ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਵੋਟਾਂ ਮੰਗਣ ਨਹੀਂ ਆਉਣਗੇ ਲੀਡਰ

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਵੋਟਾਂ ਮੰਗਣ ਨਹੀਂ ਆ ਸਕਣਗੇ ਲੀਡਰ

ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਜ਼ਾਬਤੇ ਦੀ ਘੋਸ਼ਣਾ ਦੇ ਮੱਦੇਨਜ਼ਰ ਰਾਤ10 ਵਜੇ ਤੋਂ ਸਵੇਰੇ 6 ਵਜੇ ਤੱਕ ਐਸਐਮਐਸ ਜਾਂ WhatsApp ਕਾਲਾਂ' ਤੇ ਰੋਕ ਲਗਾ ਦਿੱਤੀ ਗਈ ਹੈ।

 

ਚੋਣ ਕਮਿਸ਼ਨ ਨੇ ਸਾਰੇ ਰਾਜਾਂ ਵਿੱਚ ਮੁੱਖ ਚੋਣ ਅਫਸਰ ਨੂੰ ਭੇਜੇ ਗਏ ਪੱਤਰ ਵਿੱਚ ਇਹ ਕਿਹਾ ਹੈ।ਚਿੱਠੀ ਵਿਚ ਦੱਸਿਆ ਗਿਆ ਹੈ ਕਿ 20 ਅਪਰੈਲ ਨੂੰ ਕਮਿਸ਼ਨ ਦੁਆਰਾ ਲਿਖੀ ਗਈ ਚਿੱਠੀ ਵਿੱਚ ਸੋਧ ਕੀਤੀ ਗਈ ਹੈ ਅਤੇ ਇਸ ਵਿਚ ਇਹ ਨਵਾਂ ਨਿਯਮ ਸ਼ਾਮਲ ਕੀਤਾ ਗਿਆ ਹੈ।ਆਦਰਸ਼ ਚੋਣ ਜ਼ਾਬਤੇ ਤਹਿਤ ਸਵੇਰੇ 10 ਤੋਂ ਸ਼ਾਮ 6 ਵਜੇ ਤਕ ਘਰ-ਘਰ ਜਾ ਕੇ ਚੋਣ ਪ੍ਰਚਾਰ, SMS ਜਾਂ Whatsapp ਕਾਲਿੰਗ ਤੇ ਮਨਾਹੀ ਹੈ, ਕਿਉਂਕਿ ਨਾਗਰਿਕਾਂ ਦੀ ਨਿੱਜਤਾ ਦਾ ਆਦਰ ਕਰਨਾ ਜ਼ਰੂਰੀ ਹੈ ਤੇ ਉਨ੍ਹਾਂ ਨੂੰ ਪ੍ਰਚਾਰ ਕਰਕੇ ਕੋਈ ਸਮੱਸਿਆ ਵੀ ਨਾ ਆਵੇ।

 

18 ਜੁਲਾਈ ਦੇ ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਅਦ ਕਮਿਸ਼ਨ ਨੇ ਚੋਣ ਮੁਹਿੰਮ ਦੇ ਦੌਰਾਨ ਰਾਤ 10 ਤੋਂ ਸਵੇਰੇ 6 ਵਜੇ ਲਾਊਡ ਸਪੀਕਰਾਂ ਦੀ ਵਰਤੋਂ ਉੱਤੇ ਰੋਕ ਲਗਾ ਦਿੱਤੀ ਸੀ। ਕਮਿਸ਼ਨ ਨੇ ਸੂਬਿਆਂ ਦੇ ਮੁੱਖ ਚੋਣ ਅਧਿਕਾਰੀ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਹੈ ਕਿ ਇਸ ਆਦੇਸ਼ ਦੀ ਪਾਲਣਾ ਕੀਤੀ ਜਾਵੇ ਤੇ ਰਿਪੋਰਟ ਵੀ ਭੇਜੀ ਜਾਵੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Assembly election 2018 Election commssion said Not publicity from 10 pm to 6 am