ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਬਾਰਾਮੂਲਾ `ਚ ਚੱਲ ਰਹੇ ਮੁਕਾਬਲੇ `ਚ 4 ਅੱਤਵਾਦੀ ਮਾਰੇ

ਜੰਮੂ ਕਸ਼ਮੀਰ : ਬਾਰਾਮੂਲਾ `ਚ ਚੱਲ ਰਹੇ ਮੁਕਾਬਲੇ `ਚ 4 ਅੱਤਵਾਦੀ ਮਾਰੇ

ਉੱਤਰ ਕਸ਼ਮੀਰ ਦੇ ਬਾਰਾਮੂਲਾ ਜਿ਼ਲ੍ਹੇ `ਚ ਬੁੱਧਵਾਰ ਨੂੰ ਕੀਤੀ ਜਾ ਰਹੀ ਤਲਾਸ਼ੀ ਦੌਰਾਨ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ। ਅੱਤਵਾਦੀਆਂ ਦੀ ਗੋਲੀਬਾਰੀ ਨਾਲ ਇਕ ਜਵਾਨ ਜ਼ਖਮੀ ਹੋ ਗਿਆ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ `ਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਦਸਤੇ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਰਫਿਆਬਾਦ, ਸੋਪੋਰ, ਬਾਰਾਮੂਲਾ `ਚ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਹੈ।


ਸੂਤਰਾਂ ਨੇ ਦੱਸਿਆ ਕਿ ਰਫੀਆਬਾਦ ਦੇ ਪੂਰੇ ਖੇਤਰ ਨੂੰ ਸੀਲ ਕਰਕੇ ਵੱਡੀ ਪੱਧਰ `ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਹੈ। ਸੁਰੱਖਿਆ ਬਲ ਜਦੋਂ ਸੰਘਣੇ ਜੰਗਲਾਂ ਵੱਲ ਵੱਧ ਰਹੇ ਸਨ ਤਾਂ ਉਥੇ ਲੁੱਕੇ ਅੱਤਵਾਦੀਆਂ ਉਨ੍ਹਾਂ `ਤੇ ਫਾਈਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਗੋਲੀਬਾਰੀ `ਚ ਇਕ ਜਵਾਨ ਜ਼ਖਮੀ ਹੋ ਗਿਆ ਜਿਸ ਨੂੰ ਬਾਅਦ `ਚ ਬੇਸ ਹਸਪਤਾਲ ਲਿਜਾਇਆ ਗਿਆ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚ ਗੋਲੀਬਾਰੀ ਜਾਰੀ ਹੈ ਅਤੇ ਇਸ ਖੇਤਰ `ਚ ਘੱਟ ਤੋਂ ਘੱਟ ਚਾਰ ਅੱਤਵਾਦੀਆਂ ਦੇ ਛੁਪੇ ਹੋਣ ਦੀ ਸੰਭਾਵਨਾ ਹੈ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Baramulla encounter Four terrorists have been gunned down by security forces operation continues