ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

20 ਮਈ ਨੂੰ ਪੱਛਮੀ ਬੰਗਾਲ, ਬੰਗਲਾਦੇਸ਼ ਦੇ ਤੱਟ 'ਤੇ ਟਕਰਾਵੇਗਾ ਅਮਫਾਨ: ਮੰਤਰਾਲਾ

ਗ੍ਰਹਿ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਚੱਕਰਵਾਤੀ ਤੂਫਾਨ 'ਅਮਫਾਨ' 20 ਮਈ ਨੂੰ ਪੱਛਮੀ ਬੰਗਾਲ ਦੇ ਕੰਢੇ ਟਕਰਾਵੇਗਾ ਤੇ ਇਸ ਦੇ ਖਤਰਨਾਕ ਰੂਪ ਧਾਰਨ ਕਰਨ ਦੀ ਉਮੀਦ ਹੈ। ਫਿਲਹਾਲ ਇਹ ਦੱਖਣ-ਪੂਰਬੀ ਬੰਗਾਲ ਦੀ ਖਾੜੀ ਚ ਸਰਗਰਮ ਹੈ।

 

ਮੰਤਰਾਲੇ ਨੇ ਕਿਹਾ ਕਿ ਚੱਕਰਵਾਤੀ ਅਮਫਾਨ ਤੂਫਾਨ ਦੱਖਣੀ ਪੂਰਬੀ ਬੰਗਾਲ ਦੀ ਖਾੜੀ ਅਤੇ ਇਸ ਦੇ ਨਾਲ ਲੱਗਦੇ ਖੇਤਰ ਤੋਂ ਚਲ ਰਿਹਾ ਹੈ ਅਤੇ ਪਿਛਲੇ ਛੇ ਘੰਟਿਆਂ ਚ ਛੇ ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਉੱਤਰ-ਉੱਤਰ-ਪੱਛਮ ਦਿਸ਼ਾ ਵੱਲ ਵਧ ਰਿਹਾ ਹੈ।

 

ਮੌਸਮ ਵਿਭਾਗ ਦੇ ਇਕ ਮੰਤਰਾਲੇ ਦੇ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਅਗਲੇ ਛੇ ਘੰਟਿਆਂ ਵਿੱਚ ਚੱਕਰਵਾਤ ਇਕ ਤੂਫਾਨ ਵਿਚ ਬਦਲਣ ਦੀ ਉਮੀਦ ਹੈ। ਇਸਦੇ ਬਾਅਦ ਇਹ ਅਗਲੇ 12 ਘੰਟਿਆਂ ਵਿੱਚ ਇੱਕ ਭਿਆਨਕ ਰੂਪ ਲੈ ਸਕਦਾ ਹੈ।

 

ਸੋਮਵਾਰ ਤੱਕ ਇਹ ਉੱਤਰ ਵੱਲ ਵਧੇਗਾ ਤੇ ਫਿਰ ਉੱਤਰ, ਉੱਤਰ-ਪੂਰਬ ਵੱਲ ਉੱਤਰ ਪੱਛਮੀ ਬੰਗਾਲ ਦੀ ਖਾੜੀ ਵੱਲ ਮੁੜ ਜਾਵੇਗਾ।

 

ਇਕ ਅਧਿਕਾਰਤ ਆਦੇਸ਼ ਚ ਕਿਹਾ ਗਿਆ ਹੈ ਕਿ ਚੱਕਰਵਾਤ ਦੇ ਮੱਦੇਨਜ਼ਰ ਤਿਆਰੀ ਦਾ ਜਾਇਜ਼ਾ ਲੈਣ ਲਈ ਕੈਬਨਿਟ ਸਕੱਤਰ ਰਾਜੀਵ ਗੌਬਾ ਦੀ ਪ੍ਰਧਾਨਗੀ ਹੇਠ ਸ਼ਨੀਵਾਰ ਨੂੰ ਰਾਸ਼ਟਰੀ ਆਫ਼ਤ ਪ੍ਰਬੰਧਨ ਕਮੇਟੀ ਦੀ ਇਕ ਮੀਟਿੰਗ ਹੋਈ। ਬੈਠਕ ਵਿਚ ਪੱਛਮੀ ਬੰਗਾਲ ਅਤੇ ਓਡੀਸ਼ਾ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਖੇਤਰ ਭਾਰੀ ਬਾਰਸ਼, ਤੇਜ਼ ਹਵਾਵਾਂ ਅਤੇ ਜ਼ੋਰਾਂ ਦੀ ਮਾਰ ਦਾ ਸ਼ਿਕਾਰ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:amphan to hit West Bengal Bangladesh coast on May 20: Ministry