ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

POK ਨੂੰ ਮੋਦੀ ਸਰਕਾਰ ਦਾ ਅਗਲਾ ਏਜੰਡਾ ਦੱਸਣ ਵਾਲੇ ਬਿਆਨ 'ਤੇ ਫ਼ੌਜ ਮੁਖੀ ਨੇ ਕੀ ਕਿਹਾ?

ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਮੋਦੀ ਸਰਕਾਰ ਦਾ ਅਗਲਾ ਏਜੰਡਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਨੂੰ ਭਾਰਤ ਵਿੱਚ ਮਿਲਾਉਣਾ ਹੈ। ਇਸ ਬਿਆਨ 'ਤੇ ਆਰਮੀ ਚੀਫ਼ ਨੇ ਕਿਹਾ ਹੈ ਕਿ ਭਾਰਤੀ ਫ਼ੌਜ ਹਮੇਸ਼ਾ ਤਿਆਰ ਹੈ।

 

 

 

 

 

ਸੈਨਾ ਮੁਖੀ ਬਿਪਿਨ ਰਾਵਤ ਨੇ ਨਿਊਜ਼ ਏਜੰਸੀ ਏ.ਐੱਨ.ਆਈ. ਨੂੰ ਦੱਸਿਆ ਕਿ ਇਸ ਤਰ੍ਹਾਂ ਮਾਮਲਿਆਂ ਵਿੱਚ ਸਰਕਾਰ ਕਦਮ ਚੁੱਕੇਗੀ। ਭਾਰਤ ਸਰਕਾਰ ਦੇ ਹੁਕਮ ਉੱਤੇ ਸੰਸਥਾਵਾਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੈਨਾ ਇਸ ਲਈ ਹਮੇਸ਼ਾ ਤਿਆਰ ਹੈ।

 

ਦੱਸਣਯੋਗ ਹੈ ਕਿ ਜਿਤੇਂਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ 100 ਦਿਨਾਂ ਦੀ ਸਭ ਤੋਂ ਵੱਡੀ ਪ੍ਰਾਪਤੀ ਵਿੱਚ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰੁਤਬਾ ਖ਼ਤਮ ਕਰਨਾ ਸ਼ਾਮਲ ਹੈ ਅਤੇ ‘ਸਾਡਾ ਅਗਲਾ ਏਜੰਡਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਭਾਰਤ ਦਾ ਅਟੁੱਟ ਅੰਗ ਬਣਾਉਣਾ ਹੈ।

 

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਮੁੱਦੇ 'ਤੇ ਜਿਤੇਂਦਰ ਸਿੰਘ ਨੇ ਕਿਹਾ ਕਿ ਇਹ ਸਿਰਫ਼ ਮੇਰੀ ਜਾਂ ਮੇਰੀ ਪਾਰਟੀ ਦੀ ਵਚਨਬੱਧਤਾ ਨਹੀਂ ਹੈ ਬਲਕਿ ਇਹ 1994 ਵਿੱਚ ਪੀ ਵੀ ਨਰਸਿਮਹਾ ਰਾਓ ਦੀ ਅਗਵਾਈ ਵਾਲੀ ਤਤਕਾਲੀਨ ਕਾਂਗਰਸ ਸਰਕਾਰ ਵੱਲੋਂ ਪਾਸ ਕੀਤਾ ਗਿਆ ਇਕ ਸਰਬਸੰਮਤੀ ਵਾਲਾ ਮਤਾ ਹੈ। ਇਹ ਇੱਕ ਸਵੀਕਾਰਯੋਗ ਰੁਖ਼ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:army chief bipin rawat on jitendra singh statement pok is next agenda says army is always ready