ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਹਿੰਸਾ : 180 ਦੰਗਾਕਾਰੀਆਂ ਨੂੰ 1.9 ਕਰੋੜ ਰੁਪਏ ਦਾ ਵਸੂਲੀ ਨੋਟਿਸ ਜਾਰੀ

ਉੱਤਰ ਪ੍ਰਦੇਸ਼ 'ਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਵਿਰੁੱਧ ਹਿੰਸਕ ਪ੍ਰਦਰਸ਼ਨ 'ਚ 19 ਲੋਕਾਂ ਦੇ ਮਾਰੇ ਜਾਣ ਤੋਂ ਬਾਅਦ 8 ਜ਼ਿਲ੍ਹਿਆਂ ਨੇ ਉਸ ਦੌਰਾਨ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਨੋਟਿਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਰਿਪੋਰਟ ਮੁਤਾਬਿਕ 180 ਦੰਗਾਕਾਰੀਆਂ ਨੂੰ ਲਗਭਗ 1.9 ਕਰੋੜ ਰੁਪਏ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ।
 

ਨੋਟਿਸ 'ਚ ਜ਼ਿਆਦਾਤਰ ਉਨ੍ਹਾਂ ਲੋਕਾਂ ਦੇ ਨਾਂ ਸ਼ਾਮਿਲ ਹਨ, ਜਿਨ੍ਹਾਂ ਦੀ ਪਛਾਣ ਰੋਸ ਪ੍ਰਦਰਸ਼ਨ ਅਤੇ ਗ੍ਰਿਫਤਾਰੀ ਦੌਰਾਨ ਲਈ ਗਈ ਵੀਡੀਓ ਜਾਂ ਤਸਵੀਰਾਂ ਦੇ ਸਕੈਨ ਰਾਹੀਂ ਕੀਤੀ ਗਈ ਹੈ। ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ 19 ਦਸੰਬਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਤੋਂ ਨੁਕਸਾਨ ਦੀ ਭਰਪਾਈ ਕਰੇ, ਜਿਸ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕੀਤੀ ਗਈ ਹੈ।
 

ਰਾਮਪੁਰ ਪ੍ਰਸ਼ਾਸਨ ਨੇ ਪਿਛਲੇ ਹਫਤੇ ਨਾਗਰਿਕਤਾ ਕਾਨੂੰਨ ਦੇ ਰੋਸ ਪ੍ਰਦਰਸ਼ਨ ਦੌਰਾਨ ਹਿੰਸਾ ਕਰਨ ਵਾਲੇ 28 ਲੋਕਾਂ ਨੂੰ ਨੋਟਿਸ ਭੇਜਿਆ ਹੈ ਅਤੇ ਜਨਤਕ ਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਣ ਲਈ ਆਪਣਾ ਪੱਖ ਸਪੱਸ਼ਟਰ ਕਰਨ ਜਾਂ ਭੁਗਤਾਨ ਕਰਨ ਲਈ ਕਿਹਾ ਹੈ। ਇਨ੍ਹਾਂ ਲੋਕਾਂ ਨੂੰ ਮੰਗਲਵਾਰ (24 ਦਸੰਬਰ) ਨੂੰ ਨੋਟਿਸ ਭੇਜਿਆ ਗਿਆ ਹੈ। 
 

ਗੋਰਖਪੁਰ 'ਚ ਪ੍ਰਦਰਸ਼ਨ 'ਚ ਸ਼ਾਮਿਲ 33 ਲੋਕਾਂ ਨੂੰ ਪੁਲਿਸ ਨੇ ਨੋਟਿਸ ਭੇਜਿਆ ਹੈ। ਉਨ੍ਹਾਂ ਦੇ ਨਾਂ ਪੁਲਿਸ ਐਫਆਈਆਰ 'ਚ ਸ਼ਾਮਿਲ ਹਨ। ਪੁਲਿਸ ਨੇ ਦੱਸਿਆ ਕਿ 25 ਦਸੰਬਰ ਤਕ 26 ਲੋਕਾਂ ਨੂੰ ਜੇਲ ਭੇਜਿਆ ਜਾ ਚੁੱਕਾ ਹੈ। ਪੁਲਿਸ ਵੱਲੋਂ ਜਾਰੀ ਤਸਵੀਰਾਂ ਦੇ ਆਧਾਰ 'ਤੇ ਹੋਰ ਕਈ ਲੋਕਾਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਜਾਰੀ ਹੈ। ਘਰ ਤੋਂ ਫਰਾਰ ਲੋਕਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।
 

ਕਾਨਪੁਰ 'ਚ ਹਿੰਸਾ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ। ਕਾਨਪੁਰ ਰੇਂਜ ਦੇ  ਇੰਸਪੈਕਟਰ ਜਨਰਲ ਆਫ ਪੁਲਿਸ ਮੋਹਿਤ ਅਗਰਵਾਲ ਨੇ ਦੱਸਿਆ ਕਿ ਐਸਆਈਟੀ ਦੀ ਅਗਵਾਈ ਅੱਪਰ ਪੁਲਿਸ ਮੁਖੀ (ਅਪਰਾਧ) ਕਰਨਗੇ ਅਤੇ ਇਸ 'ਚ 5 ਪੁਲਿਸ ਅਧਿਰਾਰੀ ਸ਼ਾਮਿਲ ਹਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anti CAA NRC Protest in Uttar Pradesh Eight districts serve recovery notice on protestors