ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਯੁੱਧਿਆ ਕੇਸ: ਸਾਰੇ ਸਕੂਲ ਤੇ ਕਾਲਜ 9 ਤੋਂ 11 ਨਵੰਬਰ ਤੱਕ ਰਹਿਣਗੇ ਬੰਦ

ਅਯੁੱਧਿਆ ਵਿਵਾਦ ਦੇ ਫ਼ੈਸਲੇ ਦੇ ਮੱਦੇਨਜ਼ਰ ਸਾਵਧਾਨੀ ਵਜੋਂ 9 ਨਵੰਬਰ ਤੋਂ 11 ਨਵੰਬਰ ਤੱਕ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਵਿਦਿਅਕ ਸੰਸਥਾ ਦੇ ਨਾਲ ਨਾਲ ਸਿਖਲਾਈ ਕੇਂਦਰ ਵੀ ਇਸ ਸਮੇਂ ਦੌਰਾਨ ਬੰਦ ਰਹਿਣਗੇ।

 

 

 

ਸੁਪਰੀਮ ਕੋਰਟ 9 ਨਵੰਬਰ ਦਿਨ ਸ਼ਨਿਚਰਵਾਰ ਨੂੰ ਦਹਾਕਿਆਂ ਪੁਰਾਣੇ ਅਯੁੱਧਿਆ ਵਿਵਾਦ 'ਤੇ ਫ਼ੈਸਲਾ ਸੁਣਾਵੇਗਾ। ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫ਼ੈਸਲਾ ਸਵੇਰੇ 10 ਵਜੇ ਸੁਣਾਇਆ ਜਾਵੇਗਾ। 

 

ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਸੁਚੇਤ ਰਹਿਣ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

 

ਭਾਰਤ ਦੇ ਸਭ ਤੋਂ ਸੰਵੇਦਨਸ਼ੀਲ, ਧਾਰਮਿਕ ਅਤੇ ਰਾਜਨੀਤਿਕ ਮੁੱਦਿਆਂ ਵਿੱਚੋਂ ਇੱਕ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ 'ਤੇ ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਿੱਚ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਸ਼ਨਿਚਰਵਾਰ ਨੂੰ ਫ਼ੈਸਲਾ ਸੁਣਾਵੇਗੀ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ayodhya verdict all school colleges will remain closed from 9 November to 11 November