ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰ ਨੇ ਦਿੱਤੀ ਚਿਤਾਵਨੀ, ਹੜਤਾਲ 'ਚ ਸ਼ਾਮਿਲ ਹੋਣ ਵਾਲੇ ਮੁਲਾਜ਼ਮਾਂ ਦੀ ਕਟੇਗੀ ਤਨਖਾਹ

ਸਰਕਾਰ ਦੀਆਂ ਨੀਤੀਆਂ ਵਿਰੁੱਧ ਅੱਜ ਭਾਰਤ ਬੰਦ ਹੈ। ਇਸ ਹੜਤਾਲ ਨਾਲ ਬੈਂਕਾਂ ’ਚ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਇਸ ਤੋਂ ਇਲਾਵਾ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣੀ ਹੋਈ ਹੈ। 10 ਕੇਂਦਰੀ ਟਰੇਡ ਯੂਨੀਅਨਾਂ ਨੇ ਬੁੱਧਵਾਰ ਨੂੰ ''ਭਾਰਤ ਬੰਦ' ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਹ ਅੱਜ ਹੜਤਾਲ 'ਚ ਸ਼ਾਮਿਲ ਹੋਏ ਤਾਂ ਉਨ੍ਹਾਂ ਨੂੰ ਇਸ ਦਾ 'ਨਤੀਜਾ' ਭੁਗਤਣਾ ਪਵੇਗਾ।
 

ਕੇਂਦਰ ਸਰਕਾਰ ਦੀਆਂ ਨੀਤੀਆਂ ਜਿਵੇਂ ਕਿਰਤ ਸੁਧਾਰਾਂ, ਸਿੱਧਾ ਵਿਦੇਸ਼ੀ ਨਿਵੇਸ਼ ਅਤੇ ਨਿੱਜੀਕਰਨ ਵਿਰੁੱਧ ਕੇਂਦਰੀ ਟਰੇਡ ਯੂਨੀਅਨਾਂ ਨੇ ਹੜਤਾਲ ਕਰਨ ਦਾ ਸੱਦਾ ਦਿੱਤਾ ਹੈ। ਅਮਲਾ ਮੰਤਰਾਲਾ ਵੱਲੋਂ ਜਾਰੀ ਆਦੇਸ਼ 'ਚ ਮੁਲਾਜ਼ਮਾਂ ਨੂੰ ਇਹ ਚਿਤਾਵਨੀ ਦਿੰਦੇ ਹੋਏ ਹੜਤਾਲ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ।

 

ਕਿਸਾਨ, ਮਜ਼ਦੂਰ ਤੇ ਹੋਰ ਜੱਥੇਬੰਦੀਆਂ ਵੱਲੋਂ ਭਾਰਤ ’ਚ ਅੱਜ ‘ਮਹਾਂਬੰਦ’

 

ਮੰਤਰਾਲਾ ਵੱਲੋਂ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਜੇ ਕੋਈ ਵੀ ਮੁਲਾਜ਼ਮ ਹੜਤਾਲ 'ਤੇ ਜਾਂਦਾ ਹੈ ਤਾਂ ਉਸ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ। ਉਸ ਦੀ ਤਨਖਾਹ 'ਚ ਕਟੌਤੀ ਤੋਂ ਇਲਾਵਾ ਉਸ ਦੇ ਵਿਰੁੱਧ ਅਨੁਸ਼ਾਸਨਾਤਮਕ ਕਾਰਵਾਈ ਵੀ ਕੀਤੀ ਜਾ ਸਕਦੀ ਹੈ।
 

Department of Personnel and Training (DoPT) ਨੇ ਸਾਰੇ ਕੇਂਦਰੀ ਮੁਲਾਜ਼ਮਾਂ ਨੇ ਹੜਤਾਲ 'ਚ ਸ਼ਾਮਿਲ ਨਾ ਹੋਣ ਦਾ ਆਦੇਸ਼ ਦਿੱਤਾ ਹੈ। ਬੁੱਧਵਾਰ ਨੂੰ ਕਿਸੇ ਵੀ ਮੁਲਾਜ਼ਮ ਨੂੰ ਅਚਾਨਕ ਜ਼ਰੂਰੀ ਛੁੱਟੀ ਨਾ ਲੈਣ ਦਾ ਵੀ ਆਦੇਸ਼ ਦਿੱਤਾ ਗਿਆ ਹੈ।

 

ਹੜਤਾਲ ਕਾਰਨ ਪੰਜਾਬ ਰੋਡਵੇਜ਼ ਤੇ ਹਰਿਆਣਾ ਰੋਡਵੇਜ਼ ਦਾ ਵੀ ਰਹੇਗਾ ਚੱਕਾ ਜਾਮ

 

ਦੇਸ਼ ਪੱਧਰੀ ਹੜਤਾਲ ’ਚ ਆਲ ਇੰਡੀਆ ਬੈਂਕ ਮੁਲਾਜ਼ਮ ਐਸੋਸੀਏਸ਼ਨ, ਆਲ ਇੰਡੀਆ ਬੈਂਕ ਆਫ਼ੀਸਰਜ਼ ਐਸੋਸੀਏਸ਼ਨ, ਬੈਂਕ ਇੰਪਲਾਈਜ਼ ਫ਼ੈਡਰੇਸ਼ਨ ਆੱਫ਼ ਇੰਡੀਆ, ਇੰਡੀਅਨ ਨੈਸ਼ਨਲ ਬੈਂਕ ਇੰਪਲਾਈਜ਼ ਫ਼ੈਡਰੇਸ਼ਨ ਭਾਰਤੀ ਰਾਸ਼ਟਰੀ ਬੈਂਕ ਅਧਿਕਾਰੀ ਕਾਂਗਰਸ ਤੇ ਬੈਂਕ ਕਰਮਚਾਰੀ ਸੈਨਾ ਮਹਾਂਸੰਘ ਜਿਹੀਆਂ ਬੈਂਕ ਯੂਨੀਅਨਾਂ ਸ਼ਾਮਲ ਹੋਣਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bharat Bandh Today Govt warns employees of consequences if they go on strike today