ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰ ਦਿੱਤੀ ਹੈ। ਇਸ ਸਬੰਧੀ ਰਸਮਾਂ ਪੂਰੀਆਂ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਹੁਕਮ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਸੌਂਪੀ ਹੈ।
ਰਾਜੋਆਣਾ ਨੂੰ ਸਾਲ 2007 ਵਿੱਚ ਸਾਬਕਾ ਸੀ.ਐਮ. ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਸੀ.ਬੀ.ਆਈ. ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ।
31 ਅਗੱਸਤ, 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਬਾਹਰ ਤੱਤਕਾਲੀਨ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਵਿੱਚ 16 ਹੋਰ ਲੋਕਾਂ ਦੀ ਮੌਤ ਹੋਈ ਸੀ।