ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Republic TV ਦੇ ਸੰਪਾਦਕ ਅਰਨਬ ਗੋਸਵਾਮੀ ਤੇ ਉਨ੍ਹਾਂ ਦੀ ਪਤਨੀ ਉੱਤੇ ਮੁੰਬਈ 'ਚ ਹਮਲਾ

ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਅਤੇ ਉਨ੍ਹਾਂ ਦੀ ਪਤਨੀ ਉੱਤੇ ਬੀਤੀ ਬੁੱਧਵਾਰ ਰਾਤ ਮੁੰਬਈ 'ਚ ਹਮਲਾ ਕੀਤਾ ਗਿਆ। ਦੋ ਅਣਪਛਾਤੇ ਲੋਕਾਂ ਨੇ ਉਸ ਸਮੇਂ ਉਨ੍ਹਾਂ 'ਤੇ ਹਮਲਾ ਕੀਤਾ, ਜਦੋਂ ਉਹ ਸਟੂਡੀਓ ਤੋਂ ਆਪਣੇ ਘਰ ਪਰਤ ਰਹੇ ਸਨ। ਹਾਲਾਂਕਿ ਅਰਨਬ ਅਤੇ ਉਨ੍ਹਾਂ ਦੀ ਪਤਨੀ ਪੂਰੀ ਤਰ੍ਹਾਂ ਸੁਰੱਖਿਅਤ ਹਨ, ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 

ਅਰਨਬ ਉੱਤੇ ਹੋਏ ਹਮਲੇ ਦੇ ਸਬੰਧ ਵਿੱਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਵਿਰੁੱਧ ਐਨਐਮ ਜੋਸ਼ੀ ਮਾਰਗ ਥਾਣੇ ਵਿੱਚ ਆਈਪੀਸੀ ਦੀ ਧਾਰਾ 341 ਅਤੇ 504 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
 

ਅਰਨਬ ਨੇ ਕਿਹਾ ਹੈ ਕਿ ਰਾਤ 12.10 ਵਜੇ ਦੇ ਕਰੀਬ ਉਹ ਆਪਣੀ ਪਤਨੀ ਅਤੇ ਇੱਕ ਹੋਰ ਸਾਥੀ ਨਾਲ ਦਫ਼ਤਰ ਤੋਂ ਘਰ ਜਾ ਰਹੇ ਸਨ। ਗਣਪਤਰਾਓ ਕਦਮ ਮਾਰਗ 'ਤੇ ਮੋਟਰਸਾਈਕਲ 'ਤੇ ਆਏ ਦੋ ਲੋਕਾਂ ਨੇ ਉਨ੍ਹਾਂ ਦੀ ਕਾਰ ਨੂੰ ਓਵਰਟੇਕ ਕੀਤਾ। ਉਨ੍ਹਾਂ ਨੇ ਰਸਤਾ ਰੋਕ ਦਿੱਤਾ ਅਤੇ ਡਰਾਈਵਰ ਵਾਲੇ ਪਾਸੇ ਤੋਂ ਕਾਰ ਦੀ ਖਿੜਕੀ 'ਤੇ ਕਈ ਵਾਰ ਕੀਤੇ। ਕਾਰ ਅਰਨਬ ਚਲਾ ਰਹੇ ਸਨ। ਜਦੋਂ ਸ਼ੀਸ਼ਾ ਨਾ ਟੁੱਟਿਆ ਤਾਂ ਉਨ੍ਹਾਂ ਨੇ ਤਰਲ ਪਦਾਰਥ ਨਾਲ ਭਰੀ ਬੋਤਲ ਕਾਰ ਉੱਤੇ ਸੁੱਟ ਦਿੱਤੀ। ਉਹ ਗਾਲਾਂ ਵੀ ਕੱਢ ਰਹੇ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਹਮਲਾ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਕੀਤਾ ਹੈ।
 

ਉੱਧਰ ਹਮਲੇ ਦੀ ਨਿਖੇਧੀ ਕਰਦਿਆਂ ਸੂਚਨਾ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ, "ਅਸੀਂ ਸੀਨੀਅਰ ਪੱਤਰਕਾਰ ਅਰਨਬ ਗੋਸਵਾਮੀ 'ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹਾਂ। ਅਸੀਂ ਕਿਸੇ ਵੀ ਪੱਤਰਕਾਰ 'ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹਾਂ। ਇਹ ਲੋਕਤੰਤਰ ਦੇ ਵਿਰੁੱਧ ਹੈ।"
 

ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ 'ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸੀਨੀਅਰ ਪੱਤਰਕਾਰ ਅਰਨਬ ਗੋਸਵਾਮੀ ਵਿਰੁੱਧ ਬੁੱਧਵਾਰ ਨੂੰ ਰਾਜਸਥਾਨ ਦੇ ਜੈਪੁਰ ਵਿੱਚ ਦੋ ਵੱਖ-ਵੱਖ ਥਾਣਿਆਂ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਛੱਤੀਸਗੜ੍ਹ 'ਚ ਨੀ ਉਨ੍ਹਾਂ ਖਿਲਾਫ ਇੱਕ ਪੁਲਿਸ ਸ਼ਿਕਾਇਤ ਦਰਜ ਕੀਤੀ ਗਈ ਸੀ। ਜੈਪੁਰ ਦੇ ਸ਼ਿਆਮਨਗਰ ਥਾਣੇ ਵਿੱਚ ਇੱਕ ਵਕੀਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਦਕਿ ਇਕ ਕਾਂਗਰਸੀ ਵਰਕਰ ਵੱਲੋਂ ਬਜਾਜ ਨਗਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:attack on Republic TV editor Arnab Goswami and wife in Mumbai