ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਨੇ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ, ਜਵਾਨ ਸ਼ਹੀਦ

ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਜਾਰੀ ਹਨ। ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਕ੍ਰਿਸ਼ਨਾ ਵੈਲੀ ਸੈਕਟਰ ਵਿੱਚ ਜੰਗਬੰਦੀ ਦੀ ਮੁੜ ਤੋਂ ਉਲੰਘਣਾ ਕੀਤੀ। ਇਸ ਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਇਹ ਜਾਣਕਾਰੀ ਜੰਮੂ ਦੇ ਰੱਖਿਆ ਪੀਆਰਓ ਨੇ ਦਿੱਤੀ।

 

ਇਸ ਤੋਂ ਪਹਿਲਾਂ, ਪਾਕਿਸਤਾਨੀ ਰੇਂਜਰਾਂ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਸੋਮਵਾਰ ਨੂੰ ਅਗਲੀਆਂ ਚੌਕੀਆਂ 'ਤੇ ਗੋਲੀਆਂ ਚਲਾਈਆਂ ਸਨ। ਅਧਿਕਾਰੀ ਨੇ ਦੱਸਿਆ ਸੀ ਕਿ ਹੀਰਾਨਗਰ ਸੈਕਟਰ ਦੇ ਮਨਿਆਰੀ-ਚੋਰਗਲੀ ਖੇਤਰ ਵਿਚ ਰਾਤ ਕਰੀਬ 8.30 ਵਜੇ ਸਰਹੱਦ ਪਾਰ ਤੋਂ ਫਾਇਰਿੰਗ ਸ਼ੁਰੂ ਹੋਈ। ਸਰਹੱਦੀ ਸੁਰੱਖਿਆ ਬਲਾਂ ਨੇ ਇਸ ਖਿਲਾਫ ਜਵਾਬੀ ਕਾਰਵਾਈ ਕੀਤੀ।

 

ਦੂਜੇ ਪਾਸੇ ਪਿਛਲੇ ਹਫਤੇ ਪਾਕਿਸਤਾਨੀ ਫੌਜ ਦੁਆਰਾ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਵਿੱਚ ਦੋ ਨਾਗਰਿਕ ਮਾਰੇ ਗਏ ਸਨ ਅਤੇ 13 ਹੋਰ ਜ਼ਖਮੀ ਹੋ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Army jawan killed in ceasefire violation by Pakistan in J K