ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ JNU ਹਿੰਸਾ ਨੂੰ ਦਿਲ ਦਹਿਲਾਉਣ ਤੇ ਜੁਲਮ ਢਾਹੁਣ ਵਾਲਾ ਦੱਸਿਆ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ  (ਜੇ.ਐਨ.ਯੂ.) 'ਚ ਐਤਵਾਰ ਰਾਤ ਨਕਾਬਪੋਸ਼ਾਂ ਵੱਲੋਂ ਹਥਿਆਰਾਂ ਤੇ ਲਾਠੀਆਂ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਉੱਤੇ ਹਮਲਾ ਕਰ ਦਿੱਤਾ ਗਿਆ। ਇਸ ਹਿੰਸਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। 
 

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ, "ਜੇਐਨਯੂ ਹਿੰਸਾ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਤੇ ਜੁਲਮ ਢਾਹੁਣ ਵਾਲੀ ਹੈ। ਅਜਿਹੀ ਸਥਿਤੀ 'ਚ ਸਰਕਾਰ ਵਲੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਯੂਨੀਵਰਸਿਟੀ ਅੰਦਰ ਮੁੱਠੀ ਭਰ ਗੁੰਡਿਆਂ ਵਲੋਂ ਮਚਾਈ ਤਬਾਹੀ ਲਈ ਦਿੱਲੀ ਪੁਲਿਸ ਮੂਕ ਦਰਸ਼ਕ ਬਣ ਕੇ ਨਹੀਂ ਰਹਿ ਸਕਦੀ ਹੈ। ਇਨ੍ਹਾਂ ਗੁੰਡਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।"
 

 

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਸੂਬੇ 'ਚ ਸ਼ਾਂਤੀ ਭੰਗ ਕਰਨ ਦੀ ਆਗਿਆ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ।
 

 

ਜ਼ਿਕਰਯੋਗ ਹੈ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ’ਚ ਐਤਵਾਰ ਸ਼ਾਮੀਂ ਵਿਦਿਆਰਥੀ ਜੱਥੇਬੰਦੀਆਂ ਵਿਚਾਲੇ ਹੋਈਆਂ ਝੜਪਾਂ ਤੋਂ ਬਾਅਦ ਨਕਾਬਪੋਸ਼ਾਂ ਨੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਸੀ। ਇਸ 'ਚ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਅਤੇ ਜਨਰਲ ਸਕੱਤਰ ਸਮੇਤ 28 ਜਣੇ ਜ਼ਖਮੀ ਹੋਏ ਹਨ। ਇਨ੍ਹਾਂ 'ਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।
 

ਹੰਗਾਮਾਕਾਰੀਆਂ ਨੇ ਯੂਨੀਵਰਸਿਟੀ 'ਚ ਭੰਨਤੋੜ ਕੀਤੀ, ਜਿਸ ਪਿੱਛੋਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਪੁਲਿਸ ਸੱਦਣੀ ਪਈ। ਆਇਸ਼ੀ ਘੋਸ਼ ਦੇ ਸਿਰ 'ਚ ਸੱਟ ਲੱਗੀ ਹੈ। ਖੱਬੇਪੱਖੀ ਪ੍ਰਭਾਵ ਵਾਲੀ ਜਵਾਹਰ ਲਾਲ ਨਹਿਰੂ ਸਟੂਡੈਂਸ ਯੂਨੀਅਨ ਅਤੇ ਏਬੀਵੀਪੀ ਨੇ ਇਕ-ਦੂਜੇ 'ਤੇ ਹਿੰਸਾ ਤੇ ਮਾਰਕੁੱਟ ਕਰਨ ਦਾ ਦੋਸ਼ ਲਾਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amarinder Singh condemns JNU violence says Situation in JNU is clearly out of hand