ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀਆਂ ਦੀ ਭਾਜਪਾ ਨਾਲ ਨਰਾਜ਼ਗੀ, ਸੁਖਬੀਰ ਨੇ ਬੁਲਾਈ ਮੀਟਿੰਗ

ਸੁਖਬੀਰ ਨੇ ਬੁਲਾਈ ਮੀਟਿੰਗ

ਰਾਜ ਸਭਾ ਦੇ ਡਿਪਟੀ ਚੇਅਰਮੈਨ ਦੀ ਚੋਣ ਲਈ ਭਾਜਪਾ ਵੱਲੋਂ ਜੇਡੀਯੂ ਦੇ ਮੈਂਬਰ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਤੇਬਰ ਤਿੱਖੇ ਹੋ ਗਏ ਹਨ। ਅਕਾਲੀ ਦਲ ਨੇ ਇਸ ਅਹੁਦੇ ਲਈ ਨਰੇਸ਼ ਕੁਮਾਰ ਗੁਜ਼ਰਾਲ ਨੂੰ ਉਮੀਦਵਾਰ ਬਣਾਉਣ ਦੀ ਤਿਆਰੀ ਕੀਤੀ ਸੀ।

 

ਡਿਪਟੀ ਚੇਅਰਮੈਨ ਦੀ ਚੋਣ ਨੂੰ ਲੈ ਕੇ ਅਕਾਲੀ ਦਲ ਰਣਨੀਤੀ ਬਣਾਉਂਦਾ ਰਿਹਾ। ਰਾਜ ਸਭਾ ਦੇ ਡਿਪਟੀ ਚੇਅਰਮੈਨ ਦੀ ਚੋਣ ਨੂੰ ਲੈ ਕੇ ਅਕਾਲੀ ਦਲ ਦੀ ਭਾਜਪਾ ਨਾਲ ਨਰਾਜ਼ਗੀ ਨੂੰ ਪਹਿਲਾਂ ਤਾਂ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਨੇ ਅਫਵਾਹ ਕਿਹਾ, ਇਸ ਤੋਂ ਕੁਝ ਸਮੇਂ ਬਾਅਦ ਹੀ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੇ ਭਾਜਪਾ ਨਾਲ ਨਰਾਜ਼ਗੀ ਪ੍ਰਗਟਾਈ। ਇਸ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ ਹੈ। ਉਨ੍ਹਾਂ ਵੱਲੋਂ ਇਹ ਮੀਟਿੰਗ ਦਿੱਲੀ ਦੀ ਆਪਣੀ ਰਿਹਾਇਸ਼ ਉਤੇ ਅੱਜ ਸ਼ਾਮ ਨੂੰ ਬੁਲਾਈ ਗਈ ਹੈ।

 


ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਡਸਾ ਨੇ ਕਿਹਾ ਕਿ ਜਦੋਂ ਸਾਡੇ ਵੱਲੋਂ ਪਹਿਲਾਂ ਹੀ ਨਰੇਸ਼ ਕੁਮਾਰ ਡਿਪਟੀ ਚੇਅਰਮੈਨ ਦੇ ਅਹੁਦੇ ਲਈ ਤਿਆਰ ਸਨ, ਤਾਂ ਫਿਰ ਜੇਡੀਯੂ ਪਾਰਟੀ ਦੇ ਮੈਂਬਰ ਨੂੰ ਬਿਨਾਂ ਕਿਸੇ ਜਾਣਕਾਰੀ ਦਿੱਤੇ ਅਚਨਚੇਤ ਉਮੀਦਵਾਰ ਕਿਉਂ ਐਲਾਨਿਆ ਗਿਆ ਹੈ?


ਇਸ ਤੋਂ ਪਹਿਲਾਂ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਰਾਜ ਸਭਾ ਦੇ ਡਿਪਟੀ ਚੇਅਰਮੈਨ ਨੂੰ ਲੈ ਕੇ ਭਾਜਪਾ ਨਾਲ ਕੋਈ ਨਰਾਜ਼ਗੀ ਨਹੀਂ ਹੈ। ਇਹ ਸਭ ਅਫਵਾਹਾਂ ਹੀ ਹਨ। ਜਿ਼ਕਰਯੋਗ ਹੈ ਕਿ ਪੰਜਾਬ `ਚੋਂ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ, ਸੁਖਦੇਵ ਸਿੰਘ ਢੀਡਸਾ ਅਤੇ ਨਰੇਸ਼ ਗੁਜ਼ਰਾਲ ਰਾਜ ਸਭਾ ਮੈਂਬਰ ਹਨ। 

 

  

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Badal has called a meeting of party Rajya Sabha