ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ : ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ 10.92 ਲੱਖ ਰੁਪਏ ਲੁੱਟੇ

ਅੰਮ੍ਰਿਤਸਰ ਦੇ ਮਜੀਠਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਸੋਹੀਆਂ ਕਲਾਂ ਵਿਖੇ ਸਥਿੱਤ ਇੰਡਸਇੰਡ ਬੈਂਕ ਦੀ ਇੱਕ ਸ਼ਾਖਾ 'ਚ ਮੰਗਲਵਾਰ ਦੁਪਹਿਰ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਧਾਵਾ ਬੋਲ ਦਿੱਤਾ ਅਤੇ 10.92 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।
 

ਪੁਲਿਸ ਮੁਤਾਬਿਕ ਇਹ ਘਟਨਾ ਅੱਜ ਮੰਗਲਵਾਰ ਦੁਪਹਿਰ 1.20 ਵਜੇ ਵਾਪਰੀ। ਬੈਂਕ 'ਚ ਤਿੰਨ ਨਕਾਬਪੋਸ਼ ਲੁਟੇਰੇ ਮੂੰਹ ਢੱਕ ਕੇ ਦਾਖਲ ਹੋਏ। ਇਨ੍ਹਾਂ ਨੇ ਬੈਂਕ 'ਚ ਮੌਜੂਦ ਸਟਾਫ਼ ਨੂੰ ਹਥਿਆਰ ਦੇ ਜ਼ੋਰ 'ਤੇ ਬੰਦੀ ਬਣਾ ਲਿਆ ਅਤੇ ਉਨ੍ਹਾਂ ਦੇ ਹੱਥ, ਪੈਰ ਤੇ ਮੂੰਹ ਬੰਨ੍ਹ ਦਿੱਤੇ। ਇਸ ਮਗਰੋਂ ਬੈਂਕ 'ਚ ਪਏ 10 ਲੱਖ 92 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ। 
 

ਮਜੀਠਾ ਥਾਣੇ ਦੇ ਐਸਐਚਓ ਕਪਿਲ ਕੌਸ਼ਲ ਨੇ ਦੱਸਿਆ ਕਿ ਘਟਨਾ ਸਮੇਂ ਬੈਂਕ 'ਚ ਸਿਰਫ਼ ਮੈਨੇਜਰ ਕਰਨ ਕੁਮਾਰ ਅਤੇ ਇੱਕ ਸਫ਼ਾਈ ਮੁਲਾਜ਼ਮ ਲਵਪ੍ਰੀਤ ਸਿੰਘ ਮੌਜੂਦ ਸੀ। ਉਨ੍ਹਾਂ ਕਿਹਾ ਕਿ ਮੈਨੇਜਰ ਦੇ ਬਿਆਨ ਅਨੁਸਾਰ ਤਿੰਨ ਲੁਟੇਰੇ ਚਿੱਟੇ ਰੰਗ ਦੀ ਕਾਰ 'ਚ ਆਏ ਸਨ, ਜੋ ਉਨ੍ਹਾਂ ਨੇ ਬੈਂਕ ਦੇ ਬਾਹਰ ਖੜ੍ਹੀ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Armed robbers loot Rs 10 92 lakh from bank branch in Amritsar