ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਵਿੱਚ ਸ਼ਨਿੱਚਰਵਾਰ ਸ਼ਾਮ ਨੂੰ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਕਾਫਲੇ 'ਤੇ ਕੀਤੇ ਗਏ ਇਸ ਹਮਲੇ ਵਿੱਚ ਅਰਧ ਸੈਨਿਕ ਬਲਾਂ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਇਹ ਹਮਲਾ ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਪੁਲਿਸ ਕਰਮਚਾਰੀਆਂ ਦੀ ਸਾਂਝੀ ਟੀਮ 'ਤੇ ਕੀਤਾ ਗਿਆ। ਬੀਤੀ ਰਾਤ ਤੋਂ ਲੈ ਕੇ ਅੱਜ ਤੱਕ ਦਾ ਇਹ ਦੂਜਾ ਅੱਤਵਾਦੀ ਹਮਲਾ ਹੈ। ਫਿਲਹਾਲ, ਇਸ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ।
#UPDATE Two jawans have lost their lives & another injured in a terrorist attack in Sopore, Baramulla in Jammu & Kashmir. https://t.co/u8vrWA6hm5
— ANI (@ANI) April 18, 2020
ਇਕ ਦਿਨ ਪਹਿਲਾਂ ਪੁਲਵਾਮਾ 'ਚ ਸੀਆਰਪੀਐਫ ਦੀ ਟੁਕੜੀ 'ਤੇ ਅੱਤਵਾਦੀ ਹਮਲਾ
ਇਕ ਦਿਨ ਪਹਿਲਾਂ, ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਨੀਵਾ ਇਲਾਕੇ ਵਿੱਚ ਸੀਆਰਪੀਐਫ ਦੀ ਇਕ ਟੁਕੜੀ 'ਤੇ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਗੋਲੀ ਲੱਗਣ ਕਾਰਨ ਇਕ ਜਵਾਨ ਜ਼ਖ਼ਮੀ ਹੋ ਗਿਆ। ਹਮਲੇ ਬਾਰੇ ਸੀਆਰਪੀਐਫ ਨੇ ਕਿਹਾ ਕਿ ਅੱਤਵਾਦੀਆਂ ਨੇ ਨੇਵਾ ਵਿੱਚ ਸੀਆਰਪੀਐਫ ਦੀ ਬੀ /183 ਬਟਾਲੀਅਨ ਦੇ ਕਰਮਚਾਰੀਆਂ 'ਤੇ ਗੋਲੀਆਂ ਚਲਾਈਆਂ। ਹਮਲੇ ਵਿੱਚ ਇਕ ਸਿਪਾਹੀ ਨੂੰ ਗੋਲੀ ਲੱਗੀ। ਸੀਆਰਪੀਐਫ ਨੇ ਕਿਹਾ ਕਿ ਹਮਲੇ ਤੋਂ ਬਾਅਦ ਇਲਾਕੇ ਨੂੰ ਸੀਲ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ।
............