ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਗੈਂਗ ਰੇਪ ਕਾਂਡ ਦੇ ਦੋਸ਼ੀਆਂ ਨੂੰ ਫਾਂਸੀ ਲਈ ਹੋ ਰਹੀ ਜੱਲਾਦ ਦੀ ਭਾਲ਼

ਦਿੱਲੀ ਗੈਂਗ ਰੇਪ ਕਾਂਡ ਦੇ ਦੋਸ਼ੀਆਂ ਨੂੰ ਫਾਂਸੀ ਲਈ ਹੋ ਰਹੀ ਜੱਲਾਦ ਦੀ ਭਾਲ਼

7 ਵਰ੍ਹੇ ਪੁਰਾਣੇ ਦਿੱਲੀ ਸਮੂਹਕ ਬਲਾਤਕਾਰ ਕਾਂਡ ਦੇ ਚਾਰ ਦੋਸ਼ੀਆਂ ਨੂੰ ਛੇਤੀ ਹੀ ਫਾਂਸੀ ਹੋ ਸਕਦੀ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਹੁਣ ਇਸ ਲਈ ਜੱਲਾਦ ਦੀ ਭਾਲ਼ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਦਿੱਲੀ ਦੀ ਤਿਹਾੜ ਜੇਲ੍ਹ ’ਚ ਕੋਈ ਜੱਲਾਦ ਨਾ ਹੋਣ ਕਾਰਨ ਜੇਲ੍ਹ ਪ੍ਰਸ਼ਾਸਨ ਨੇ ਜੱਲਾਦ ਮੁਹੱਈਆ ਕਰਵਾਉਣ ਲਈ ਦੇਸ਼ ਦੀਆਂ ਹੋਰ ਜੇਲ੍ਹਾਂ ਨਾਲ ਸੰਪਰਕ ਕੀਤਾ ਹੈ।

 

 

ਦਿੱਲੀ ਗੈਂਗ ਰੇਪ ਪੀੜਤ ਨੂੰ ਹੁਣ ਮੀਡੀਆ ’ਚ ਨਿਰਭਯਾ ਦੇ ਫ਼ਰਜ਼ੀ ਨਾਂਅ ਨਾਲ ਯਾਦ ਕੀਤਾ ਜਾਂਦਾ ਹੈ। ਨਿਰਭਯਾ ਦੇ ਬਲਾਤਕਾਰੀਆਂ ਤੇ ਕਾਤਲਾਂ ਨੂੰ ਫਾਂਹੇ ਲਾਉਣ ਲਈ ਹੁਣ ਉੱਤਰ ਪ੍ਰਦੇਸ਼ ਦੇ ਜੇਲ੍ਹ ਪ੍ਰਸ਼ਾਸਨ ਨਾਲ ਗ਼ੈਰ–ਰਸਮੀ ਗੱਲਬਾਤ ਚੱਲ ਰਹੀ ਹੈ। ਸੂਤਰਾਂ ਮੁਤਾਬਕ ਕੇਂਦੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਰਾਮਨਾਕ ਕੋਵਿੰਦ ਨੂੰ ਸਿਫ਼ਾਰਸ਼ ਕੀਤੀ ਸੀ ਕਿ 23 ਸਾਲਾ ਪੈਰਾ–ਮੈਡੀਕਲ ਵਿਦਿਆਰਥਣ ਨਾਲ ਬਲਾਤਕਾਰ ਕਰ ਕੇ ਉਸ ਦਾ ਕਤਲ ਕਰਨ ਦੇ ਮਾਮਲੇ ਦੇ ਇੱਕ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਦੀ ਪਟੀਸ਼ਨ ਰੱਦ ਕਰ ਦਿੱਤੀ ਜਾਵੇ।

 

 

