ਹਰਿਆਣਾ, ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣ 21 ਅਕਤੂਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਇਕ ਪ੍ਰੈਸ ਕਾਨਫਰੰਸ ਵਿਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ 4 ਬੂਥਾਂ ਉਤੇ ਵੀਵੀਪੈਟ ਪਰਚੀਆਂ ਦਾ ਮਿਲਾਨ ਕੀਤੀਆਂ ਜਾਣਗੀਆਂ।
ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਦੌਰਾਨ ਪਲਾਸਟਿਕ ਦੀ ਸਮੱਗਰੀ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਣ ਅਨੁਕੂਲ ਸਮੱਗਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਹਰਿਆਣਾ ਵਿਚ ਇਕ ਕਰੋੜ 82 ਲੱਖ ਅਤੇ ਮਹਾਰਾਸ਼ਟਰ ਵਿਚ ਅੱਠ ਕਰੋੜ 94 ਲੱਖ ਵੋਟਰਾਂ ਹੈ। ਸਾਰੀਆਂ ਚੋਣਾਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈਵੀਐਮ) ਨਾਲ ਕਰਵਾਈਆਂ ਜਾਣਗੀਆਂ।
ਦੋਵਾਂ ਸੂਬਿਆਂ ਵਿਚ ਕਾਗਜ਼ ਭਰਨ ਦੀ ਆਖਰੀ ਮਿਤੀ ਚਾਰ ਅਕਤੂਬਰ ਹੈ ਅਤੇ ਸੱਤ ਅਕਤੂਬਰ ਤੱਕ ਨਾਮ ਵਾਪਸ ਲਏ ਜਾ ਸਕਣਗੇ। ਵੋਟਾਂ 21 ਅਕਤੂਬਰ ਨੂੰ ਪੈਗੀਆਂ ਅਤੇ ਨਤੀਜੇ 24 ਅਕਤੂਬਰ ਨੂੰ ਆਉਣਗੇ। ਚੋਣ ਪ੍ਰਕਿਰਿਆ 27 ਅਕਤੂਬਰ ਤੱਕ ਪੂਰੀ ਕਰ ਲਈ ਜਾਵੇਗੀ। ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ ਦੋ ਨਵੰਬਰ ਨੂੰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ ਨੌ ਨਵੰਬਰ ਨੂੰ ਖਤਮ ਹੋ ਰਿਹਾ ਹੈ।