ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਵੱਲੋਂ ਰਾਜੌਰੀ ਜ਼ਿਲ੍ਹੇ ਵਿਚ ਗੋਲੀਬਾਰੀ

ਪਾਕਿਸਤਾਨ ਵੱਲੋਂ ਰਾਜੌਰੀ ਜ਼ਿਲ੍ਹੇ ਵਿਚ ਗੋਲੀਬਾਰੀ

ਸੰਯੁਕਤ ਰਾਸ਼ਟਰ ਮਹਾਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸੰਬੋਧਨ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਜੰਮੂ ਤੇ ਕਸ਼ਮੀਰ ਵਿਚ ਕੰਟਰੋਲ ਰੇਖਾ (ਐਲਓਸੀ) ਉਤੇ ਪਾਕਿਸਤਾਨ ਨੇ ਗੋਲੀਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ। ਭਾਰਤੀ ਫੌਜ ਦੇ ਸੂਤਰਾਂ ਨੇ ਦੱਸਿਆ ਕਿ ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ਵਿਚ ਸ਼ੁੱਕਰਵਾਰ ਸਵੇਰੇ ਗੋਲਬੰਦੀ ਦੀ ਉਲੰਘਣਾ ਕੀਤੀ।

 

ਧਾਰਾ 370 ਨੂੰ ਰੱਦ ਕੀਤੇ ਜਾਣ ਅਤੇ ਜੰਮੂ ਤੇ ਕਸ਼ਮੀਰ ਵਿਚੋਂ ਵਿਸ਼ੇਸ਼ ਰਾਜ ਦਾ ਦਰਜਾ ਵਾਪਸ ਲਏ ਜਾਣ ਬਾਅਦ ਸੀਮਾ ਉਤੇ ਪਾਕਿਸਤਾਨ ਵੱਲੋਂ ਗੋਲੀਬੰਦੀ ਦੀ ਉਲੰਘਣਾ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ।

 

ਫੌਜ ਦੇ ਸੂਤਰਾਂ ਅਨੁਸਾਰ ਪਾਕਿਸਤਾਨ ਗੋਲੀਬੰਦੀ ਦੀ ਉਲੰਘਣਾ ਕਰਕੇ ਭਾਰਤੀ ਖੇਤਰ ਵਿਚ ਘੁਸਪੈਠ ਕਰਾਉਣਾ ਚਾਹੁੰਦਾ ਹੈ। ਪਾਕਿਸਤਾਨ ਨੇ ਗੋਲੀਬਾਰੀ ਅਜਿਹੇ ਸਮੇਂ ਕੀਤੀ ਹੈ, ਜਦੋਂ ਨਿਊਯਾਰਕ ਵਿਚ 74ਵੀਂ ਸੰਯੁਕਤ ਰਾਸ਼ਟਰ ਮਹਾਸਭਾ ਦੀ ਮੀਟਿੰਗ ਵਿਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਬੋਧਨ ਕਰਨਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:before pm modi speech in un pakistan broke cease fire on loc