ਉਸ ਤੋਂ ਇੱਕ ਦਿਨ ਪਹਿਲਾਂ ਨਿਰਭਯਾ ਕਾਂਡ ਦੇ ਦੋਸ਼ੀ ਵਿਨੇ ਸ਼ਰਮਾ ਨੇ ਸਨਿੱਚਰਵਾਰ ਨੂੰ ਰਾਸ਼ਟਰਪਤੀ ਕੋਲ ਇੱਕ ਪਟੀਸ਼ਨ ਭੇਜ ਕੇ ਉਨ੍ਹਾਂ ਨੂੰ ਬੇਨਤੀ ਕੀਤੀ ਸੀ ਕਿ ਗ੍ਰਹਿ ਮੰਤਰਾਲੇ ਨੇ ਉਸ ਦੀ ਜੋ ਰਹਿਮ ਪਟੀਸ਼ਨ ਭੇਜੀ ਹੈ, ਉਸ ਨੂੰ ਤੁਰੰਤ ਵਾਪਸ ਕਰ ਦੇਣ।

 

 

ਵਿਨੇ ਸ਼ਰਮਾ ਨੇ ਆਪਣੀ ਤਾਜ਼ਾ ਪਟੀਸ਼ਨ ਵਿੱਚ ਆਖਿਆ ਸੀ ਕਿ ਜੋ ਰਹਿਮ ਪਟੀਸ਼ਨ ਗ੍ਰਹਿ ਮੰਤਰਾਲੇ ਵੱਲੋਂ ਰਾਸ਼ਟਰਪਤੀ ਨੂੰ ਭੇਜੀ ਗਈ ਹੈ, ਉਸ ਵਿੱਚ ਨਾ ਤਾਂ ਉਸ ਦੇ ਦਸਤਖ਼ਤ ਹਨ ਤੇ ਨਾ ਹੀ ਉਸ ਵੱਲੋਂ ਅਧਿਕਾਰਤ ਹਨ, ਇਸ ਲਈ ਰਾਸ਼ਟਰਪਤੀ ਉਸ ਨੂੰ ਵਾਪਸ ਕਰ ਦੇਣ।

 

 

ਚੇਤੇ ਰਹੇ ਕਿ ਨਿਰਭਯਾ ਨਾਲ 16 ਦਸੰਬਰ, 2012 ਦੀ ਰਾਤ ਨੂੰ ਸਮੂਹਕ ਬਲਾਤਕਾਰ ਦੇ ਮਾਮਲੇ ’ਚ ਚਾਰ ਵਿਅਕਤੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਇੱਕ ਮੁਲਜ਼ਮ ਸੁਣਵਾਈ ਦੌਰਾਨ ਪਹਿਲਾਂ ਹੀ ਖ਼ੁਦਕੁਸ਼ੀ ਕਰ ਚੁੱਕਿਆ ਹੈ।

 

 

ਇੱਕ ਦੋਸ਼ੀ ਨੂੰ ਨਾਬਾਲਗ਼ ਹੋਣ ਕਾਰਨ ਤਿੰਨ ਸਾਲ ਸੁਧਾਰ–ਘਰ ’ਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ 12 ਦਸੰਬਰ, 2018 ਨੂੰ ਉਸ ਦੀ ਜਨਹਿਤ ਪਟੀਸ਼ਨ ਰੱਦ ਕਰ ਦਿੱਤੀ ਸੀ। ਉਸ ਵਿੱਚ ਕੇਂਦਰ ਸਰਕਾਰ ਨੂੰ ਇਸ ਮਾਮਲੇ ਦੇ ਦੋਸ਼ੀਆਂ ਮੁਕੇਸ਼, ਪਵਨ, ਵਿਨੇ ਅਤੇ ਅਕਸ਼ੇ ਨੂੰ ਮਿਲੀ ਫਾਂਸੀ ਦੀ ਸਜ਼ਾ ਉੱਤੇ ਅਮਲ ਕਰਨ ਦੀ ਹਦਾਇਤ ਦੇਣ ਦੀ ਮੰਗ ਕੀਤੀ ਗਈ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:An Executioner being searched to hang Delhi Gang Rape accused