ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਸਾਰੀਆਂ ਪਾਰਟੀਆਂ ਦੇ ਮੁੱਖੀਆਂ ਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਣਗੇ। ਹਾਲਾਂਕਿ, ਆਮ ਆਦਮੀ ਪਾਰਟੀ ਵੱਲੋਂ ਰਾਘਵ ਚੱਢਾ ਇਸ ਮੀਟਿੰਗ ਵਿਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਇਸ ਸਬੰਧੀ ਸੰਸਦੀ ਕਾਰਜ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮੰਗਲਵਾਰ ਨੂੰ ਪੱਤਰ ਲਿਖਕੇ ਸਰਕਾਰ ਨੂੰ ਸਲਾਹ ਦਿੱਤੀ ਸੀ ਕਿ ਇਕ ਰਾਸ਼ਟਰ, ਇਕ ਚੋਣ ਉਤੇ ਛੇਤੀ ਫੈਸਲਾ ਕਰਨ ਦੀ ਬਜਾਏ ਇਸ ਉਤੇ ਵਾਈਟ ਪੇਪਰ ਤਿਆਰ ਕਰੇ।
Delhi Chief Minister Arvind Kejriwal to also not attend meeting called by Prime Minister Narendra Modi in the Parliament today. Raghav Chadha to represent AAP. The PM will chair a meeting of heads of various political parties in both the Houses of Parliament. (file pic) pic.twitter.com/q70qPxXZS6
— ANI (@ANI) June 19, 2019
ਬੈਨਰਜੀ ਨੇ ਪੱਤਰ ਵਿਚ ਲਿਖਿਆ ਕਿ ‘ਇਕ ਰਾਸ਼ਟਰ, ਇਕ ਚੋਣ ਦੇ ਮਾਮਲੇ ਉਤੇ ਮਾਹਿਰਾਂ ਨਾਲ ਵਿਚਾਰ–ਚਰਚਾ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਕ ਰਾਸ਼ਟਰ ਇਕ ਚੋਣ ਵਰਗੇ ਸੰਵੇਦਨਸ਼ੀਲ ਤੇ ਗੰਭੀਰ ਵਿਸ਼ੇ ਉਤੇ ਐਨੇ ਘੱਟ ਸਮੇਂ ਵਿਚ ਜਵਾਬ ਦੇਣ ਨਾਲ ਵਿਸ਼ੇ ਨਾਲ ਨਿਆਂ ਨਹੀਂ ਹੋਵੇਗਾ। ਇਸ ਵਿਸ਼ੇ ਨੂੰ ਸੰਵਿਧਾਨਕ ਮਾਹਿਰਾਂ, ਚੋਣਾਵੀਂ ਮਾਹਿਰਾਂ ਅਤੇ ਪਾਰਟੀ ਮੈਂਬਰਾਂ ਨਾਲ ਵਿਚਾਰ ਚਰਚਾ ਕਰਨ ਦੀ ਜ਼ਰੂਰਤ ਹੈ।