ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

`84 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਹਾਲੇ ਵੀ ਖੁੱਲ੍ਹੇ ਘੁੰਮ ਰਹੇ: ਕੇਜਰੀਵਾਲ

`84 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਹਾਲੇ ਵੀ ਖੁੱਲ੍ਹੇ ਘੁੰਮ ਰਹੇ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਤੌਰ `ਤੇ ਕਾਂਗਰਸੀ ਆਗੂਆਂ ਦੇ ਹਵਾਲੇ ਨਾਲ ਕਿਹਾ ਕਿ ਨਵੰਬਰ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਹਾਲੇ ਵੀ ਸ਼ਰੇਆਮ ਖੁੱਲ੍ਹੇ ਘੁੰਮ ਰਹੇ ਹਨ। ਦਿੱਲੀ ਹਾਈ ਕੋਰਟ ਦੇ ਅੱਜ ਦੇ ਫ਼ੈਸਲੇ ਨੂੰ ਦਰੁਸਤ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਤਾਂ ਹਾਲੇ ਤੱਕ ਵੀ ਨਹੀਂ ਮਿਲਿਆ। ਚੇਤੇ ਰਹੇ ਕਿ ਅੱਜ ਹਾਈ ਕੋਰਟ ਨੇ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ `ਚ ਕਰਫਿ਼ਊ ਦੀ ਉਲੰਘਣਾ ਕਰ ਕੇ ਕਤਲੇਆਮ ਕਰਨ, ਸਿੱਖਾਂ ਦੇ ਘਰ ਸਾੜਨ ਦੇ 89 ਵਿਅਕਤੀਆਂ ਨੂੰ ਦੋਸ਼ੀ ਕਰਾਰ ਦੇਣ ਦੇ ਇੱਕ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਦਰੁਸਤ ਠਹਿਰਾਇਆ ਹੈ।


ਸ੍ਰੀ ਕੇਜਰੀਵਾਲ ਨੇ ਟਵੀਟ ਕੀਤਾ ਕਿ - ‘ਮੈਂ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਦਾ ਸੁਆਗਤ ਕਰਦਾ ਹਾਂ। ਪੀਡਤਾਂ ਨੂੰ 34 ਵਰ੍ਹਿਆਂ ਬਾਅਦ ਹਾਲੇ ਤੱਕ ਵੀ ਇਨਸਾਫ਼ ਨਹੀਂ ਮਿਲਿਆ। ਵੱਡੀਆਂ ਮੱਛੀਆਂ ਹਾਲੇ ਵੀ ਖੁੱਲ੍ਹੀਆਂ ਘੁੰਮ ਰਹੀਆਂ ਹਨ।` ਆਮ ਆਦਮੀ ਪਾਰਟੀ ਨੇ 1984 ਦੇ ਸਿੱਖ ਕਤਲੇਆਮ ਨੂੰ ਦਿੱਲੀ ਦੇ ਮੱਥੇ `ਤੇ ਇੱਕ ਅਜਿਹਾ ਦਾਗ਼ ਦੱਸਿਆ ਹੈ, ਜਿਹੜਾ ਕਦੇ ਵੀ ਧੋਇਆ ਨਹੀਂ ਜਾ ਸਕਦਾ।


ਪਾਰਟੀ ਨੇ ਕਿਹਾ ਹੈ ਕਿ ਨਵੰਬਰ 1984 ਸਿੱਖ ਕਤਲੇਆਮ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਸੁਣਵਾਈ ਹੋਣ ਤੇਜ਼-ਰਫ਼ਤਾਰ ਨਾਲ ਕੀਤੀ ਜਾਣੀ ਚਾਹੀਦੀ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Big fish of 1984 Sikhs riots are roaming free Kejriwal