ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਾਜ਼ਿਲਕਾ ਸਣੇ ਦੇਸ਼ ਦੇ 255 ਜ਼ਿਲ੍ਹਿਆਂ 'ਚ ਪਾਣੀ ਦੀ ਸਥਿਤੀ ਨੂੰ ਸੁਧਾਰਨ ਲਈ ਸੱਦਾ 

ਕੇਂਦਰੀ ਸਿਹਤ ਖੋਜ ਵਿਭਾਗ ਦੀ ਸੰਯੁਕਤ ਸਕੱਤਰ ਵੱਲੋਂ ਪਾਣੀ ਬਚਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਉਪਰ ਚੁੱਕਣ ਲਈ ਵਿਚਾਰਾਂ

ਭਾਰਤ ਸਰਕਾਰ ਵੱਲੋਂ ਫ਼ਾਜ਼ਿਲਕਾ ਸਣੇ ਪਾਣੀ ਦੀ ਥੁੜ੍ਹ ਵਾਲੇ ਦੇਸ਼ ਦੇ 255 ਜ਼ਿਲ੍ਹਿਆਂ ਲਈ ਉਚੇਚਾ 'ਜਲ ਸ਼ਕਤੀ ਅਭਿਆਨ' ਸ਼ੁਰੂ ਕੀਤਾ ਹੈ ਤਾਂ ਜੋ ਇਨ੍ਹਾਂ ਥਾਵਾਂ 'ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ, ਪਾਣੀ ਦੀ ਬਰਬਾਦੀ ਰੋਕਣ, ਲੋੜ ਅਨੁਸਾਰ ਪੀਣਯੋਗ ਪਾਣੀ ਮੁਹੱਈਆ ਕਰਾਉਣ ਲਈ ਰਾਹ ਪੱਧਰਾ ਕਰਨ ਦੇ ਨਾਲ-ਨਾਲ ਪਾਣੀ ਦੀ ਗੁਣਵੱਤਾ ਨੂੰ ਸੁਧਾਰਿਆ ਜਾ ਸਕੇ। 

 

ਇਸ ਟੀਚੇ ਦੀ ਪ੍ਰਾਪਤੀ ਲਈ ਭਾਰਤ ਸਰਕਾਰ ਦੇ ਸਿਹਤ ਖੋਜ ਵਿਭਾਗ ਦੀ ਸੰਯੁਕਤ ਸਕੱਤਰ ਸ਼੍ਰੀਮਤੀ ਗੀਤਾ ਨਾਰਾਇਣ, ਆਈ.ਏ.ਐਸ. ਨੂੰ ਫ਼ਾਜ਼ਿਲਕਾ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅੱਜ ਇੱਥੇ ਸ਼੍ਰੀਮਤੀ ਨਾਰਾਇਣ ਅਤੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਾਣੀ ਦੀ ਸੰਭਾਲ ਦੇ ਗੁਣਵੱਤਾ ਵਧਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
 

 15 ਸਤੰਬਰ ਤੱਕ ਚਲਣ ਵਾਲੇ ਪਹਿਲੇ ਪੜਾਅ ਉਪਰੰਤ 'ਜ਼ਿਲ੍ਹਾ ਪੱਧਰੀ ਪਾਣੀ ਸੰਭਾਲ ਯੋਜਨਾ' ਬਣਾ ਕੇ ਭਾਰਤ ਸਰਕਾਰ ਨੂੰ ਸੌਂਪੀ ਜਾਵੇਗੀ
 

ਸ਼੍ਰੀਮਤੀ ਨਾਰਾਇਣ ਨੇ ਦੱਸਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਪਾਣੀ ਦੀ ਕਮੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲ ਸ਼ਕਤੀ ਅਭਿਆਨ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ 15 ਸਤੰਬਰ ਤੱਕ ਚੱਲਣ ਵਾਲੇ ਪਹਿਲੇ ਪੜਾਅ ਤਹਿਤ ਪਾਣੀ ਬਚਾਉਣ, ਦੁਰਵਰਤੋਂ ਰੋਕਣ, ਪਾਣੀ ਦੀ ਗੁਣਵੱਤਾ ਸੁਧਾਰਨ, ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਚਲਾਈਆਂ ਜਾਣ ਵਾਲੀਆਂ ਗਤੀਵਿਧੀਆਂ ਉਲੀਕੀਆਂ ਜਾਣਗੀਆਂ ਜਿਸ ਪਿੱਛੋਂ 'ਜ਼ਿਲ੍ਹਾ ਪੱਧਰੀ ਪਾਣੀ ਸੰਭਾਲ ਯੋਜਨਾ' ਦਾ ਖਰੜਾ ਬਣਾ ਕੇ ਸਰਕਾਰ ਨੂੰ ਭੇਜਿਆ ਜਾਵੇਗਾ।

 

ਪਾਣੀ ਬਚਾਉਣ ਲਈ ਪੰਜ ਖ਼ਾਸ ਖੇਤਰਾਂ ਵਿੱਚ ਕੀਤਾ ਜਾਵੇਗਾ ਉਸਾਰੂ ਕਾਰਜ: ਗੀਤਾ ਨਾਰਾਇਣ

ਸੰਯੁਕਤ ਸਕੱਤਰ ਨੇ ਦੱਸਿਆ ਕਿ ਪਾਣੀ ਦੀ ਸੰਭਾਲ ਲਈ ਸ਼ੁਰੂਆਤੀ ਦੌਰ ਵਿੱਚ ਪੰਜ ਮੁੱਖ ਖੇਤਰਾਂ ਵਿੱਚ ਕੰਮ ਕੀਤਾ ਜਾਵੇਗਾ ਜਿਸ ਵਿੱਚ ਪਾਣੀ ਦੀ ਸੰਭਾਲ ਅਤੇ ਬਰਸਾਤੀ ਪਾਣੀ ਨੂੰ ਸਾਂਭਣ, ਰਵਾਇਤੀ ਛੱਪੜਾਂ ਅਤੇ ਅਜਿਹੇ ਹੋਰ ਟੋਭਿਆਂ ਦਾ ਨਵੀਨੀਕਰਨ, ਵਾਟਰਸ਼ੈੱਡ ਜਾਂ ਟ੍ਰੇਂਜਿਜ਼ (ਖਾਈਆਂ) ਦਾ ਨਿਰਮਾਣ ਕਰਨ, ਧਰਤੀ ਹੇਠ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਰੀਚਾਰਜ ਖੂਹ ਪ੍ਰਣਾਲੀ ਵਿਕਸਿਤ ਕਰਨ ਅਤੇ ਜੰਗਲਾਤ ਹੇਠ ਰਕਬਾ ਵਧਾਉਣ ਵੱਲ ਉਚੇਚਾ ਧਿਆਨ ਕੇਂਦਰਤ ਕੀਤਾ ਜਾਵੇਗਾ। 

 

ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਰਿਮੋਰਟ ਸੈਂਸਿੰਗ ਪ੍ਰਣਾਲੀ ਰਾਹੀਂ ਦੇਸ਼ ਦੇ ਅਜਿਹੇ 255 ਜ਼ਿਲ੍ਹਿਆਂ ਦੀ ਸ਼ਨਾਖ਼ਤ ਕੀਤੀ ਹੈ, ਜਿਥੇ ਪਾਣੀ ਦਾ ਪੱਧਰ ਬਹੁਤ ਹੇਠਾਂ ਜਾ ਚੁੱਕਾ ਹੈ ਜਾਂ ਬਿਲਕੁਲ ਖ਼ਤਮ ਹੋਣ ਕੰਢੇ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:An invitation to improve water situation in 255 districts of India