ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣ ਕਮਿਸ਼ਨ ਨੇ ਕੇਜਰੀਵਾਲ ਨੂੰ ਭੇਜਿਆ ਇੱਕ ਹੋਰ ਨੋਟਿਸ

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਠੀਕ ਇੱਕ ਦਿਨ ਪਹਿਲਾਂ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਦਾ ਇਹ ਨਵਾਂ ਨੋਟਿਸ ਸੋਮਵਾਰ ਨੂੰ ਇੱਕ ਵੀਡੀਓ ਅਪਲੋਡ ਕਰਨ ਲਈ ਜਾਰੀ ਕੀਤਾ ਗਿਆ ਹੈ। ਕਮਿਸ਼ਨ ਨੇ ਕਿਹਾ ਕਿ ਇਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ।
 

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 3 ਫਰਵਰੀ ਨੂੰ ਟਵੀਟ ਕੀਤਾ ਸੀ, ਜਿਸ ਵਿੱਚ ਉਨ੍ਹਾਂ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ। ਚੋਣ ਕਮਿਸ਼ਨ ਨੇ ਇਸ ਵੀਡੀਓ ਬਾਰੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ 'ਚ ਕਮਿਸ਼ਨ ਨੇ 8 ਫਰਵਰੀ ਨੂੰ ਸ਼ਾਮ 5 ਵਜੇ ਤਕ ਜਵਾਬ ਮੰਗਿਆ ਹੈ। 
 

 

ਅਰਵਿੰਦ ਕੇਜਰੀਵਾਲ ਦੇ ਇਸ ਟਵੀਟ ਤੋਂ ਇਕ ਦਿਨ ਬਾਅਦ ਭਾਜਪਾ ਨੇ 4 ਫਰਵਰੀ ਨੂੰ ਚੋਣ ਕਮਿਸ਼ਨ ਨੂੰ ਇਸ ਵਿਰੁੱਧ ਸ਼ਿਕਾਇਤ ਕੀਤੀ ਸੀ। ਨੋਟਿਸ ਜਾਰੀ ਕਰਦਿਆਂ ਚੋਣ ਕਮਿਸ਼ਨ ਨੇ ਮੰਨਿਆ ਕਿ ਵੀਡੀਓ ਵਿਚਲੀ ਸਮੱਗਰੀ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦੀ ਹੈ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਫਿਰਕੂ ਸਦਭਾਵਨਾ ਨੂੰ ਖਤਰਾ ਪਹੁੰਚਾ ਸਕਦੀ ਹੈ।
 

ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 30 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ 'ਚ ਦਿੱਤੇ ਬਿਆਨ ਬਾਰੇ ਚਿਤਾਵਨੀ ਦਿੱਤੀ ਸੀ। ਸੀਐਮ ਅਰਵਿੰਦ ਕੇਜਰੀਵਾਲ ਨੇ ਅਦਾਲਤ ਕੰਪਲੈਕਸ ਅੰਦਰ ਮੁਹੱਲਾ ਕਲੀਨਿਕ ਖੋਲ੍ਹਣ ਦਾ ਵਾਅਦਾ ਕੀਤਾ ਸੀ।
 

ਜ਼ਿਕਰਯੋਗ ਹੈ ਕਿ ਦਿੱਲੀ ਚੋਣਾਂ 'ਚ 1,47,86,382 ਵੋਟਰ ਹਨ, ਜਿਨ੍ਹਾਂ ਵਿਚੋਂ 2,32,815 ਵੋਟਰ 18 ਤੋਂ 19 ਸਾਲ ਦੀ ਉਮਰ ਦੇ ਹਨ। ਚੋਣ ਲਈ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਚੱਲੀ ਤੂਫਾਨੀ ਪ੍ਰਚਾਰ ਮੁਹਿੰਮ ਵੀਰਵਾਰ (6 ਫਰਵਰੀ) ਨੂੰ ਸ਼ਾਮ 6 ਵਜੇ ਖਤਮ ਹੋਈ। ਦਿੱਲੀ 'ਚ 70 ਵਿਧਾਨ ਸਭਾ ਸੀਟਾਂ ਲਈ 672 ਉਮੀਦਵਾਰ ਮੈਦਾਨ 'ਚ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arvind Kejriwal uploaded video on Twitter Election Commission sent notice