ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਦਾ BJP ’ਤੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਦਾ ਵੱਡਾ ਦੋਸ਼

ਕਾਂਗਰਸ ਦਾ BJP ’ਤੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਦਾ ਵੱਡਾ ਦੋਸ਼

ਮਹਾਰਾਸ਼ਟਰ ’ਚ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਵਿਚਾਲੇ ਜਾਰੀ ਸਿਆਸੀ ਖਿੱਚੋਤਾਣ ਦੌਰਾਨ ਕਾਂਗਰਸ ਨੇ ਭਾਰਤੀ ਜਨਤਾ ਪਾਰਟੀ (BJP) ’ਤੇ ਵੱਡਾ ਦੋਸ਼ ਲਾਇਆ ਹੈ। ਕਾਂਗਰਸੀ ਆਗੂ ਨਿਤਿਨ ਰਾਉਤ ਨੇ ਦਾਅਵਾ ਕੀਤਾ ਹੈ ਕਿ ਮਹਾਰਾਸ਼ਟਰ ’ਚ ਭਾਜਪਾ ਆਗੂਆਂ ਨੇ ਪੈਸੇ ਨਾਲ ਕੁਝ ਕਾਂਗਰਸੀ ਵਿਧਾਇਕਾਂ ਨਾਲ ਸੰਪਰਕ ਕਰਨ ਦਾ ਜਤਨ ਕੀਤਾ ਹੈ।

 

 

ਇੱਥੇ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਿਵ ਸੈਨਾ ਦੋਸ਼ ਲਾਇਆ ਸੀ ਕਿ ਭਾਜਪਾ ਸ਼ਿਵ–ਸੈਨਾ ਦੇ ਵਿਧਾਇਕਾਂ ਨੂੰ ਵੀ ਪੈਸੇ ਦੇ ਦਮ ’ਤੇ ਖ਼ਰੀਦਣ ਦੀ ਕੋਸ਼ਿਸ਼ ਕਰ ਰਹੀ ਹੈ।

 

 

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਮਹਾਰਾਸ਼ਟਰ ’ਚ ਕਾਂਗਰਸੀ ਆਗੂ ਨਿਤਿਨ ਰਾਉਤ ਨੇ ਕਿਹਾ ਕਿ ਅਜਿਹੀਆਂ ਖ਼ਬਰਾਂ ਹਨ ਕਿ ਭਾਜਪਾ ਦੇ ਕੁਝ ਆਗੂਆਂ ਨੇ ਪੈਸੇ ਦੇ ਨਾਲ ਕਾਂਗਰਸ ਦੇ ਕੁਝ ਵਿਧਾਇਕਾਂ ਨਾਲ ਸੰਪਰਕ ਕੀਤਾ ਹੈ। ਕੱਲ੍ਹ ਸਾਡੇ ਇੱਕ ਜਾਂ ਦੋ ਵਿਧਾਇਕਾਂ ਨੂੰ ਲਗਭਗ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ।

 

 

ਕਰਨਾਟਕ ’ਚ ਜਿਸ ਤਰ੍ਹਾਂ ਵਿਧਾਇਕਾਂ ਦੀ ਖ਼ਰੀਦੋ–ਫ਼ਰੋਖ਼ਤ ਵੇਖਣ ਨੂੰ ਮਿਲੀ, ਉਹੋ ਜਿਹਾ ਇੱਥੇ ਨਾ ਹੋਵੇ। ਇਸ ਲਈ ਅਸੀਂ ਪੂਰੇ ਜਤਨ ਕਰਾਂਗੇ। ਉੱਧਰ ਖ਼ਬਰ ਏਜੰਸੀ ਪੀਟੀਆਈ ਮੁਤਾਬਕ ਕਾਂਗਰਸੀ ਆਗੂ ਵਿਜੇ ਵਡੇਟੀਵਾਰ ਨੇ ਅੱਜ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਮਹਾਰਾਸ਼ਟਰ ’ਚ ਪਾਰਟੀ ਬਦਲਣ ਲਈ ਵਿਧਾਇਕਾਂ ਨੂੰ 25 ਕਰੋੜ ਰੁਪਏ ਤੋਂ ਲੈ ਕੇ 50 ਕਰੋੜ ਰੁਪਏ ਤੱਕ ਦੇਣ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

 

 

ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਵਿਧਾਇਕਾਂ ਨੂੰ ਵੀ ਇਸ ਤਰ੍ਹਾਂ ਦੇ ਪ੍ਰਸਤਾਵਾਂ ਨਾਲ ਫ਼ੋਨ ਕਰ ਕੇ ਸੰਪਰਕ ਕੀਤਾ ਗਿਆ ਹੈ। ਅਹੁਦੇ ਤੋਂ ਲਾਂਭੇ ਹੋਣ ਜਾ ਰਹੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸ਼ਿਵ ਸੈਨਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਇੱਕ ਵਿਧਾਇਕ ਪਾਰਟੀ ਬਦਲਣ ਲਈ 50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ।

 

 

ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਸਾਡੇ ਵਿਧਾਇਕਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਵਿਧਾਇਕਾਂਨੂੰ 25 ਤੋਂ 50 ਕਰੋੜ ਰੁਪਏ ਦੀ ਪੇਸ਼ਕਸ਼ ਕਰ ਕੇ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ਵਰਨਣਯੋਗ ਹੈ ਕਿ ਮਹਾਰਾਸ਼ਟਰ ’ਚ ਸਰਕਾਰ ਦੇ ਗਠਨ ਨੂੰ ਲੈ ਕੇ ਜਾਰੀ ਰੇੜਕੇ ਦੌਰਾਨ ਕਾਂਗਰਸ ਨੇ ਸ਼ੁੱਕਰਵਾਰ ਨੂੰ ਆਪਣੇ ਨਵੇਂ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅਜਿਹੇ ਵੇਲੇ ਸੱਦੀ ਗਈ ਹੈ, ਜਦੋਂ ਇਨ੍ਹਾਂ ਵਿਧਾਇਕਾਂ ਨੂੰ ਜੈਪੁਰ ਲਿਜਾਣ ਦੀਆਂ ਗੱਲਾਂ ਚੱਲ ਰਹੀਆਂ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Big blame of Congress on BJP regarding horse trading of MLAs