ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਨੁਰਾਗ ਠਾਕੁਰ ਤੇ ਪ੍ਰਵੇਸ਼ ਸ਼ਰਮਾ ਹੁਣ ਨਹੀਂ ਰਹੇ BJP ਦੇ ਸਟਾਰ ਪ੍ਰਚਾਰਕ

ਅਨੁਰਾਗ ਠਾਕੁਰ ਤੇ ਪ੍ਰਵੇਸ਼ ਸ਼ਰਮਾ ਹੁਣ ਨਹੀਂ ਰਹੇ BJP ਦੇ ਸਟਾਰ ਪ੍ਰਚਾਰਕ

ਦਿੱਲੀ ਵਿਧਾਨ ਸਭਾ ਚੋਣਾਂ ’ਚ ਵਿਵਾਦਗ੍ਰਸਤ ਬਿਆਨਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲਿਆ ਹੈ। ਕੇਂਦਰੀ ਮੰਤਰੀ ਤੇ ਭਾਜਪਾ (BJP) ਆਗੂ ਅਨੁਰਾਗ ਠਾਕੁਰ ਤੇ ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਵਿਰੁੱਧ ਉਨ੍ਹਾਂ ਦੇ ਬਿਆਨਾਂ ਨੂੰ ਲੈ ਕੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਭਾਜਪਾ ਨੂੰ ਇਨ੍ਹਾਂ ਦੋਵਾਂ ਦੇ ਨਾਂਅ ਦਿੱਲੀ ਚੋਣਾਂ ਲਈ ‘ਸਟਾਰ ਪ੍ਰਚਾਰਕਾਂ’ ਦੀ ਸੂਚੀ ਵਿੱਚੋਂ ਹਟਾਉਣ ਲਈ ਕਿਹਾ ਹੈ।

 

 

ਚੇਤੇ ਰਹੇ ਕਿ ਦਿੱਲੀ ਚੋਣਾਂ ਲਈ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਅਨੁਰਾਗ ਠਾਕੁਰ ਨੇ ਨਾਰੇ ਲਵਾਏ ਸਨ – ‘ਦੇਸ਼ ਦੇ ਗ਼ੱਦਾਰਾਂ ਨੂੰ ਗੋਲੀ ਮਾਰੋ…. ਨੂੰ….’

 

 

ਖ਼ਬਰ ਏਜੰਸੀ ANI ਮੁਤਾਬਕ ਚੋਣ ਕਮਿਸ਼ਨ ਨੇ ਅਗਲੀ ਸੂਚਨਾ ਤੱਕ ਤੁਰੰਤ ਪ੍ਰਭਾਵ ਨਾਲ ਦਿੱਲੀ ਚੋਣਾਂ ਲਈ ਭਾਜਪਾ ਦੇ ਸਟਾਰਾ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਅਨੁਰਾਗ ਠਾਕੁਰ ਤੇ ਪ੍ਰਵੇਸ਼ ਸਿੰਘ ਦਾ ਨਾਂਅ ਹਟਾਉਣ ਦਾ ਹੁਕਮ ਦੇ ਦਿੱਤਾ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਸਿੰਘ ਵਰਮਾ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਤੇ ਨੋਟਿਸ ਜਾਰੀ ਕੀਤਾ ਹੈ।

 

 

ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਸਪੱਸ਼ਟੀਕਰਣ ਦੇਣ ਲਈ 30 ਜਨਵਰੀ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਹੈ। ਦਰਅਸਲ, ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵਿਵਾਦਗ੍ਰਸਤ ਬਿਆਨ ਦੇਣ ਕਾਰਨ ਚੋਣ ਜ਼ਾਬਤੇ ਦੀ ਉਲੰਘਣਾ ਕਰਦਿਆਂ ਮੰਗਲਵਾਰ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਸੀ।

 

 

ਨੋਟਿਸ ’ਚ ਕਮਿਸ਼ਨ ਨੇ ਅਨੁਰਾਗ ਠਾਕੁਰ ਵੱਲੋਂ 27 ਜਨਵਰੀ ਨੂੰ ਬੁੱਧ ਵਿਹਾਰ ਸਥਿਤ ਮਦਰ ਡੇਅਰੀ ਕੋਲ ਸ਼ਮਸ਼ਾਨਘਾਟਰੋਡ ਉੱਤੇ ਇੱਕ ਚੋਣ ਰੈਲੀ ਵਿੱਚ ਧਾਰਮਿਕ ਸਦਭਾਵਨਾ ਨੂੰ ਪ੍ਰਭਾਵਿਤ ਕਰਨ ਵਾਲੇ ਨਾਰੇ ਲਵਾਉਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤੋਂ ਪਹਿਲੀਨਜ਼ਰੇ ਚੋਣ ਜ਼ਾਬਤੇ ਦੀ ਉਲੰਘਣਾ ਹੋਈ ਹੈ।

 

 

ਕਮਿਸ਼ਨ ਨੇ ਇਸ ਮਾਮਲੇ ’ਚ ਦਿੱਲੀ ਦੇ ਮੁੱਖ ਚੋਣ ਦਫ਼ਤਰ ਵੱਲੋਂ ਮੰਗਲਵਾਰ ਨੂੰ ਸੌਂਪੀ ਗਈ ਰਿਪੋਰਟ ਦੇ ਆਧਾਰ ’ਤੇ ਇਹ ਕਾਰਵਾਈ ਕਰਦਿਆਂ ਸ੍ਰੀ ਠਾਕੁਰ ਨੂੰ ਆਪਣਾ ਪੱਖ ਕਮਿਸ਼ਨ ਸਾਹਵੇਂ ਰੱਖਣ ਲਈ ਕਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anurag Thakur and Parvesh Sharma now not BJP s Star Campaigners