ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਿਦੰਬਰਮ ਨੂੰ ਬੇਲ ਜਾਂ ਜੇਲ੍ਹ, ਸੁਪਰੀਮ ਕੋਰਟ ਦਾ ਫ਼ੈਸਲਾ ਅੱਜ

ਚਿਦੰਬਰਮ ਨੂੰ ਬੇਲ ਜਾਂ ਜੇਲ੍ਹ, ਸੁਪਰੀਮ ਕੋਰਟ ਦਾ ਫ਼ੈਸਲਾ ਅੱਜ

ਆਈਐੱਨਐਕਸ ਮੀਡੀਆ (INX Media) ਮਾਮਲੇ ਵਿੱਚ ਸਾਬਕਾ ਵਿੱਤ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਲਈ ਅੱਜ ਵੀਰਵਾਰ ਦਾ ਦਿਨ ਕਾਫ਼਼ੀ ਅਹਿਮ ਹੈ ਕਿਉਂਕਿ ਸੁਪਰੀਮ ਕੋਰਟ ਵਿੱਚ ਅੱਜ ਉਨ੍ਹਾਂ ਦੇ ਭਵਿੱਖ ਦਾ ਫ਼ੈਸਲਾ ਹੋਵੇਗਾ। ਦਰਅਸਲ, ਸ੍ਰੀ ਚਿਦੰਬਰਮ ਨੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੋਈ ਹੈ ਤੇ ਅੱਜ ਉਨ੍ਹਾਂ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਣਾ ਹੈ।

 

 

ਸੁਪਰੀਮ ਕੋਰਟ ਤੋਂ ਇਲਾਵਾ ਅੱਜ ਸੀਬੀਆਈ ਦੀ ਅਦਾਲਤ ਵਿੱਚ ਵੀ ਮਾਮਲੇ ਦੀ ਸੁਣਵਾਈ ਹੋਣੀ ਤੈਅ ਹੈ। ਅੱਜ ਇਹ ਤੈਅ ਹੋ ਜਾਵੇਗਾ ਕਿ ਚਿਦੰਬਰਮ ਨੂੰ ਜੇਲ੍ਹ ਭੇਜਿਆ ਜਾਵੇਗਾ ਕਿ ਜਾਂ ਫਿਰ ਉਨ੍ਹਾਂ ਨੂੰ ਜ਼ਮਾਨਤ (ਬੇਲ - Bail) ਮਿਲ ਜਾਂਦੀ ਹੈ। ਜੇ ਉਨ੍ਹਾਂ ਦੀ ‘ਬੇਲ’ ਮਨਜ਼ੂਰ ਨਹੀਂ ਹੁੰਦੀ, ਤਾਂ ਫਿਰ ਉਨ੍ਹਾਂ ਨੂੰ ਸੀਬੀਆਈ ਦੇ ਰਿਮਾਂਡ ਵਿੱਚ ਹੀ ਰਹਿਣਾ ਪਵੇਗਾ।

 

 

ਸੁਪਰੀਮ ਕੋਰਟ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਰਜ ਆਈਐੱਨਐਕਸ ਮੀਡੀਆ ਨਾਲ ਸਬੰਧਤ ਮਾਮਲੇ ’ਚ ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

 

 

ਸੁਪਰੀਮ ਕੋਰਟ ਉਨ੍ਹਾਂ ਦੀ ਉਸ ਪਟੀਸ਼ਨ ਉੱਤੇ ਵੀ ਹੁਕਮ ਜਾਰੀ ਕਰ ਸਕਦਾ ਹੈ, ਜਿਸ ਵਿੱਚ ਚਿਦੰਬਰਮ ਆਪਣੇ ਵਿਰੁੱਧ ਜਾਰੀ ਗ਼ੈਰ–ਜ਼ਮਾਨਤੀ ਵਾਰੰਟਾਂ ਨੂੰ ਚੁਣੌਤੀ ਦਿੱਤੀ ਹੈ।

 

 

ਇਸ ਤੋਂ ਇਲਾਵਾ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹਿਰਾਸਤ ’ਚ ਪੁੱਛਗਿੱਛ ਲਈ ਹੇਠਲੀ ਅਦਾਲਤ ਵੱਲੋਂ ਜਾਰੀ ਰਿਮਾਂਡ ਦੇ ਹੁਕਮ ਨੂੰ ਵੀ ਚੁਣੌਤੀ ਦਿੱਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bail or jail to Chidambaram Verdict of Supreme Court Today