ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਿਤ ਸ਼ਾਹ ਅੱਜ ਤੋਂ ਜੰਮੂ–ਕਸ਼ਮੀਰ ਦੇ 2 ਰੋਜ਼ਾ ਦੌਰੇ ਉਤੇ

ਅਮਿਤ ਸ਼ਾਹ ਅੱਜ ਤੋਂ ਜੰਮੂ–ਕਸ਼ਮੀਰ ਦੇ 2 ਰੋਜ਼ਾ ਦੌਰੇ ਉਤੇ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬੁੱਧਵਾਰ ਤੋਂ ਦੋ ਦਿਨ ਜੰਮੂ ਤੇ ਕਸ਼ਮੀਰ ਵਿਚ ਰਹਿਣਗੇ। ਇਸ ਦੌਰਾਨ ਉਹ ਸੁਰੱਖਿਆ ਅਧਿਕਾਰੀਆਂ ਨਾਲ ਮੀਟਿੰਗ ਦੀ ਰਾਜਪਾਲ ਸੱਤਿਆਪਾਲ ਮਲਿਕ ਦੇ ਨਾਲ ਸਹਿ ਪ੍ਰਧਾਨਗੀ ਕਰਨਗੇ। ਆਪਣੇ ਦੌਰੇ ਦੌਰਾਨ ਅਮਿਤ ਸ਼ਾਹ ਸੂਬੇ ਦੀ ਸੁਰੱਖਿਆ ਦੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਵਿਕਾਸ ਕੰਮਾਂ ਦੀ ਵੀ ਸਮੀਖਿਆ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਦਾ ਕਾਰਜਭਾਰ ਗ੍ਰਹਿਣ ਕਰਨ ਦੇ ਬਾਅਦ ਪਹਿਲੀ ਵਾਰ ਇਸ ਸੀਮਾਂਤ ਰਾਜ ਵਿਚ ਕਦਮ ਰੱਖਣ ਜਾ ਰਹੇ ਹਨ। ਜਾਣਕਾਰੀ ਸੂਤਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਾਧੂ ਸੁਰੱਖਿਆ ਉਤੇ ਚਰਚਾ ਕਰਨਾ ਸ਼ਾਹ ਦੀ ਪਹਿਲਕਦਮੀ ਰਹੇਗੀ। ਉਹ ਹਾਲਾਂਕਿ ਸੂਬੇ ਦੇ ਜੰਮੂ ਅਤੇ ਲੱਦਾਖ ਸੰਭਾਗ ਦਾ ਦੌਰਾ ਨਹੀਂ ਕਰਨਗੇ।

 

ਸੁਰੱਖਿਆ ਅਧਿਕਾਰੀਆਂ ਨਾਲ ਮੀਟਿੰਗ ਦੇ ਬਾਅਦ ਸ਼ਾਹ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰਾਂ ਅਤੇ ਪੰਚਾਇਤ ਮੈ਼ਬਰਾਂ ਨੂੰ ਵੀ ਅਲੱਗ–ਅਲੱਗ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਸ ਦੌਰਾਨ ਸੂਬੇ ਦੇ ਰਾਜਪਾਲ ਸੱਤਿਆਪਾਲ ਮਲਿਕ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨਾਲ ਸੂਬੇ ਦੀ ਵਰਤਮਾਨ ਸੁਰੱਖਿਆ ਸਬੰਧਤ ਸਥਿਤੀ ਉਤੇ ਚਰਚਾ ਕਰਨਗੇ। ਚਰਚਾ ਵਿਚ ਸੂਬੇ ਦੇ ਸੀਨੀਅਰ ਅਧਿਕਾਰੀ ਅਤੇ ਕੇਂਦਰੀ ਖੁਫੀਆ ਏਜੰਸੀਆਂ ਦੇ ਅਧਿਕਾਰੀ ਵੀ ਹਿੱਸਾ ਲੈਣਗੇ।

 

ਸੂਤਰਾਂ ਨੇ ਕਿਹਾ ਕਿ ਇਸ ਦੌਰਾਨ ਅਮਿਤ ਸ਼ਾਹ ਅਮਰਨਾਥ ਜੀ ਗੁਫਾ ਮੰਦਰ ਵੀ ਜਾਣਗੇ ਅਤੇ ਉਥੇ ਪੂਜਾ–ਅਰਚਨਾ ਕਰਨਗੇ। ਇਸ ਸਾਲ ਅਮਰਨਾਥ ਯਾਤਰਾ ਪਹਿਲੀ ਜੁਲਾਈ ਤੋਂ ਸ਼ੁਰੂ ਹੋ ਕੇ 15 ਅਗਸਤ ਤੱਕ ਚਲੇਗੀ। ਭਾਜਪਾ ਸੂਤਰਾਂ ਨੇ ਕਿਹਾ ਕਿ ਸ਼ਾਹ ਵੀਰਵਾਰ ਨੂੰ ਪਾਰਟੀ ਆਗੂਆਂ, ਸਮਾਜਿਕ ਸੰਗਠਨਾਂ ਦੇ ਵਫਦਾਂ, ਮੁੱਖ ਧਾਰਾ ਦੀਆਂ ਪਾਰਟੀਆਂ ਦੇ ਆਗੂਆਂ, ਸੈਰ ਸਪਾਟਾ ਖੇਤਰ ਨਾਲ ਜੁੜੇ ਲੋਕਾਂ ਅਤੇ ਪੰਚਾਇਤ ਮੈਂਬਰਾਂ ਨਾਲ ਮੁਲਾਕਾਤ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amit Shah visits Kashmir today focus remains on development and security