ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਸਾਮ ਦੇ ਲੋਕ ਬੇਫ਼ਿਕਰ ਰਹਿਣ, ਕੋਈ ਤੁਹਾਡੇ ਹੱਕ ਨਹੀਂ ਖੋਹ ਸਕਦਾ: PM ਮੋਦੀ

ਆਸਾਮ ਦੇ ਲੋਕ ਬੇਫ਼ਿਕਰ ਰਹਿਣ, ਕੋਈ ਤੁਹਾਡੇ ਹੱਕ ਨਹੀਂ ਖੋਹ ਸਕਦਾ: PM ਮੋਦੀ

ਨਾਗਰਿਕਤਾ ਸੋਧ ਬਿਲ ਵਿਰੁੱਧ ਕੱਲ੍ਹ ਬੁੱਧਵਾਰ ਨੂੰ ਉੱਤਰ–ਪੂਰਬੀ ਭਾਰਤ ’ਚ ਰੋਹ ਭਰਪੂਰ ਪ੍ਰਦਰਸ਼ਨ ਹੋਣ ਲੱਗ ਪਏ। ਆਸਾਮ, ਤ੍ਰਿਪੁਰਾ, ਮਨੀਪੁਰ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼ ਤੇ ਮੇਘਾਲਿਆ ਸੂਬਿਆਂ ਵਿੱਚ ਵੱਡੀ ਗਿਣਤੀ ’ਚ ਲੋਕ ਸੜਕਾਂ ’ਤੇ ਉੱਤਰ ਆਏ ਅਤੇ ਰੋਸ ਮੁਜ਼ਾਹਰੇ ਕਰਨ ਲੱਗ ਪਏ।

 

 

ਕਈ ਥਾਵਾਂ ’ਤੇ ਅੱਗਾਂ ਲਾਉਣ ਤੇ ਤੋੜ–ਭੰਨ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਇਸ ਬਾਰੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਉਹ ਆਸਾਮ ਦੇ ਆਪਣੇ ਭਰਾਵਾਂ ਤੇ ਭੈਣਾਂ ਨੂੰ ਇਹ ਭਰੋਸਾ ਦਿਵਾਉਣਾ ਚਾਹੁੰਦੇ ਹਨ ਕਿ ਨਾਗਰਿਕਤਾ ਸੋਧ ਬਿਲ ਦੇ ਪਾਸ ਹੋਣ ਤੋਂ ਬਾਅਦ ਉਨ੍ਹਾਂ ਨੂੰ ਫ਼ਿਕਰ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।

 

 

ਸ੍ਰੀ ਮੋਦੀ ਨੇ ਅੱਗੇ ਕਿਹਾ ਕਿ ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਕੋਈ ਵੀ ਤੁਹਾਡੇ ਅਧਿਕਾਰਾਂ, ਤੁਹਾਡੀ ਵਿਲੱਖਣ ਪਛਾਣ ਤੇ ਸੁੰਦਰ ਸਭਿਆਚਾਰ ਨੂੰ ਤੁਹਾਡੇ ਤੋਂ ਖੋਹ ਨਹੀਂ ਸਕਦਾ। ਇਹ ਅੱਗੇ ਵਧਦਾ ਤੇ ਵਿਕਸਤ ਹੁੰਦਾ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਮੈਂ ਆਸਾਮ ਵਾਸੀਆਂ ਦੇ ਸਿਆਸੀ, ਭਾਸ਼ਾਈ, ਸਭਿਆਚਾਰਕ ਤੇ ਭੂਮੀ–ਅਧਿਕਾਰਾਂ ਨੂੰ ਸੰਵਿਧਾਨਕ ਤੌਰ ’ਤੇ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹਾਂ।

 

 

ਇਸ ਤੋਂ ਪਹਿਲਾਂ ਕੱਲ੍ਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਾਗਰਿਕਤਾ ਸੋਧ ਬਿਲ ਦੇ ਸੰਸਦ ਵਿੱਚ ਪਾਸ ਹੋਣ ਨੂੰ ਭਾਰਤ ਤੇ ਇਸ ਦੀਆਂ ਕਦਰਾਂ ਕੀਮਤਾਂ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਸੀ। ਉਨ੍ਹਾਂ ਟਵੀਟ ਕੀਤਾ ਕਿ ਇਹ ਬਿਲ ਕਈ ਸਾਲਾਂ ਤੱਕ ਪੀੜ ਝੱਲਣ ਵਾਲੇ ਅਨੇਕ ਲੋਕਾਂ ਦੇ ਕਸ਼ਟ ਦੂਰ ਕਰੇਗਾ।

 

 

ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਰਾਜ ਸਭਾ ’ਚ ਇਸ ਬਿਲ ਦੀ ਹਮਾਇਤ ਕਰਨ ਵਾਲੇ ਸਾਰੇ ਮੈਂਬਰਾਂ ਦਾ ਸ਼ੁਕਰੀਆ ਅਦਾ ਕੀਤਾ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Assam people not to worry none can stop your rights says PM Modi