ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ: ਰਾਜਪਾਲ ਨੂੰ ਮਿਲਣ ਤੋਂ ਬਾਅਦ ਉਮਰ ਅਬਦੁੱਲਾ ਕਿਹਾ, ਕਿਸੇ ਨੂੰ ਕੁਝ ਨਹੀਂ ਪਤਾ ਕੀ ਹੋ ਰਿਹੈ?

ਜੰਮੂ ਕਸ਼ਮੀਰ  (Jammu Kashmir) ਵਿੱਚ ਸ਼ੁੱਕਰਵਾਰ ਨੂੰ ਸਰਕਾਰ ਵੱਲੋਂ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਵਿੱਚ ਕਟੌਤੀ ਅਤੇ ਸੈਲਾਨੀਆਂ ਨੂੰ ਵਾਦੀ ਛੱਡ ਕੇ ਜਾਣ ਦੀ ਸਲਾਹ ਦੇ ਮੱਦੇਨਜ਼ਰ ਉਥੇ ਦੇ ਰਾਜਨੀਤਿਕ ਦਲ ਲਗਾਤਾਰ ਸਰਕਾਰ ਉੱਤੇ ਨਿਸ਼ਾਨਾ ਲਾ ਰਹੇ ਹਨ। ਇਸ ਮਾਮਲੇ ਵਿੱਚ ਨੈਸ਼ਨਲ ਕਾਨਫਰੰਸ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਨੀਵਾਰ ਨੂੰ ਸਵੇਰੇ ਰਾਜਪਾਲ ਸੱਤਿਆਪਾਲ ਮਲਿਕ ਨਾਲ ਮੁਲਾਕਾਤ ਕੀਤੀ।

 

 

 

 

ਸਮਾਚਾਰ ਏਜੰਸੀ ਏ ਐਨ ਆਈ ਅਨੁਸਾਰ, ਉਮਰ ਅਬਦੁੱਲਾ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਜੰਮੂ-ਕਸ਼ਮੀਰ ਦੀ ਮੌਜੂਦਾ ਸਥਿਤੀ ਬਾਰੇ ਜਾਣਨਾ ਚਾਹੁੰਦੇ ਹਾਂ। ਜਦੋਂ ਅਸੀਂ ਕੁਝ ਅਧਿਕਾਰੀਆਂ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਕੁਝ ਹੋਣ ਵਾਲਾ ਹੈ। ਪਰ, ਅਸਲ ਵਿੱਚ ਕੋਈ  ਨਹੀਂ ਜਾਣਦਾ।

 

ਉਮਰ ਅਬਦੁੱਲਾ ਨੇ ਅੱਗੇ ਕਿਹਾ ਕਿ ਸੋਮਵਾਰ ਨੂੰ ਜਦੋਂ ਸੰਸਦ ਚੱਲੇਗਾ ਤਾਂ ਕੇਂਦਰ ਸਰਕਾਰ ਨੂੰ ਇਸ ਬਾਰੇ ਬਿਆਨ ਦੇਣਾ ਚਾਹੀਦਾ ਹੈ ਕਿ ਆਖ਼ਰ ਅਮਰਨਾਥ ਯਾਤਰਾ ਰੋਕਣ ਅਤੇ ਸੈਲਾਨੀਆਂ ਨੂੰ ਘਾਟੀ ਛੱਡਣ ਦਾ ਹੁਕਮ ਕਿਉਂ ਦੇਣਾ ਪਿਆ।  ਅਸੀਂ ਸੰਸਦ ਤੋਂ ਇਹ ਸੁਣਨਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।

 

ਨੈਸ਼ਨਲ ਕਾਨਫਰੰਸ ਨੇਤਾ ਨੇ ਕਿਹਾ ਕਿ ਅਸੀਂ ਰਲੇਵੇਂ ਸਮੇਂ ਜੰਮੂ-ਕਸ਼ਮੀਰ ਨੂੰ ਦਿੱਤੀ ਗਈ ਸੰਵਿਧਾਨਕ ਗਾਰੰਟੀ ਉੱਤੇ ਕੇਂਦਰ ਤੋਂ ਭਰੋਸਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਰਾਜਪਾਲ, ਸੱਤਿਆਪਾਲ ਮਲਿਕ ਨੇ ਭਰੋਸਾ ਦਿੱਤਾ ਹੈ ਕਿ ਧਾਰਾ 35-ਏ, ਧਾਰਾ 370 ਅਤੇ ਸੂਬੇ ਨੂੰ ਤਿੰਨ ਹਿੱਸਿਆਂ ਵਿੱਚ ਵੰਡਣ ਦੇ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ammu Kashmir After meeting with Governor SP Malik Omar Abdullah says nobody knows what going on