ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਹੀਨ ਬਾਗ ’ਚ ਧਰਨਾ ਹਟਾਉਣ ਲਈ ਸੁਪਰੀਮ ਕੋਰਟ ਨੂੰ ਅਪੀਲ

ਦਿੱਲੀ ਦੇ ਸ਼ਾਹੀਨ ਬਾਗ ਸਿਟੀਜ਼ਨਸ਼ਿਪ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ ਦੇ ਵਿਰੋਧ ਚ ਡੇਢ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਤੇ ਜਾ ਰਹੇ ਧਰਨੇ ਦੇ ਵਿਰੁੱਧ ਸੁਪਰੀਮ ਕੋਰਟ ਵਿੱਚ ਇਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ

 

ਪਟੀਸ਼ਨ ਸੜਕ 'ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ ਪਟੀਸ਼ਨ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਸਮੇਤ ਅਧਿਕਾਰੀਆਂ ਨੂੰ ਸ਼ਾਹੀਨ ਬਾਗ ਸੜਕ 'ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ

 

ਲੰਬੇ ਸਮੇਂ ਤੋਂ ਇਸ ਸੜਕ ਦੇ ਬੰਦ ਰਹਿਣ ਕਾਰਨ ਦਿੱਲੀ ਵਾਸੀਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਡਾ: ਨੰਦ ਕਿਸ਼ੋਰ ਗਰਗ ਦੀ ਤਰਫੋਂ ਦਾਇਰ ਕੀਤੀ ਇਸ ਪਟੀਸ਼ਨ ਵਿੱਚ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਨੂੰ ਜਨਤਕ ਥਾਵਾਂਤੇ ਧਰਨਾ-ਪ੍ਰਦਰਸ਼ਨ ਨੂੰ ਰੋਕਣ ਲਈ ਦਿਸ਼ਾ-ਨਿਰਦੇਸ਼ ਬਣਾਉਣ ਦਾ ਨਿਰਦੇਸ਼ ਦਿੱਤਾ ਜਾਵੇ

 

ਪਟੀਸ਼ਨ ਕਿਹਾ ਗਿਆ ਹੈ ਕਿ ਸੜਕਤੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਕਾਰਨ ਦੂਜੇ ਲੋਕਾਂ ਦੇ ਬੁਨਿਆਦੀ ਅਧਿਕਾਰ ਪ੍ਰਭਾਵਤ ਹੋ ਰਹੇ ਹਨ ਸਵਾਲ ਇਹ ਸੀ ਕਿ ਕੀ ਲੰਬੇ ਸਮੇਂ ਤੋਂ ਸੜਕ ਨੂੰ ਇਸ ਢੰਗ ਨਾਲ ਜਾਮ ਜਾਂ ਬੰਦ ਕੀਤਾ ਜਾ ਸਕਦਾ ਹੈਦੂਜੇ ਪਾਸੇ ਸ਼ਾਹੀਨ ਬਾਗ ਨੇੜੇ ਰੈਪਿਡ ਐਕਸ਼ਨ ਫੋਰਸ ਤਾਇਨਾਤ ਕੀਤੀ ਗਈ ਹੈ

 

 

 

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Appeals to Supreme Court to remove protest in Shaheen Bagh