ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਪਾਜ਼ੀਟਿਵ ਮਿਲਿਆ ਮੁਲਾਜ਼ਮ, ਸ਼ਹਿਰੀ ਹਵਾਬਾਜ਼ੀ ਮੰਤਰਾਲਾ ਸੀਲ

ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦਾ ਇੱਕ ਮੁਲਾਜ਼ਮ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ 15 ਅਪ੍ਰੈਲ ਨੂੰ ਦਫ਼ਤਰ ਆਇਆ ਮੰਤਰਾਲੇ ਦਾ ਇੱਕ ਮੁਲਾਜ਼ਮ ਕੋਰੋਨਾ ਪਾਜ਼ੀਟਿਵ ਹੈ। ਮੰਤਰਾਲੇ ਨੇ ਕਿਹਾ ਕਿ ਸਾਰੇ ਸਾਥੀ ਜੋ ਪੀੜਤ ਮੁਲਾਜ਼ਮ ਦੇ ਸੰਪਰਕ ਵਿੱਚ ਆਏ ਸਨ, ਆਪਣੇ ਆਪ ਨੂੰ ਸਾਵਧਾਨੀ ਵਜੋਂ ਕੁਆਰੰਟੀਨ ਕਰ ਲੈਣ। ਇਸ ਦੇ ਨਾਲ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਰਾਜੀਵ ਗਾਂਧੀ ਭਵਨ ਨੂੰ ਸੀਲ ਕਰ ਦਿੱਤਾ ਗਿਆ ਹੈ।
 

ਮੰਤਰਾਲੇ ਨੇ ਟਵਿੱਟਰ 'ਤੇ ਕਿਹਾ ਕਿ ਮੰਤਰਾਲੇ ਦਾ ਇੱਕ ਮੁਲਾਜ਼ਮ ਬੀਤੀ 15 ਅਪ੍ਰੈਲ ਨੂੰ ਦਫ਼ਤਰ ਆਇਆ ਸੀ। 21 ਅਪ੍ਰੈਲ ਨੂੰ ਉਹ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਮੰਤਰਾਲੇ ਦੇ ਕੰਪਲੈਕਸ 'ਚ ਸਾਰੀ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।
 

ਉੱਧਰ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇੱਕ ਟਵੀਟ 'ਚ ਕਿਹਾ, "ਅਸੀਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ 'ਚ ਉਸ ਸਾਥੀ ਨਾਲ ਖੜੇ ਹਾਂ ਜੋ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ ਅਤੇ ਉਸ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਜਿਹੜੇ ਵੀ ਲੋਕ ਪਾਜ਼ੀਟਿਵ ਮੁਲਾਜ਼ਮ ਦੇ ਸੰਪਰਕ 'ਚ ਆਏ ਸਨ, ਉਹ ਸਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਮੈਂ ਉਸ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।"
 

ਜ਼ਿਕਰਯੋਗ ਹੈ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋਇਆ ਹੈ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 1383 ਨਵੇਂ ਕੇਸ ਸਾਹਮਣੇ ਆਏ ਹਨ ਅਤੇ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਦੇਸ਼ ਭਰ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 19,984 ਹੋ ਗਈ ਹੈ, ਜਿਨ੍ਹਾਂ ਵਿੱਚੋਂ 15,474 ਸਰਗਰਮ ਹਨ। 3870 ਲੋਕ ਠੀਕ ਹੋ ਚੁੱਕੇ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ 640 ਲੋਕਾਂ ਦੀ ਮੌਤ ਹੋ ਗਈ ਹੈ। ਰਾਜਸਥਾਨ 'ਚ ਅੱਜ 64, ਆਂਧਰਾ ਪ੍ਰਦੇਸ਼ 'ਚ 56, ਗੁਜਰਾਤ 'ਚ 94 ਅਤੇ ਕਰਨਾਟਕ 'ਚ 7 ਨਵੇਂ ਕੇਸ ਸਾਹਮਣੇ ਆਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Aviation ministry employee tests positive for coronavirus