ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA : ਅਹਿਮਦਾਬਾਦ 'ਚ ਹਿੰਸਕ ਹੋਇਆ ਪ੍ਰਦਰਸ਼ਨ, ਭੀੜ ਨੇ ਪੁਲਿਸ ਮੁਲਾਜ਼ਮ ਨੂੰ ਕੁੱਟਿਆ

ਨਾਗਰਿਕਤਾ (ਸੋਧ) ਕਾਨੂੰਨ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ (ਐਨਆਰਸੀ) ਵਿਰੁੱਧ ਅੱਜ ਪੂਰਾ ਦਿਨ ਦੇਸ਼ ਦੇ ਕਈ ਸ਼ਹਿਰਾਂ 'ਚ ਹਿੰਸਕ ਪ੍ਰਦਰਸ਼ਨ ਹੋਏ। ਲੋਕਾਂ ਨੇ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ। ਲਖਨਊ 'ਚ ਹਿੰਸਕ ਭੀੜ ਨੇ ਪੁਲਿਸ ਚੌਕੀ ਅਤੇ ਗੱਡੀਆਂ ਨੂੰ ਅੱਗ ਲਗਾ ਦਿੱਤੀ। ਗੁਜਰਾਤ ਦੇ ਅਹਿਮਦਾਬਾਦ 'ਚ ਹੋਏ ਰੋਸ ਪ੍ਰਦਰਸ਼ਨ ਦੀ ਖੌਫਨਾਕ ਤਸਵੀਰਾਂ ਸਾਹਮਣੇ ਆਈਆਂ ਹਨ।


ਵੱਖ-ਵੱਖ ਵੀਡੀਓ 'ਚ ਵਿਖਾਈ ਦਿੰਦਾ ਹੈ ਕਿ ਕਿਵੇਂ ਹੱਥਾਂ 'ਚ ਪੱਥਰ ਅਤੇ ਡੰਡੇ ਲੈ ਕੇ ਪ੍ਰਦਰਸ਼ਨਕਾਰੀਆਂ ਦੀ ਭੀੜ ਨੇ ਇੱਕ ਪੁਲਿਸ ਮੁਲਾਜ਼ਮ ਨੂੰ ਬੁਰੀ ਤਰ੍ਹਾਂ ਕੁੱਟਿਆ। ਦੋ ਦਿਨ ਪਹਿਲਾਂ ਦਿੱਲੀ ਦੀ ਸੀਲਮਪੁਰ ਤੋਂ ਵੀ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਸਨ।
 

 

ਵੀਰਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ 'ਚ ਹੋਏ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਜੋਰਦਾਰ ਝੜਪ ਹੋ ਗਈ। ਇਸ ਦੌਰਾਨ ਕੁੱਝ ਪੁਲਿਸ ਮੁਲਾਜ਼ਮ ਹਿੰਸਕ ਭੀੜ ਤੋਂ ਬੱਚਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਪੱਥਰ ਮਾਰੇ। ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ 'ਚ ਹਿੰਸਕ ਭੀੜ ਪੁਲਿਸ ਮੁਲਾਜ਼ਮਾਂ ਨੂੰ ਪੱਥਰ ਅਤੇ ਡੰਡੇ ਮਾਰਦੀ ਸਾਫ ਵਿਖਾਈ ਦੇ ਰਹੀ ਹੈ। 
 

ਇੱਕ ਹੋਰ ਵੀਡੀਓ 'ਚ ਹਿੰਸਕ ਭੀੜ ਪੁਲਿਸ ਦੀ ਗੱਡੀ ਦੇ ਪਿੱਛੇ ਭੱਜਦੀ ਹੈ। ਆਸਪਾਸ ਖੜੇ ਪੁਲਿਸ ਮੁਲਾਜ਼ਮ ਗੱਡੀ 'ਚ ਚੜ੍ਹਨ ਦੀ ਕੋਸ਼ਿਸ਼ ਕਰਦੇ ਹਨ ਪਰ ਇੱਕ ਪੁਲਿਸ ਮੁਲਾਜ਼ਮ ਬੱਸ 'ਚ ਚੜ੍ਹ ਨਹੀਂ ਪਾਉਂਦਾ ਅਤੇ ਡਿੱਗ ਜਾਂਦਾ ਹੈ। ਇੰਨੇ 'ਚ ਭੀੜ ਉਸ ਨੂੰ ਘੇਰ ਲੈਂਦੀ ਹੈ ਅਤੇ ਕੁੱਟਣ ਲੱਗਦੀ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anti CAA protest Mob launches murderous attack on cops in Ahmedabad