ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਵਿਰੋਧੀ ਮਤਾ ਅੱਜ ਹੋਵੇਗਾ ਪੱਛਮੀ ਬੰਗਾਲ ਵਿਧਾਨ ਸਭਾ ’ਚ ਪੇਸ਼

CAA ਵਿਰੋਧੀ ਮਤਾ ਅੱਜ ਹੋਵੇਗਾ ਪੱਛਮੀ ਬੰਗਾਲ ਵਿਧਾਨ ਸਭਾ ’ਚ ਪੇਸ਼

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੁਣ ਨਾਗਰਿਕਤਾ ਸੋਧ ਕਾਨੂੰਨ (CAA), ਐੱਨਆਰਸੀ (NRC) ਅਤੇ ਐੱਨਪੀਆਰ (NPR) ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਹੋਰ ਵੀ ਜ਼ਿਆਦਾ ਵਧਾ ਦਿੱਤਾ ਹੈ। ਪਿੱਛੇ ਜਿਹੇ ਉਨ੍ਹਾਂ ਕੋਲਕਾਤਾ ਦੀਆਂ ਸੜਕਾਂ ’ਤੇ ਇਸ ਦੇ ਵਿਰੋਧ ’ਚ ਪੈਦਲ ਮਾਰਚ ਵੀ ਕੀਤਾ ਸੀ। ਹੁਣ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਸੀਏਏ ਵਿਰੋਧੀ ਪ੍ਰਸਤਾਵ ਲਿਆਉਣ ਦੀਆਂ ਤਿਆਰੀਆਂ ਚ ਹੈ। ਪੱਛਮੀ ਬੰਗਾਲ ਵਿਧਾਨ ਸਭਾ ’ਚ ਇਸ ਬਾਰੇ ਪ੍ਰਸਤਾਵ ਅੱਜ ਪੇਸ਼ ਕੀਤਾ ਜਾਵੇਗਾ।

 

 

ਪੱਛਮੀ ਬੰਗਾਲ ਤੋਂ ਪਹਿਲਾਂ ਕੇਰਲ, ਪੰਜਾਬ ਤੇ ਰਾਜਸਥਾਨ ’ਚ CAA ਵਿਰੋਧੀ ਪ੍ਰਸਤਾਵ ਪਾਸ ਹੋ ਚੁੱਕੇ ਹਨ। ਇਸ ਤੋਂ ਪਹਿਲਾਂ ਕੁਮਾਰੀ ਮਮਤਾ ਬੈਨਰਜੀ ਨੇ ਕਿਹਾ ਸੀ ਕਿ ਐੱਨਪੀਆਰ, ਐੱਨਆਰਸੀ ਤੇ ਨਾਗਰਿਕਤਾ ਸੋਧ ਕਾਨੂੰਨ ਇੱਕ–ਦੂਜੇ ਨਾਲ ਜੁੜੇ ਹਨ ਤੇ ਰਾਜਾਂ ਨੂੰ ਇਸ ਨੁੰ ਵਾਪਸ ਕਰਨ ਲਈ ਪ੍ਰਸਤਾਵ ਪਾਸ ਕਰਨਾ  ਚਾਹੀਦਾ ਹੈ।

 

 

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਹਿਲਾਂ ਹੀ ਸਾਫ਼ ਕੀਤਾ ਸੀ ਕਿ ਪੱਛਮੀ ਬੰਗਾਲ ਦੀ ਵਿਧਾਨ ਸਭਾ ’ਚ ਵੀ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਸਤਾਵ ਪਾਸ ਕੀਤਾ ਜਾਵੇਗਾ।

 

 

ਉਨ੍ਹਾਂ ਕਿਹਾ ਸੀ ਕਿ ਮੈਂ ਸਾਰੇ ਰਾਜਾਂ ਵਿੱਚ ਐੱਨਪੀਆਰ ਦੀ ਕਵਾਇਦ ’ਚ ਸ਼ਾਮਲ ਨਾ ਹੋਣ ਦੀ ਅਪੀਲ ਕਰਦੀ ਹਾਂ ਕਿਉਂਕਿ ਹਾਲਾਤ ਬਹੁਤ ਮਾੜੇ ਹਨ।

 

 

ਮਮਤਾ ਬੈਨਰਜੀ ਨੇ ਭਾਜਪਾ ਦੀ ਹਕੂਮਤ ਵਾਲੇ ਉੱਤਰ–ਪੂਰਬੀ ਸੁਬਿਆਂ ਤ੍ਰਿਪੁਰਾ, ਆਸਾਮ, ਮਣੀਪੁਰ ਤੇ ਅਰੁਣਾਚਲ ਪ੍ਰਦੇਸ਼ ਅਤੇ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਸੁਬਿਆਂ ਨੂੰ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਰੇ ਸੂਬੇ NPR ਨੂੰ ਆਪਣੇ ਰਾਜ ਵਿੱਚ ਲਾਗੂ ਕਰਨ ਤੋਂ ਪਹਿਲਾਂ ਇਸ ਨੁੰ ਚੰਗੀ ਤਰ੍ਹਾਂ ਪੜ੍ਹਨ ਤੇ ਫਿਰ ਹੀ ਕਾਨੂੰਨ ਲਾਗੂ ਕਰਨ ਨੂੰ ਲੈ ਕੇ ਕਿਸੇ ਨਤੀਜੇ ’ਤੇ ਪੁੱਜਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anti CAA Resolution to be presented in West Bengal Assembly today