ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਧਾਰਾ 370 ਨੇ ਅੱਤਵਾਦੀਆਂ ਲਈ ਢਾਲ ਦਾ ਕੰਮ ਕੀਤਾ: ਰਵੀ ਸ਼ੰਕਰ ਪ੍ਰਸਾਦ

 

ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਸ਼ਨੀਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਅੱਤਵਾਦੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਦੀ ਢਾਲ ਬਣ ਗਈ ਸੀ।

 

ਪ੍ਰਸਾਦ ਨੇ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਆਂ ਦੀ 17ਵੀਂ ਆਲ ਇੰਡੀਆ ਬੈਠਕ ਦੇ ਉਦਘਾਟਨ ਮੌਕੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਨੇ ਦੇਸ਼ ਦੇ ਨਾਲ ਨਾਲ ਜੰਮੂ-ਕਸ਼ਮੀਰ ਦੇ ਆਮ ਲੋਕਾਂ ਦੇ ਹਿੱਤ ਵਿੱਚ ਧਾਰਾ 370 ਬਾਰੇ ਫ਼ੈਸਲਾ ਲਿਆ।

 

ਉਨ੍ਹਾਂ ਕਿਹਾ ਕਿ ਸਾਨੂੰ ਸਮਝਣਾ ਚਾਹੀਦਾ ਹੈ ਕਿ ਇਹ ਇੱਕ ਅਸਥਾਈ ਪ੍ਰਬੰਧ ਸੀ ਅਤੇ ਦੇਸ਼ ਦੇ ਹਿੱਤ ਵਿੱਚ ਇਸ ਨੂੰ ਹਟਾਇਆ ਗਿਆ। ਕਾਨੂੰਨ ਮੰਤਰੀ ਅਨੁਸਾਰ ਅਸੀਂ ਹਮੇਸ਼ਾ ਦੇਸ਼ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਦੀ ਸੁਰੱਖਿਆ ਲਈ ਯਤਨ ਕਰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਜੰਮੂ-ਕਸ਼ਮੀਰ ਦੀ ਤਰੱਕੀ ਹੋਵੇ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Article 370 became a shield for terrorists says Law Minister Ravi Shankar Prasad