ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਸਦੁਦੀਨ ਓਵੈਸੀ ਵੱਲੋਂ ਦਿੱਲੀ ਹਿੰਸਾ ਦੀ ਨਿਖੇਧੀ ; ਕਿਹਾ - ਇਹ ਸ਼ਰਮਨਾਕ ਹੈ

ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲੀਮੀਨ (ਏਆਈਐਮਆਈਐਮ) ਦੇ ਮੁਖੀ ਅਸਦੁਦੀਨ ਓਵੈਸੀ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਸੋਮਵਾਰ ਨੂੰ ਦਿੱਲੀ 'ਚ ਹੋਈ ਹਿੰਸਾ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ, "ਮੈਂ ਦਿੱਲੀ 'ਚ ਹੋਈ ਹਿੰਸਾ ਦੀ ਨਿਖੇਧੀ ਕਰਦਾ ਹਾਂ, ਜਿਸ 'ਚ ਇੱਕ ਪੁਲਿਸ ਕਾਂਸਟੇਬਲ ਅਤੇ ਆਮ ਨਾਗਰਿਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਦੇਸ਼ ਲਈ ਇਹ ਸ਼ਰਮ ਦੀ ਗੱਲ ਹੈ ਕਿ ਵਿਦੇਸ਼ੀ ਮਹਿਮਾਨ ਇੱਥੇ ਦੀ ਯਾਤਰਾ ਕਰ ਰਹੇ ਹਨ ਅਤੇ ਦੂਜੇ ਪਾਸੇ ਇਹ ਹਿੰਸਾ ਭੜਕ ਗਈ।"
 

ਦੱਸ ਦੇਈਏ ਕਿ ਸੋਮਵਾਰ ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਵਿਰੋਧ ਅਤੇ ਸਮਰਥਨ ਨੂੰ ਲੈ ਕੇ ਚਾਰ ਥਾਵਾਂ 'ਤੇ ਹਿੰਸਾ ਭੜਕ ਗਈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਹਿੰਸਾ 'ਚ ਡੀਸੀਪੀ ਸਮੇਤ 80 ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
 

 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਲਾਤ 'ਤੇ ਕਾਬੂ ਪਾਉਣ ਲਈ ਐਮਰਜੈਂਸੀ ਬੈਠਕ ਬੁਲਾਈ ਹੈ। ਇਸ ਸਮੇਂ ਦਿੱਲੀ ਦੇ ਇਨ੍ਹਾਂ ਇਲਾਕਿਆਂ 'ਚ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਜਾਫ਼ਰਾਬਾਦ 'ਚ ਭੀੜ ਨੇ ਇੱਕ ਪੈਟਰੋਲ ਪੰਪ, 25 ਤੋਂ ਵੱਧ ਦੁਕਾਨਾਂ, ਦੋ ਮਕਾਨਾਂ ਅਤੇ 35 ਗੱਡੀਆਂ ਸਾੜ ਦਿੱਤੀਆਂ।
 

ਹਿੰਸਾ ਦੌਰਾਨ ਚਾਂਦਬਾਗ ਇਲਾਕੇ 'ਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਰਤਨ ਲਾਲ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਜੀਟੀਬੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਉੱਧਰ ਚਾਂਦਬਾਗ ਅਤੇ ਮੁਸਤਫ਼ਾਬਾਦ 'ਚ ਦੋ ਲੋਕਾਂ ਦੀ ਮੌਤ ਹੋ ਗਈ।
 

ਮੌਜਪੁਰ ਚੌਕ ਵਿਖੇ ਸੋਮਵਾਰ ਨੂੰ ਧਰਨੇ 'ਤੇ ਬੈਠੇ ਲੋਕਾਂ 'ਤੇ ਸਵੇਰੇ 11 ਵਜੇ ਕਬੀਰਨਗਰ ਵਾਲੇ ਪਾਸਿਉਂ ਆਏ ਲੋਕਾਂ ਨੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਚਾਂਦਬਾਗ 'ਚ ਵੀ ਪੱਥਰਬਾਜ਼ੀ ਅਤੇ ਅਗਨੀਕਾਂਡ ਦੀਆਂ ਘਟਨਾਵਾਂ ਸ਼ੁਰੂ ਹੋ ਗਈਆਂ। ਹਿੰਸਾ ਤੋਂ ਬਾਅਦ ਉੱਤਰ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Asaduddin Owaisi condemned the violence in Delhi said this is shameful