ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਰਵਿੰਦ ਕੇਜਰੀਵਾਲ ਅੱਜ ਮਿਲਣਗੇ PM ਨਰਿੰਦਰ ਮੋਦੀ ਨੂੰ

ਅਰਵਿੰਦ ਕੇਜਰੀਵਾਲ ਅੱਜ ਮਿਲਣਗੇ PM ਨਰਿੰਦਰ ਮੋਦੀ ਨੂੰ

ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅੱਜ ਮੰਗਲਵਾਰ ਨੁੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਪਿਛਲੇ ਮਹੀਨੇ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਲੈਣ ਤੋਂ ਬਾਅਦ ਸ੍ਰੀ ਕੇਜਰੀਵਾਲ ਅਤੇ ਸ੍ਰੀ ਮੋਦੀ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਇਹ ਮੁਲਾਕਾਤ ਅੱਜ ਸਵੇਰੇ 11 ਵਜੇ ਹੋ ਸਕਦੀ ਹੈ।

 

 

ਇਸ ਤੋਂ ਪਹਿਲਾਂ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਅਰਵਿੰਦ ਕੇਜਰੀਵਾਲ ਨੇ ਬੀਤੀ 19 ਫ਼ਰਵਰੀ ਨੂੰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ਗਾਹ ਉੱਤੇ ਮੁਲਾਕਾਤ ਕੀਤੀ ਸੀ।

 

 

ਦੋਵਾਂ ਦੀ ਉਹ ਪਹਿਲੀ ਮੁਲਾਕਾਤ ਸੀ ਤੇ ਉਹ ਇੱਕ ਸਿਰਫ਼ ਸ਼ਿਸ਼ਟਾਚਾਰ ਮੁਲਾਕਾਤ ਸੀ। ਦੋਵੇਂ ਆਗੂਆਂ ਦੀ ਇਸ ਮੁਲਾਕਾਤ ਦੌਰਾਨ ਦਿੱਲੀ ਦੇ ਵਿਕਾਸ ਉੱਤੇ ਵੀ ਚਰਚਾ ਹੋਈ ਸੀ।

 

 

ਇਸ ਮੁਲਾਕਾਤ ਬਾਰੇ ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਸ੍ਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਬਹੁਤ ਵਧੀਆ ਰਹੀ ਸੀ। ਦਿੱਲੀ ਨਾਲ ਜੁੜੇ ਕਈ ਮੁੱਦਿਆਂ ਉੱਤੇ ਚਰਚਾ ਹੋਈ। ਅਸੀਂ ਦੋਵੇਂ ਇਸ ਗੱਲ ਨੂੰ ਲੈ ਕੇ ਸਹਿਮਤ ਸਾਂ ਕਿ ਦਿੱਲੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਾਂਗੇ।

 

 

ਸ੍ਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਬੀਤੀ 11 ਫ਼ਰਵਰੀ ਨੂੰ ਆਏ ਦਿੱਲੀ ਦੇ ਚੋਣ ਨਤੀਜਿਆਂ ’ਚ ਮੁੜ ਜੇਤੂ ਰਹੀ ਸੀ। 70 ਸੀਟਾਂ ਵਾਲੀ ਦਿੱਲੀ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਨੇ ਐਤਕੀਂ 62 ਸੀਟਾਂ ਜਿੱਤੀਆਂ ਹਨ।

 

 

ਭਾਜਪਾ ਨੂੰ ਸਿਰਫ਼ 8 ਸੀਟਾਂ ਨਾਲ ਹੀ ਸਬਰ ਕਰਨਾ ਪਿਆ। ਇਨ੍ਹਾਂ ਚੋਣਾਂ ’ਚ ਕਾਂਗਰਸ ਦੀ ਕਾਰਗੁਜ਼ਾਰੀ ਬੇਹੱਦ ਖ਼ਰਾਬ ਰਹੀ ਕਿਉਂਕਿ ਉਸ ਦਾ ਖਾਤਾ ਵੀ ਨਹੀਂ ਖੁੱਲ੍ਹ ਸਕਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arvind Kejriwal to meet PM Narendra Modi today