ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ : ਸ਼ਰਮਿਕ ਸਪੈਸ਼ਲ ਟਰੇਨ ਰੱਦ ਹੋਣ 'ਤੇ ਨਾਰਾਜ਼ ਪ੍ਰਵਾਸੀ ਮਜ਼ਦੂਰਾਂ ਨੇ ਕੀਤਾ ਹੰਗਾਮਾ

ਦੇਸ਼ 'ਚ ਕੋਰੋਨਾ ਵਾਇਰਸ ਸੰਕਟ ਕਾਰਨ ਲੌਕਡਾਊਨ ਲਾਗੂ ਹੈ ਅਤੇ ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੌਕਡਾਊਨ ਕਾਰਨ ਪਿਛਲੇ ਲਗਭਗ ਦੋ ਮਹੀਨਿਆਂ ਬਾਅਦ ਵੀ ਪ੍ਰਵਾਸੀ ਕਾਮੇ ਘਰ ਜਾਣ ਲਈ ਤਰਸ ਰਹੇ ਹਨ। ਇਸ ਦੌਰਾਨ ਮਜ਼ਦੂਰਾਂ ਨੇ ਅੰਮ੍ਰਿਤਸਰ 'ਚ ਰੋਸ ਪ੍ਰਦਰਸ਼ਨ ਕੀਤਾ। ਮਜ਼ਦੂਰਾਂ ਦਾ ਕਹਿਣਾ ਹੈ ਕਿ ਆਖਰੀ ਸਮੇਂ ਰੇਲ ਗੱਡੀ ਰੱਦ ਹੋ ਗਈ ਅਤੇ ਹੁਣ ਉਹ ਸੜਕ 'ਤੇ ਰਹਿ ਰਹੇ ਹਨ।
 

ਅੰਮ੍ਰਿਤਸਰ 'ਚ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਜਾਂਚ ਵੀਰਵਾਰ ਨੂੰ ਕੀਤੀ ਗਈ ਸੀ। ਉਨ੍ਹਾਂ ਨੂੰ ਇੱਕ ਬੱਸ 'ਚ ਬਿਠਾ ਕੇ ਸਟੇਸ਼ਨ ਲਿਜਾਇਆ ਗਿਆ ਪਰ ਫਿਰ ਇਹ ਕਿਹਾ ਗਿਆ ਕਿ ਟਰੇਨ ਰੱਦ ਕਰ ਦਿੱਤੀ ਗਈ ਹੈ। ਉਦੋਂ ਤੋਂ ਅਸੀਂ ਸੜਕ 'ਤੇ ਫਸੇ ਹੋਏ ਹਾਂ। ਅਸੀਂ ਚਾਹੁੰਦੇ ਹਾਂ ਕਿ ਸਰਕਾਰ ਸਾਨੂੰ ਤੁਰੰਤ ਘਰ ਭੇਜੇ।
 

 

ਜ਼ਿਕਰਯੋਗ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਨੂੰ ਲੈ ਕੇ ਕਈ ਮੁਸ਼ਕਲਾਂ ਆ ਰਹੀਆਂ ਹਨ। ਇਸੇ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕਈ ਵਾਰ ਮਜ਼ਦੂਰ ਪ੍ਰਦਰਸ਼ਨ ਕਰ ਚੁੱਕੇ ਹਨ। ਅੰਮ੍ਰਿਤਸਰ ਜਿਹੀ ਹੀ ਘਟਨਾ ਕੁਝ ਦਿਨ ਪਹਿਲਾਂ ਮੁੰਬਈ 'ਚ ਵਾਪਸੀ ਸੀ। ਜਦੋਂ ਬਾਂਦਰਾ ਨੇੜੇ ਹਜ਼ਾਰਾਂ ਮਜ਼ਦੂਰ ਯੂਪੀ ਜਾਣ ਲਈ ਇਕੱਤਰ ਹੋ ਗਏ ਸਨ। ਪਰ ਅੰਤਮ ਸਮੇਂ ਸੂਬਾ ਸਰਕਾਰ ਤੇ ਰੇਲਵੇ ਵਿਚਕਾਰ ਕਮਿਊਨਿਕੇਸ਼ਨ ਗੈਪ ਹੋਣ ਕਾਰਨ ਤਿੰਨ ਟਰੇਨਾਂ ਰੱਦ ਹੋ ਗਈਆਂ ਸਨ, ਜਿਸ ਕਾਰਨ ਮਜ਼ਦੂਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ।
 

ਇਸ ਤੋਂ ਇਲਾਵਾ ਮਜ਼ਦੂਰਾਂ ਵੱਲੋਂ ਰਜਿਸਟ੍ਰੇਸ਼ਨ, ਜਾਂਚ, ਸਟੇਸ਼ਨ ਪਹੁੰਚਣ ਅਤੇ ਰੇਲ ਗੱਡੀ 'ਚ ਖਾਣ-ਪੀਣ ਦੀਆਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਸੁਪਰੀਮ ਕੋਰਟ ਨੇ ਸਾਰੇ ਸੂਬਾ ਸਰਕਾਰਾਂ ਤੋਂ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਅਤੇ ਉਨ੍ਹਾਂ ਦੀ ਦੇਖਭਾਲ ਬਾਰੇ ਬਲਿਊ ਪ੍ਰਿੰਟ ਮੰਗਿਆ ਹੈ। ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਹੁਣ ਤਕ 91 ਲੱਖ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਿਆ ਜਾ ਚੁੱਕਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amritsar Labor special train canceled at the last moment angry migrant laborers protest