਸਕਦਾ ਹੈ ਜੋ ਬਿਨਾਂ ਕਿਸੇ ਅਧਿਕਾਰ ਖੇਤਰ ਦੇ ਦਿੱਤੇ ਗਏ ਸਨ ਅਤੇ ਜਿਨ੍ਹਾਂ ਨੂੰ ਰੱਦ ਕੀਤਾ ਗਿਆ। 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ)ਕਰੋ

https://www.facebook.com/hindustantimespunjabi/

ਅਤੇ

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ

ਵਰਮਾ ਨੇ ਆਪਣੇ ਵਿਰੋਧੀ ਇਕ ਵਿਅਕਤੀ ਵੱਲੋਂ ਲਗਾਏ ਗਏ ਝੂਠੇ, ਨਿਰਾਧਾਰ ਅਤੇ ਫਰਜੀ ਦੋਸ਼ਾਂ ਦੇ ਆਧਾਰ `ਤੇ ਕਮੇਟੀ ਵੱਲੋਂ ਬਦਲੀ ਦਾ ਆਦੇਸ਼ ਜਾਰੀ ਕੀਤੇ ਜਾਣ ਨੂੰ ਦੁਖਦਾਇਕ ਦੱਸਿਆ। ਸਰਕਾਰ ਵੱਲੋਂ ਵੀਰਵਾਰ ਨੂੰ ਜਾਰੀ ਹੁਕਮ ਅਨੁਸਾਰ 1979 ਬੈਂਚ ਦੇ ਆਈਪੀਐਸ ਅਧਿਕਾਰੀ ਨੂੰ ਗ੍ਰਹਿ ਮੰਤਰਾਲੇ ਦੇ ਤਹਿਤ ਫਾਇਰ ਬ੍ਰਿਗੇਡ ਵਿਭਾਗ, ਨਾਗਰਿਕ ਸੁਰੱਖਿਆ ਅਤੇ ਹੋਮ ਗਾਰਡਜ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:alok verma statement after he removed as cbi director post by pm led committee