ਅਗਲੀ ਕਹਾਣੀ

ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਖਿਲਾਫ ਸਰਕਾਰੀ ਜਾਇਦਾਦ ਘਰ ਲਿਜਾਉਣ ਦਾ ਕੇਸ ਦਰਜ

ਆਂਧਰਾ ਪ੍ਰਦੇਸ਼ ਦੇ ਸਾਬਕਾ ਵਿਧਾਨ ਸਭਾ ਸਪੀਕਰ ਕੋਡੇਲਾ ਸ਼ਿਵ ਪ੍ਰਸਾਦ ਰਾਓ ਖਿਲਾਫ ਐਤਵਾਰ ਨੂੰ ਵਿਧਾਨ ਸਭਾ ਦੀਆਂ ਸਰਕਾਰੀ ਜਾਇਦਾਦਾਂ ਗਾਇਬ ਕਰਨ ਦੇ ਦੋਸ਼ ਹੇਠ ਇਕ ਅਪਰਾਧਿਕ ਕੇਸ ਦਾਇਰ ਕੀਤਾ ਗਿਆ ਸੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਪੁਲਿਸ ਨੇ ਦੱਸਿਆ ਕਿ ਕੋਡੇਲਾ ਦੇ ਖਿਲਾਫ ਵਿਧਾਨ ਸਭਾ ਦੇ ਸੈਕਸ਼ਨ ਅਧਿਕਾਰੀ ਈਸ਼ਵਰ ਰਾਓ ਦੀ ਸ਼ਿਕਾਇਤ ‘ਤੇ ਆਈਪੀਸੀ ਦੀ ਧਾਰਾ 409 ਅਤੇ 411 ਤਹਿਤ ਕੇਸ ਦਰਜ ਕੀਤਾ ਗਿਆ ਸੀ।

 

ਕੋਡੇਲਾ ਨੇ ਮੰਨਿਆ ਸੀ ਕਿ ਉਸ ਕੋਲ ਅਸੈਂਬਲੀ ਦੀ ਜਾਇਦਾਦ ਸੀ, ਜਿਸ ਵਿਚ ਕੁਝ ਏਅਰਕੰਡੀਸ਼ਨਰ ਅਤੇ ਫਰਨੀਚਰ ਸਨ ਤੇ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਸੰਬਲੀ ਦੇ ਅਧਿਕਾਰੀਆਂ ਨੂੰ ਵਾਪਸ ਲੈਣ ਲਈ ਕਿਹਾ ਸੀ।

 

ਕੋਡੇਲਾ ਨੇ ਦਾਅਵਾ ਕੀਤਾ ਸੀ, ਮੈਂ 7 ਜੂਨ ਨੂੰ ਅਸੈਂਬਲੀ ਦੇ ਸੈਕਟਰੀ ਨੂੰ ਇਕ ਪੱਤਰ ਲਿਖਿਆ ਸੀ, ਜਿਸ ਵਿਚ ਇਹ ਮੰਗ ਕੀਤੀ ਸੀ ਕਿ ਇਹ ਚੀਜ਼ਾਂ ਜਾਂ ਤਾਂ ਲੈ ਜਾਈਆਂ ਜਾਣ ਜਾਂ ਉਨ੍ਹਾਂ ਦੀ ਕੀਮਤ ਤੈਅ ਕੀਤੀ ਜਾਵੇ। ਉਨ੍ਹਾਂ ਨੇ ਅਜੇ ਤਕ ਕੋਈ ਜਵਾਬ ਨਹੀਂ ਦਿੱਤਾ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਪੁਲਿਸ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲੇ ਵਿੱਚ ਤੱਥਾਂ ਦਾ ਪਤਾ ਲਗਾਉਣ ਲਈ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, "ਜਾਂਚ ਦੇ ਅਧਾਰ 'ਤੇ ਅਸੀਂ ਅਗਲੇਰੀ ਕਾਰਵਾਈ ਲਈ ਅੱਗੇ ਵਧਾਂਗੇ।"

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Andhra Pradesh Former speaker booked for diversion of assembly furniture to residence