ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਦਿੱਤਾ ਜਾਵੇ ਭਾਰਤ ਰਤਨ : ਮਨੀਸ਼ ਤਿਵਾੜੀ

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਦੇ ਸਰਬੋਤਮ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਉਨ੍ਹਾਂ ਇਹ ਮੰਗ ਕੀਤੀ ਹੈ।
 

ਮਨੀਸ਼ ਤਿਵਾੜੀ ਨੇ ਮੋਦੀ ਨੂੰ ਲਿਖੀ ਚਿੱਠੀ 'ਚ ਇਹ ਵੀ ਮੰਗ ਕੀਤੀ ਹੈ ਕਿ ਮੋਹਾਲੀ ਸਥਿਤ ਹਵਾਈ ਅੱਡੇ ਦਾ ਨਾਂ 'ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡਾ' ਕੀਤਾ ਜਾਵੇ। ਤਿਵਾੜੀ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਵੱਲੋਂ ਬ੍ਰਿਟਿਸ਼ ਹੁਕਮਤ ਦੇ ਕੀਤੇ ਵਿਰੋਧ ਨੇ ਦੇਸ਼ਭਗਤਾਂ ਦੀ ਇਕ ਪੂਰੀ ਪੀੜ੍ਹੀ ਨੂੰ ਪ੍ਰੇਰਿਤ ਕੀਤਾ ਅਤੇ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੇ 23 ਮਾਰਚ 1931 ਨੂੰ ਆਪਣਾ ਬਲੀਦਾਨ ਦਿੱਤਾ।
 

ਉਨ੍ਹਾਂ ਨੇ ਪੀਐਮ ਮੋਦੀ ਨੂੰ ਅਪੀਲ ਕੀਤੀ ਕਿ 26 ਜਨਵਰੀ 2020 ਨੂੰ ਇਨ੍ਹਾਂ ਤਿੰਨਾਂ ਸ਼ਹੀਦਾਂ ਨੂੰ ਭਾਰਤ ਰਤਨ ਦਿੱਤਾ ਜਾਵੇ। ਇਨ੍ਹਾਂ ਨੂੰ ਅਧਿਕਾਰਕ ਰੂਪ ਨਾਲ ਸ਼ਹੀਦ-ਏ-ਆਜ਼ਮ ਐਲਾਨਿਆ ਜਾਵੇ। ਚੰਡੀਗੜ੍ਹ (ਮੋਹਾਲੀ) ਸਥਿਤ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡਾ ਕੀਤਾ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhagat Singh Rajguru Sukhdev Should Be Honoured With Bharat Ratna Manish Tewari