ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO ਚੱਕਰਵਾਤੀ ਤੂਫਾਨ ਅਮਫਾਨ ਦੀਆਂ ਲਹਿਰਾਂ ਦੇਖ ਬੀਚ 'ਤੇ ਕੰਬ ਗਏ ਲੋਕ

ਚੱਕਰਵਾਤੀ ਤੂਫਾਨ 'ਅਮਫਾਨ' ਨੇ ਓਡੀਸ਼ਾ 'ਚ ਭਾਰੀ ਤਬਾਹੀ ਮਚਾਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਪੱਛਮੀ ਬੰਗਾਲ ਤੱਟ ਵੱਲ ਵਧਣ ਵਾਲੇ ਚੱਕਰਵਾਤ ਦੌਰਾਨ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਸ਼ ਹੋਈ। ਇਸ ਕਾਰਨ ਵੱਡੀ ਗਿਣਤੀ 'ਚ ਦਰੱਖਤ ਪੁੱਟੇ ਗਏ, ਜਦੋਂਕਿ ਬਹੁਤ ਸਾਰੇ ਕੱਚੇ ਘਰ ਵੀ ਢਹਿ ਢੇਰੀ ਹੋ ਗਏ।

 

ਚੱਕਰਵਾਤੀ ਤੂਫਾਨ ਅਮਫਾਨ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ, ਜਿਸ ਵਿਚ ਤੁਸੀਂ ਦੇਖ ਸਕਦੇ ਹੋ ਕਿ ਬੀਚ 'ਤੇ ਕਿੰਨੀਆਂ ਉੱਚੀਆਂ ਲਹਿਰਾਂ ਉੱਠ ਰਹੀਆਂ ਹਨ। ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਵੀਡਿਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ ਵਿੱਚ ਇਸ ਤੂਫਾਨ ਤੋਂ ਵੱਡਾ ਨੁਕਸਾਨ ਦਰਸਾਇਆ ਗਿਆ ਹੈ।

 

ਓਡੀਸ਼ਾ ਦੇ ਵਿਸ਼ੇਸ਼ ਰਾਹਤ ਕਮਿਸ਼ਨਰ (ਐਸਆਰਸੀ) ਪੀ ਕੇ ਜੇਨਾ ਨੇ ਕਿਹਾ ਕਿ ਉੜੀਸਾ ਦੇ ਨੀਵੇਂ-ਨੀਵੇਂ ਤੱਟਵਰਤੀ ਇਲਾਕਿਆਂ ਅਤੇ ਕੱਚੇ ਘਰਾਂ ਵਿੱਚ ਰਹਿਣ ਵਾਲੇ 1.41 ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

 

ਉਨ੍ਹਾਂ ਕਿਹਾ ਕਿ ਸੁਰੱਖਿਅਤ ਬਾਹਰ ਕੱਢੇ ਗਏ ਲੋਕਾਂ ਨੂੰ 2,921 ਸ਼ੈਲਟਰਾਂ ਵਿੱਚ ਰੱਖਿਆ ਗਿਆ ਹੈ ਜਿਥੇ ਉਨ੍ਹਾਂ ਨੂੰ ਖਾਣਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਚੱਕਰਵਾਤ ਵੱਧ ਰਿਹਾ ਹੈ।

 

 

 

 

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amfan Video: People shivering on the beach due to cyclonic storm