ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਨੰਤਨਾਗ 'ਚ ਅੱਤਵਾਦੀ ਹਮਲਾ: CRPF ਦੇ 5 ਜਵਾਨ ਸ਼ਹੀਦ, ਇਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਅਨੰਤਨਗ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੀਆਰਪੀਐਫ ਕੈਂਪ ਉੱਤੇ ਹੋਏ ਅੱਤਵਾਦੀ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ਼) ਦੇ 5 ਜਵਾਨ ਸ਼ਹੀਦ ਹੋ ਗਏ। ਹਾਲਾਂਕਿ, ਇਸ ਹਮਲੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਅਤਿਵਾਦੀ ਨੂੰ ਮਾਰ ਸੁੱਟਿਆ।

 

ਪੁਲਿਸ ਸੂਤਰਾਂ ਨੇ ਕਿਹਾ ਕਿ ਕਾਰ ਵਿੱਚ ਸਵਾਰ ਨਕਾਬ ਪਹਿਨੇ ਅੱਤਵਾਦੀਆਂ ਨੇ ਅਨੰਤਨਾਗ ਕੇ ਕੇ ਪੀ. ਰੋਡ ਇਲਾਕੇ ਵਿੱਚ ਸਥਾਨਕ ਪੁਲਿਸ ਅਤੇ ਸੀਆਰਪੀਐਫ ਦੇ ਇੱਕ ਸੰਯੁਕਤ ਦਲ ਉੱਤੇ ਹਮਲਾ ਕੀਤਾ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਦਿੱਤੀ ਹੈ।

 

 

ਅਧਿਕਾਰੀਆਂ ਨੇ ਦੱਸਿਆ ਕਿ ਘੱਟ ਤੋਂ ਘੱਟ 2 ਦਹਿਸ਼ਤਗਰਦਾਂ ਨੇ ਅਨੰਤਨਾਗ ਦੇ ਭੀੜ ਵਾਲੇ ਕੇ.ਪੀ. ਰੋਡ ਉੱਤੇ ਸੀਆਰਪੀਐਫ਼ ਦੇ ਗਸ਼ਤੀ ਦਲ 'ਤੇ ਆਟੋਮੈਟਿਕ ਰਾਈਫਲਾਂ ਨਾਲ ਗੋਲੀਬਾਰੀ ਕੀਤੀ ਅਤੇ ਹੱਥ ਗੋਲੇ ਵੀ ਸੁੱਟੇ।

 

ਪੁਲਿਸ ਸੂਤਰ ਨੇ ਕਿਹਾ ਕਿ ਹਮਲੇ ਵਿੱਚ ਸੀਆਰਪੀਐਫ਼ ਦੇ 5 ਜਵਾਨ ਸ਼ਹੀਦ ਹੋ ਗਏ, ਜਦੋਂ ਕਿ ਇਕ ਨਾਗਰਿਕ ਜ਼ਖ਼ਮੀ ਹੋ ਗਏ। ਸ਼ਹੀਦ ਜਵਾਨਾਂ ਵਿੱਚ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਵੀ ਸ਼ਾਮਲ ਹੈ।

 

 

 

ਸੂਤਰਾਂ ਅਨੁਸਾਰ, ਹਮਲੇ ਦੀ ਥਾਂ 'ਤੇ ਅੱਤਵਾਦੀ ਸੁਰੱਖਿਆ ਬਲਾਂ ਨਾਲ ਮੁਕਾਬਲਾ ਕਰ ਰਹੇ ਹਨ। ਗੋਲੀਬਾਰੀ ਜਾਰੀ ਹੈ। ਘਟਨਾ ਸਥਾਨ ਉੱਤੇ ਹੋਰ ਜਵਾਨਾਂ ਨੂੰ ਭੇਜਿਆ ਗਿਆ ਹੈ।

 

 

 

 

 

.

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anantnag Terror Attack 5 CRPF personnel have lost their lives in Anantnag terrorist attack in Jammu and Kashmir