ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਸੰਕਟ ਵਿਚਕਾਰ ਕੰਟਰੋਲ ਰੇਖਾ 'ਤੇ ਲਗਾਤਾਰ ਫਾਇਰਿੰਗ ਕਰ ਰਿਹੈ ਪਾਕਿਸਤਾਨ

ਵਿਸ਼ਵ ਅੱਜ ਕੱਲ੍ਹ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ, ਪਰ ਪਾਕਿਸਤਾਨੀ ਸੈਨਿਕ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਹਨ। ਉਹ ਲਗਾਤਾਰ ਕੰਟਰੋਲ ਰੇਖਾ ਉੱਤੇ ਭਾਰਤੀ ਫੌਜ ਦੀਆਂ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰ ਰਹੇ ਹਨ। ਉਨ੍ਹਾਂ ਨੂੰ ਇਸ ਦਾ ਮੂੰਹ ਤੋੜ ਜਵਾਬ ਵੀ ਦਿੱਤਾ ਜਾ ਰਿਹਾ ਹੈ।


ਪਾਕਿਸਤਾਨੀ ਬਲਾਂ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਨਿਯੰਤਰਣ ਰੇਖਾ ਨੇੜੇ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਫਾਇਰਿੰਗ ਕੀਤੀ। ਹਾਲਾਂਕਿ, ਭਾਰਤੀ ਫੌਜ ਵੀ ਇਸ ਦਾ ਢੁਕਵਾਂ ਜਵਾਬ ਦੇ ਰਹੀ ਹੈ। ਰੱਖਿਆ ਬੁਲਾਰੇ ਨੇ ਦੱਸਿਆ ਕਿ ਮੰਗਲਵਾਰ ਨੂੰ ਸਵੇਰੇ ਸਾਢੇ ਅੱਠ ਵਜੇ, ਪੁਣਛ ਜ਼ਿਲ੍ਹੇ ਦੇ ਮਾਨਕੋਟ ਸੈਕਟਰ ਵਿੱਚ ਪਾਕਿਸਤਾਨ ਨੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦੇ ਗੋਲੇ ਦਾਗੇ।
 

ਪਾਕਿਸਤਾਨ ਨੇ ਬਿਨਾਂ ਕਿਸੇ ਉਕਸਾਵੇ ਦੇ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕੰਟਰੋਲ ਰੇਖਾ ਨੇੜੇ ਮਾਨਕੋਟ ਸੈਕਟਰ ਵਿੱਚ ਪਾਕਿਸਤਾਨੀ ਫੌਜ ਨੇ ਗੋਲੀਆਂ ਚਲਾਈਆਂ ਸਨ। ਪਿਛਲੇ ਸ਼ੁੱਕਰਵਾਰ ਨੂੰ ਸੁੰਦਰਬਨੀ-ਨੌਸ਼ਹਿਰਾ ਸੈਕਟਰ ਵਿੱਚ ਵੀ ਫਾਇਰਿੰਗ ਹੋਈ ਸੀ, ਜਿਸ ਵਿੱਚ ਛੇ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋਏ ਸਨ।
 

ਰੱਖਿਆ ਰਾਜ ਮੰਤਰੀ ਸ਼੍ਰੀਪਾਦ ਯੇਸ਼ੋ ਨਾਈਕ ਨੇ ਮਾਰਚ ਵਿੱਚ ਸੰਸਦ ਨੂੰ ਦੱਸਿਆ ਕਿ 1 ਜਨਵਰੀ ਤੋਂ 23 ਫਰਵਰੀ ਦਰਮਿਆਨ ਭਾਰਤ ਅਤੇ ਪਾਕਿਸਤਾਨ ਦਰਮਿਆਨ ਕੌਮਾਂਤਰੀ ਸਰਹੱਦ ਅਤੇ ਕੰਟਰੋਲ ਰੇਖਾ ਦੇ ਨਾਲ ਜੰਗਬੰਦੀ ਦੀ ਉਲੰਘਣਾ ਦੀਆਂ ਕੁੱਲ 646 ਘਟਨਾਵਾਂ ਵਾਪਰੀਆਂ। 2019 ਵਿੱਚ ਪਾਕਿਸਤਾਨੀ ਫੌਜਾਂ ਨੇ 3,200 ਤੋਂ ਜ਼ਿਆਦਾ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ।
 

ਅੱਤਵਾਦੀਆਂ ਨਾਲ ਮੁਕਾਬਲੇ 'ਚ 5 ਜਵਾਨ ਸ਼ਹੀਦ
ਉੱਤਰੀ ਕਸ਼ਮੀਰ ਦੇ ਕੇਰਨ ਸੈਕਟਰ ਵਿੱਚ ਕੰਟਰੋਲ ਰੇਖਾ ਤੋਂ ਪਾਰ ਘੁਸਪੈਠ ਕਰਨ ਵਾਲੇ ਇਕ ਅੱਤਵਾਦੀ ਸਮੂਹ ਅਤੇ ਸੁਰੱਖਿਆ ਬਲਾਂ ਵਿਚਾਲੇ ਇਕ ਭਿਆਨਕ ਮੁਕਾਬਲਾ ਹੋਇਆ। ਇਸ ਮੁੱਠਭੇੜ ਵਿੱਚ ਪੰਜ ਫੌਜ ਦੇ ਜਵਾਨ ਮਾਰੇ ਗਏ ਸਨ ਅਤੇ ਪੰਜ ਅੱਤਵਾਦੀ ਵੀ ਮਾਰੇ ਗਏ ਸਨ। ਸ੍ਰੀਨਗਰ ਵਿੱਚ ਇਕ ਰੱਖਿਆ ਬੁਲਾਰੇ ਨੇ ਪਹਿਲਾਂ ਕਿਹਾ ਸੀ ਕਿ ਕੇਰਨ ਖੇਤਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਇਹ ਖੇਤਰ ਕੁਪਵਾੜਾ ਜ਼ਿਲ੍ਹੇ ਵਿੱਚ ਪੈਂਦਾ ਹੈ। ਹਾਲਾਂਕਿ, ਅਧਿਕਾਰੀਆਂ ਨੇ ਬਾਅਦ ਵਿੱਚ ਕਿਹਾ ਕਿ ਮੁਕਾਬਲੇ ਵਿੱਚ ਪੰਜ ਸੈਨਿਕ ਮਾਰੇ ਗਏ। ਤਿੰਨ ਅਤੇ 4 ਅਪ੍ਰੈਲ ਦੀ ਰਾਤ ਨੂੰ ਚੱਲ ਰਹੀ ਇਸ ਮੁਹਿੰਮ ਵਿੱਚ ਪੰਜ ਅੱਤਵਾਦੀ ਵੀ ਮਾਰੇ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amid Coronavirus pandemic Pakistan is violating ceasefire on LoC