ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਰਵਿੰਦ ਕੇਜਰੀਵਾਲ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ

ਅਰਵਿੰਦ ਕੇਜਰੀਵਾਲ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਬੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦੁਪਹਿਰ 2:30 ਵਜੇ ਮੁਲਾਕਾਤ ਕੀਤੀ। ਸ੍ਰੀ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਦੀ ਸ੍ਰੀ ਅਮਿਤ ਸ਼ਾਹ ਨਾਲ ਇਹ ਪਹਿਲੀ ਮੁਲਾਕਾਤ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਗ਼ੈਰ–ਰਸਮੀ ਗੱਲਬਾਤ ਸੀ।

 

 

ਅਜਿਹੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਅੱਜ ਦੀ ਇਸ ਮੁਲਾਕਾਤ ਦੌਰਾਨ ਦੋਵੇਂ ਆਗੂਆਂ ਨੇ ਦਿੱਲੀ ਸ਼ਹਿਰ ਦੇ ਵਿਕਾਸ ਬਾਰੇ ਜ਼ਰੂਰ ਗੱਲ ਕੀਤੀ ਹੋਵੇਗੀ। ਹਾਲੇ ਇਸ ਮੁਲਾਕਾਤ ਦੇ ਵੇਰਵੇ ਨਹੀਂ ਮਿਲ ਸਕੇ।

 

 

ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵਾਰਾਨਸੀ ਦੌਰੇ ਤੋਂ ਪਰਤਣ ਪਿੱਛੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਵਧਾਈਆਂ ਦਿੱਤੀਆਂ ਸਨ। ਸ੍ਰੀ ਮੋਦੀ ਨੇ ਆਪਣੇ ਟਵੀਟ ’ਚ ਲਿਖਿਆ ਸੀ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਵਧਾਈ ਦਿੰਦਾ ਹਾਂ। ਇੱਕ ਸਾਰਥਕ ਕਾਰਜਕਾਲ ਲਈ ਉਨ੍ਹਾਂ ਨੂੰ ਬਹੁਤ–ਬਹੁਤ ਸ਼ੁਭ–ਕਾਮਨਾਵਾਂ।

 

 

ਸ੍ਰੀ ਨਰਿੰਦਰ ਮੋਦੀ ਦੇ ਟਵੀਟ ਦਾ ਜਵਾਬ ਦਿੰਦਿਆਂ ਸ੍ਰੀ ਅਰਵਿੰਦ ਕੇਜਰੀਵਾਲ ਨੇ ਲਿਖਿਆ ਸੀ ਕਿ – ‘ਤੁਹਾਡਾ ਧੰਨਵਾਦ ਸਰ, ਮੈਂ ਆਸ ਕਰਦਾ ਹਾਂ ਕਿ ਦਿੱਲੀ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦੀ ਦਿਸ਼ਾ ਵਿੱਚ ਨਾਲ ਮਿਲ ਕੇ ਕੰਮ ਕਰੋਗੇ।’

 

 

ਦਿੱਲੀ ਦੇ ਰਾਮਲੀਲਾ ਮੈਦਾਨ ’ਚ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ। ਸ੍ਰੀ ਕੇਜਰੀਵਾਲ ਨੇ 2013 ’ਚ ਪਹਿਲੀ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ; ਤਦ ਉਨ੍ਹਾਂ ਨੇ ਕਾਂਗਰਸ ਦੀ ਹਮਾਇਤ ਨਾਲ ਦਿੱਲੀ ’ਚ ਸਰਕਾਰ ਬਣਾਈ ਸੀ।

 

 

ਫਿਰ ਸਾਲ 2015 ’ਚ ਮੁੜ ਚੋਣਾਂ ਹੋਈਆਂ ਸਨ। ਐਤਕੀਂ ਆਮ ਆਦਮੀ ਪਾਰਟੀ ਨੇ 70 ਵਿੱਚੋਂ 62 ਸੀਟਾਂ ਜਿੱਤੀਆਂ ਸਨ; ਜੋ ਭਾਵੇਂ ਪਿਛਲੀ ਵਾਰ ਦੀਆਂ ਸੀਟਾਂ ਦੇ ਮੁਕਾਬਲੇ ਘੱਟ ਸਨ। ਪਿਛਲੀ ਵਾਰ ਆਮ ਆਦਮੀ ਪਾਰਟੀ ਨੇ 67 ਸੀਟਾਂ ਜਿੱਤੀਆਂ ਸਨ।

 

 

ਆਮ ਆਦਮੀ ਪਾਰਟੀ ਨੇ ਹੁਣ ਇਸ ਵਾਰ ਪੰਜ ਸੀਟਾਂ ਦੇ ਘਾਟੇ ਦਾ ਵੀ ਨਿੱਠ ਕੇ ਮੁਲਾਂਕਣ ਕੀਤਾ ਹੈ ਕਿ ਆਖ਼ਰ ਉਹ ਕਿਹੜੀਆਂ ਕਮੀਆਂ ਸਨ ਕਿ ਇਸ ਵਾਰ ਪੰਜ ਸੀਟਾਂ ਹੱਥੋਂ ਖੁੱਸ ਗਈਆਂ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arvind Kejriwal to meet Amit Shah today