ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA Protest : ਉੱਤਰ ਪ੍ਰਦੇਸ਼ 'ਚ 6500 ਲੋਕਾਂ ਵਿਰੁੱਧ ਮਾਮਲਾ ਦਰਜ, 667 ਗ੍ਰਿਫਤਾਰ

ਨਾਗਰਿਕਤਾ ਸੋਧ ਕਾਨੂੰਨ ਬਣਨ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ 'ਚ ਇਸ ਦਾ ਵਿਰੋਧ ਹੋ ਰਿਹਾ ਹੈ। ਇਨ੍ਹਾਂ ਹਿੰਸਕ ਪ੍ਰਦਰਸ਼ਨਾਂ ਵਿਰੁੱਧ ਉੱਤਰ ਪ੍ਰਦੇਸ਼ ਪੁਲਿਸ ਨੇ ਸਖਤ ਐਕਸ਼ਨ ਲਿਆ ਹੈ। ਪੁਲਿਸ ਨੇ ਸੂਬੇ ਭਰ 'ਚ 6500 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ 667 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ 'ਚੋਂ ਲਖਨਊ 'ਚ 3500 ਅਤੇ ਗਾਜਿਆਬਾਦ 'ਚ 3000 ਤੋਂ ਵੱਧ ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ। 
 

ਗਾਜਿਆਬਾਦ 'ਚ 60 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਯੂਪੀ ਪੁਲਿਸ ਦੇ ਡੀਜੀਪੀ ਓ.ਪੀ. ਸਿੰਘ ਨੇ ਦੱਸਿਆ ਕਿ ਲਖਨਊ 'ਚ 218 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, "ਹਿੰਸਾ 'ਚ ਬਾਹਰੀ ਅਨਸਰਾਂ ਦਾ ਹੱਥ ਹੈ। ਅਸੀ ਕਿਸੇ ਨੂੰ ਨਹੀਂ ਬਖਸ਼ਾਂਗੇ, ਕਿਉਂਕਿ ਉਨ੍ਹਾਂ ਨੇ ਹਿੰਸਾ ਕੀਤੀ ਹੈ। ਅਸੀ ਕਿਸੇ ਬੇਗੁਨਾਹ ਨੂੰ ਗ੍ਰਿਫਤਾਰ ਨਹੀਂ ਕਰਾਂਗੇ। ਪੁਲਿਸ ਚੌਕਸ ਹੈ ਅਤੇ ਗਸ਼ਤ ਕਰ ਰਹੀ ਹੈ। ਵੱਖ-ਵੱਖ ਸ਼ਹਿਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ 'ਚ ਸਹਿਯੋਗ ਕਰਨ।"
 

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਪ੍ਰਦਰਸ਼ਨ ਹਿੰਸਕ ਹੋਏ ਸਨ। ਇਸ ਦੌਰਾਨ ਪੱਥਰਬਾਜ਼ੀ ਅਤੇ ਅੱਗਜਨੀ ਦੀਆਂ ਘਟਨਾਵਾਂ ਬੇਕਾਬੂ ਹੋ ਜਾਣ ਤੋਂ ਬਾਅਦ ਕਈ ਥਾਵਾਂ 'ਤੇ ਪੁਲਿਸ ਨੂੰ ਗੋਲੀਬਾਰੀ ਕਰਨੀ ਪਈ ਸੀ। ਇਨ੍ਹਾਂ ਪ੍ਰਦਰਸ਼ਨਾਂ 'ਚ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਅਧਿਕਾਰਿਕ ਤੌਰ 'ਤੇ ਇਸ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਹਿੰਸਕ ਝੜਪਾਂ 'ਚ ਸੱਭ ਤੋਂ ਵੱਧ 5 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਮੇਰਠ ਤੋਂ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anti CAA protests uttar pradesh police arrested 667 people 3500 fir registered