ਅਗਲੀ ਕਹਾਣੀ

ਭਾਈ ਰਣਜੀਤ ਸਿੰਘ ਬਣੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ

ਭਾਈ ਰਣਜੀਤ ਸਿੰਘ ਬਣੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਮੀਟਿੰਗ ਪਟਨਾ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਨਵਾਂ ਜਥੇਦਾਰ ਭਾਈ ਰਣਜੀਤ ਸਿੰਘ ਗੋਹਰ ਮਸਕੀਨ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ।

 

ਇਸ ਮੀਟਿੰਗ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਹੈ

 

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਹੋਣ ’ਤੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ।  ਦੱਸਣਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਤਖ਼ਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਸੇਵਾ ਸੰਭਾਲ ਲਈ ਹੈ।  ਉਨ੍ਹਾਂ ਦੇ ਸੇਵਾ ਸੰਭਾਲ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ ਸਿਰਪਾਓ ਭੇਟ ਕੀਤਾ।

 

ਇਸ ਮੌਕੇ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਰਾਮ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਬਾਬਾ ਰਾਜਿੰਦਰ ਸਿੰਘ, ਚੀਫ ਖ਼ਾਲਸਾ ਦੀਵਾਨ ਤੋਂ ਸਵਿੰਦਰ ਸਿੰਘ ਰੁਮਾਲਿਆਂ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਘਾਲਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Bhai Ranjit Singh becomes new Jathedar of Takht Sri Patna Sahib