ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਨੇ ਪਰਾਲੀ ਮੁੱਦੇ ਦਾ ਹੱਲ ਕੱਢਣ ਲਈ ਮੋਦੀ ਕੋਲੋਂ ਮੰਗੀ ਮਦਦ

1 / 2ਕੈਪਟਨ ਅਮਰਿੰਦਰ ਨੇ ਪਰਾਲੀ ਮੁੱਦੇ ਦਾ ਹੱਲ ਕੱਢਣ ਲਈ ਮੋਦੀ ਕੋਲੋਂ ਮੰਗੀ ਮਦਦ

2 / 2ਕੈਪਟਨ ਅਮਰਿੰਦਰ ਨੇ ਪਰਾਲੀ ਮੁੱਦੇ ਦਾ ਹੱਲ ਕੱਢਣ ਲਈ ਮੋਦੀ ਕੋਲੋਂ ਮੰਗੀ ਮਦਦ

PreviousNext

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਹਿਮ ਵਿਸ਼ਿਆਂ `ਤੇ ਵਿਚਾਰ-ਵਟਾਂਦਰੇ ਲਈ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਿੱਲੀ ਪੁੱਜੇ। ਪੀਐਮ ਮੋਦੀ ਨਾਲ ਹੋਈ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਨੇ ਪਰਾਲੀ ਦੇ ਮਸਲੇ `ਤੇ ਹੱਲ ਕੱਢਣ ਲਈ ਕੇਂਦਰ ਸਰਕਾਰ ਕੋਲੋਂ ਮਦਦ ਮੰਗੀ। ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਦਰੂਨੀ ਸੁਰੱਖਿਆ ਕਾਰਨਾਂ ਨੂੰ ਲੈ ਕੇ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਵਿਚਾਰ-ਵਟਾਂਦਰਾ ਕੀਤਾ।


 

 

ਇਸ ਤੋਂ ਇਲਾਵਾ ਕੈਪਟਨ ਨੇੇ ਪੰਜਾਬ ਦੇ ਕਈ ਅਹਿਮ ਮੁੱਦਿਆਂ `ਤੇ ਪ੍ਰਧਾਨ ਮੰਤਰੀ ਮੋਦੀ ਨਾਲ ਅਹਿਮ ਵਿਚਾਰਾਂ-ਵਟਾਂਦਰਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪਰਾਲੀ ਨੂੰ ਸਾੜਣ ਦੇ ਬਦਲ ਚ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਵੀ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗ ਕੀਤੀ।

 

ਪੰਜਾਬ ਦੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਤਿਉਹਾਰ ਦੀ ਤਿਆਰੀ ਲਈ 31000 ਕਰੋੜ ਰੁਪਏ ਦੀ ਨਕਦ ਕਰੈਡਿਟ ਲਿਮਟ ਦੇ ਫਰਕ ਅਤੇ ਸਹਾਇਤਾ ਦੇ ਨਿਪਟਾਰੇ ਦੀ ਅਪੀਲ ਕੀਤੀ ਹੈ।

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਵਾਢੀ ਦਾ ਸਮਾਂ ਨੇੜੇ ਹੋਣ ਨਾਲ ਸੂਬਾ ਸਰਕਾਰ ਵਲੋਂ ਚੁੱਕੇ ਗਏ ਵੱਖ-ਵੱਖ ਕਦਮਾਂ ਦੇ ਬਾਵਜੂਦ ਪਰਾਲੀ ਸਾੜਣ ਦੀ ਸਮੱਸਿਆ ਹੋਰ ਵੀ ਵੱਧ ਸਕਦੀ ਹੈ ਅਤੇ ਇਸ ਲਈ ਇਸਦਾ ਤੁਰੰਤ ਹੱਲ ਕੱਢਣ ਦੀ ਲੋੜ ਹੈ।

 

 

 

 

              

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amarinder seeks help from Modi to solve the problem of prali issue