ਸੁਪਰੀਮ ਕੋਰਟ ਨੇ ਅਯੁੱਧਿਆ ਦੇ ਰਾਮ ਜਨਮ ਭੂਮੀ- ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ `ਚ ਸੁਣਵਾਈ 29 ਜਨਵਰੀ ਤੱਕ ਅੱਗੇ ਪਾ ਦਿੱਤੀ ਹੈ। ਮੁੱਖ ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਪੰਜ ਜੱਜਾਂ ਦੇ ਸੰਵਿਧਾਨ ਬੈਂਚ `ਚ ਜਿਵੇਂ ਹੀ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ, ਇਕ ਮੁਸਲਿਮ ਪੱਖ ਵੱਲੋਂ ਪੇਸ਼ ਸੀਨੀਅਰ ਵਕੀਲ ਰਾਜੀਵ ਧਵਨ ਨੇ ਬੈਂਚ `ਚ ਜੱਜ ਉਦੈ ਉਮੇਸ਼ ਲਲਿਤ ਦੀ ਹਾਜ਼ਰੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ।
ਆਈਏਐਨਐਸ ਅਨੁਸਾਰ ਰਾਜੀਵ ਧਵਨ ਨੇ ਦਲੀਲ ਦਿੱਤੀ ਕਿ ਅਯੁੱਧਿਆ ਵਿਵਾਦ ਨਾਲ ਸਬੰਧਤ ਇਕ ਮਾਮਲੇ `ਚ ਜੱਜ ਲਲਿਤ ਵਕੀਲ ਦੀ ਹੈਸੀਅਤ ਨਾਲ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਵੱਲੋਂ ਪੇਸ਼ ਹੋ ਚੁੱਕੇ ਹਨ, ਅਜਿਹੀ ਸਥਿਤੀ `ਚ ਉਨ੍ਹਾਂ ਨੂੰ ਮਾਮਲੇ ਦੀ ਸੁਣਵਾਈ ਤੋਂ ਵੱਖ ਹੋਣਾ ਚਾਹੀਦਾ ਹੈ।
ਇਸ ਤੋਂ ਬਾਅਦ ਜੱਜ ਲਲਿਤ ਨੇ ਸੁਣਵਾਈ ਤੋਂ ਹਟਣ ਦਾ ਐਲਾਨ ਕਰ ਦਿੱਤਾ। ਨਤੀਜੇ ਵਜੋਂ ਜੱਜ ਗੋਗੋਈ ਨੂੰ ਨਵੇਂ ਬੈਂਚ ਦੇ ਐਲਾਨ ਲਈ ਅੱਜ ਸੁਣਵਾਈ ਟਾਲਣੀ ਪਈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ)ਕਰੋ
https://www.facebook.com/hindustantimespunjabi/
ਅਤੇ
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ
https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ
ਮਾਮਲੇ ਦੀ ਸੁਣਵਾਈ ਲਈ 29 ਜਨਵਰੀ ਨਿਸ਼ਚਿਤ ਕਰਨ ਤੋਂ ਪਹਿਲਾਂ ਜੱਜ ਗੋਗੋਈ ਨੇ ਮਾਮਲੇ ਦੀ ਸੁਣਵਾਈ ਲਈ ਤਿੰਨ ਮੈਂਬਰੀ ਬੈਂਚ ਦੀ ਬਜਾਏ ਪੰਜ ਮੈਂਬਰੀ ਸੰਵਿਧਾਨ ਬੈਂਚ ਗਠਿਤ ਕਰਨ ਨੂੰ ਲੈ ਕੇ ਸਵਾਲਾਂ ਦਾ ਵੀ ਜਵਾਬ ਦਿੱਤਾ। ਸੰਵਿਧਾਨ ਬੈਂਚ `ਚ ਜੱਜ ਐਸ ਏ ਬੋਬੜੇ, ਜੱਜ ਰਮਨ ਅਤੇ ਜੱਜ ਡੀ ਵਾਈ ਚੰਦਰਚੂਡ ਵੀ ਸ਼ਾਮਲ ਹਨ।