ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਹਿਰੂ ਕਾਰਨ ਹੀ ਭਾਰਤ ਦਾ ਅਟੁੱਟ ਅੰਗ ਹੈ ਜੰਮੂ-ਕਸ਼ਮੀਰ: ਮਨੀਸ਼ ਤਿਵਾੜੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ  (Amit Shah) ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ (Loksabha) ਜੰਮੂ ਕਸ਼ਮੀਰ (Jammu Kashmir) ਸੂਬੇ ਦਾ ਪੁਨਰਗਠਨ ਕਰਕੇ ਜੰਮੂ ਕਸ਼ਮੀਰ ਅਤੇ ਲੱਦਾਖ (Laddakh) ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਅਤੇ ਧਾਰਾ 370  (Article 370) ਬਹੁਤੀਆਂ ਧਾਰਾਵਾਂ ਨੂੰ ਖ਼ਤਮ ਕਰਨ ਦੇ ਪ੍ਰਸਤਾਵ ਸਬੰਧੀ ਸੰਕਲਪ ਪੇਸ਼ ਕੀਤਾ।

 

ਇਸ ਤੋਂ ਬਾਅਦ ਅਮਿਤ ਸ਼ਾਹ ਨੇ ਸਦਨ ਵਿੱਚ ਦਿੱਤੇ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (POK) ਅਤੇ ਅਕਸਾਈ ਚਿੰਨ੍ਹ ਸਣੇ ਸੰਪਰੂਨ ਜੰਮੂ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹਨ।

 


ਇਸ ਤੋਂ ਬਾਅਦ ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਜ਼ਬਰਦਸਤ ਪਲਟਵਾਰ ਕੀਤਾ। ਮਨੀਸ਼ ਤਿਵਾੜੀ ਨੇ ਕਿਹਾ ਕਿ ਜੇ ਅੱਜ ਜੰਮੂ-ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ, ਤਾਂ ਇਹ ਪੰਡਿਤ ਜਵਾਹਰ ਲਾਲ ਨਹਿਰੂ ਕਾਰਨ ਹੀ ਹੈ। ਕਸ਼ਮੀਰ ਉੱਤੇ ਸਰਕਾਰ ਦੇ ਸੰਕਲਪ ਦਾ ਵਿਰੋਧ ਕਰਦਿਆਂ ਕਾਂਗਰਸ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਕਿਹਾ ਕਿ ਅੱਜ ਸੰਸਦ ਵਿੱਚ ਜੋ ਹੋ ਰਿਹਾ ਹੈ ਉਹ ਦੁਖਾਂਤ ਹੈ।


ਲੋਕ ਸਭਾ ਵਿੱਚ ਮਨੀਸ਼ ਤਿਵਾੜੀ ਨੇ ਕਿਹਾ ਕਿ 1952 ਤੋਂ ਲੈ ਕੇ ਜਦੋਂ ਨਵੇਂ ਰਾਜ ਬਣੇ ਹਨ ਜਾਂ ਕਿਸੇ ਰਾਜ ਦੀਆਂ ਹੱਦਾਂ ਬਦਲੀਆਂ ਹਨ, ਉਹ ਵਿਧਾਨ ਸਭਾ ਦੇ ਵਿਚਾਰ ਵਟਾਂਦਰੇ ਤੋਂ ਬਿਨਾਂ ਨਹੀਂ ਬਦਲੀਆਂ। 

 

ਉਥੇ ਕਾਂਗਰਸ ਦੇ ਅਧੀਰ ਰੰਜਨ ਚੌਧਰੀ ਨੇ ਮਤੇ ਦਾ ਵਿਰੋਧ ਕਰਦਿਆਂ ਕਿਹਾ ਕਿ 1948 ਤੋਂ ਸੰਯੁਕਤ ਰਾਸ਼ਟਰ ਰਾਜ ਦੀ ਨਿਗਰਾਨੀ ਕਰ ਰਿਹਾ ਹੈ, ਇਹ ਇਕ ਬੁਨਿਆਦੀ ਸਵਾਲ ਹੈ ਅਤੇ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

 

ਉਨ੍ਹਾਂ ਨੇ ਸ਼ਿਮਲਾ ਸਮਝੌਤੇ, ਲਾਹੌਰ ਸਮਝੌਤੇ ਬਾਰੇ ਵੀ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ। ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਤਿੰਨ ਸਾਬਕਾ ਮੁੱਖ ਮੰਤਰੀ ਨਜ਼ਰਬੰਦ ਹਨ। ਅਮਰਨਾਥ ਯਾਤਰਾ ਨੂੰ ਕਿਉਂ ਰੋਕਿਆ ਗਿਆ ਹੈ? ਜੰਮੂ ਕਸ਼ਮੀਰ ਨੂੰ ਜੇਲ੍ਹਖਾਨਾ ਬਣਾ ਦਿੱਤਾ ਗਿਆ ਹੈ। ਚੌਧਰੀ ਨੇ ਕਿਹਾ ਕਿ ਉਹ ਇਸ ਮੁੱਦੇ ‘ਤੇ ਸਰਕਾਰ ਤੋਂ ਸਿਰਫ ਸਪੱਸ਼ਟੀਕਰਨ ਚਾਹੁੰਦੇ ਹਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:article 370 manish tiwari says jammu kashmir is part of india due to jawaharlal nehru