ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ

1 / 2election commission of india

2 / 2election commission of india

PreviousNext

ਭਾਰਤੀ ਚੋਣ ਕਮਿਸ਼ਨ ਵਲੋਂ ਦੇਸ਼ ਦੇ 5 ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਕੀਤਾ ਜਾ ਸਕਦਾ ਹੈ। ਚੋਣ ਕਮਿਸ਼ਨ ਵਲੋਂ ਅੱਜ ਦੁਪਹਿਰ ਨੂੰ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ, ਜਿਸ 'ਚ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਿਜੋਰਮ ਦੇ ਨਾਲ-ਨਾਲ ਤੇਲੰਗਾਨਾ ਲਈ ਵੀ ਚੋਣ ਪ੍ਰੋਗਰਾਮ ਦਾ ਐਲਾਨ ਹੋ ਸਕਦਾ ਹੈ।

 

 

 

 

ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਿਜੋਰਮ 'ਚ ਇਸੇ ਸਾਲ ਵਿਧਾਨ ਸਭਾ ਦਾ ਕਾਰਜਕਾਲ ਪੂਰਾ ਹੋ ਰਿਹਾ ਹੈ, ਜਿਸ ਨੂੰ ਮੁੱਖ ਰੱਖਦਿਆਂ ਇਨ੍ਹਾਂ ਸੂਬਿਆਂ 'ਚ ਚੋਣਾਂ ਹੋਣੀਆਂ ਤੈਅ ਹਨ, ਹਾਲਾਂਕਿ ਤੇਲੰਗਾਨਾ ਨੂੰ ਲੈ ਕੇ ਵੀ ਚੋਣ ਕਮਿਸ਼ਨ ਐਲਾਨ ਕਰ ਸਕਦਾ ਹੈ ਕਿਉਂਕਿ ਉੱਥੋਂ ਦੀ ਵਿਧਾਨ ਸਭਾ ਭੰਗ ਹੋ ਚੁੱਕੀ ਹੈ।

 

ਜ਼ਿਕਰਯੋਗ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ 5 ਸੂਬਿਆਂ ਦੀਆਂ ਚੋਣਾਂ ਕਾਫੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਅਸਰ ਸਾਲ 2019 ਦੀਆਂ ਚੋਣਾਂ 'ਤੇ ਵੀ ਪੈ ਸਕਦਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Announcing the assembly elections in five states today